20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਮਾਡਰਨ ਵੈਲੀ ਮੂਹਰੇ ਗੰਦੇ ਪਾਣੀ ਦੀ ਸਮੱਸਿਆ ਨੂੰ ਤੁਰੰਤ ਦਰੁਸਤ ਕੀਤਾ ਜਾਵੇ- ਮਕਾਰੋਂਪੁਰ, ਕਲੌੜ

Ad Position 21
No active advertisement
ਅਜੀਤ ਡੈਸਕ 19-12-2025
ਫ਼ਤਹਿਗੜ੍ਹ ਸਾਹਿਬ, 18 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪੀ. ਏ. ਸੀ. ਮੈਂਬਰ ਧਰਮ ਸਿੰਘ ਕਲੌੜ ਤੇ ਜਨਰਲ ਸਕੱਤਰ ਜ਼ੋਰਾ ਸਿੰਘ ਮਕਾਰੋਂਪੁਰ ਨੇ ਕਿਹਾ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ 25 ਤੋਂ 27 ਦਸੰਬਰ ਤੱਕ ਭਰਨ ਵਾਲੀ ਸ਼ਹੀਦੀ ਸਭਾ ਮੌਕੇ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਇੱਥੇ ਪਹੰੁਚਣਗੀਆਂ, ਪਰ ਹੈਰਾਨੀ ਦੀ ਗੱਲ ਹੈ ਕਿ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਨੇੜੇ ਪੈਂਦੇ ਮਾਡਰਨ ਵੈਲੀ ਕਾਲੋਨੀ ਮੂਹਰੇ ਫੈਲੀ ਗੰਦਗੀ ਨੂੰ ਹਟਾਉਣ ਅਤੇ ਇਲਾਕੇ ਵਿਚ ਸਾਫ਼ ਸਫ਼ਾਈ ਨੂੰ ਲੈ ਕੇ ਪ੍ਰਸ਼ਾਸਨ ਰੱਤੀ-ਭਰ ਵੀ ਗੰਭੀਰ ਨਜ਼ਰ ਨਹੀਂ ਆ ਰਿਹਾ | ਉਨ੍ਹਾਂ ਕਿਹਾ ਕਿ ਇਹ ਗੰਦਗੀ ਪਿਛਲੇ ਕਈ ਦਿਨਾਂ ਤੋਂ ਅੱਤੇਵਾਲੀ ਰੋਡ ਸਥਿਤ ਰੁਤਬੇ ਹੋਟਲ ਸਾਹਮਣੇ ਮਾਡਰਨ ਵੈਲੀ ਵਾਲੇ ਪਾਸੇ ਸੜਕ 'ਤੇ ਬਣੀ ਹੋਈ ਹੈ | ਜਿਸ ਨਾਲ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀ ਹੋ ਰਹੀ ਹੈ | ਹੈਰਾਨੀ ਦੀ ਗੱਲ ਹੈ ਕਿ ਸੰਗਤਾਂ ਵੱਡੀ ਗਿਣਤੀ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ ਪਰ ਫਿਰ ਵੀ ਪ੍ਰਸ਼ਾਸਨ ਵਲੋਂ ਇਸ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਨਹੀਂ ਕਰਵਾਇਆ ਜਾ ਰਿਹਾ | ਉਨ੍ਹਾਂ ਕਿਹਾ ਕਿ ਸ਼ਹੀਦੀ ਜੋੜ ਮੇਲ ਦੌਰਾਨ ਸੰਗਤਾਂ ਲਈ ਲੰਗਰ ਲਗਾਉਣ ਵਾਲੀਆਂ ਸੰਸਥਾਵਾਂ ਨੂੰ ਵੀ ਇਸ ਗੰਦੇ ਪਾਣੀ ਕਾਰਨ ਵਿਚ ਵੱਡੀ ਮੁਸ਼ਕਿਲ ਪੇਸ਼ ਆਵੇਗੀ, ਜਿਸ ਨੂੰ ਤੁਰੰਤ ਦਰੁਸਤ ਕੀਤਾ ਜਾਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਇਕੱਲੇ ਇੱਥੇ ਹੀ ਨਹੀਂ ਬਲਕਿ ਪੂਰੇ ਚੌਗਿਰਦੇ ਦੀ ਸਾਫ਼ ਸਫ਼ਾਈ ਲਈ ਵੱਡੀ ਮੁਹਿੰਮ ਵਿੱਢਣ ਦੀ ਲੋੜ ਹੈ ਤੇ ਪ੍ਰਸ਼ਾਸਨ ਨੂੰ ਇਸ ਪਾਸੇ ਵੱਲ ਧਿਆਨ ਦੇ ਕੇ ਇਹ ਸੁਨਿਸ਼ਚਿਤ ਕੀਤਾ ਜਾਣਾ ਚਾਹੀਦਾ ਹੈ ਕਿ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ |
Ad Position 22
No active advertisement
ਪਿਛਲੀ ਖ਼ਬਰ ਬਲਾਕ ਅਮਲੋਹ ਦੀਆਂ ਦੋਵੇਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਸੀਟਾਂ ਤੇ 'ਆਪ' ਕਾਬਜ਼ ਅਗਲੀ ਖ਼ਬਰ 'ਆਪ' ਦੇ ਜੇਤੂ ਉਮੀਦਵਾਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਹੋਏ ਨਤਮਸਤਕ
Ad Position 24