ਅਮਲੋਹ, 18 ਦਸੰਬਰ (ਅੰਮਿ੍ਤ ਸਿੰਘ ਸ਼ੇਰਗਿੱਲ)-ਜ਼ਿਲ੍ਹਾ ਪਰਿਸ਼ਦ ਚੋਣਾਂ ਦੇ ਐਲਾਨੇ ਗਏ ਨਤੀਜਿਆਂ ਵਿਚ ਬਲਾਕ ਅਮਲੋਹ ਅੰਦਰ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਸੌਂਟੀ ਜੋਨ ਤੋਂ 'ਆਪ' ਦੀ ਉਮੀਦਵਾਰ ਅਮਨਦੀਪ ਕੌਰ ਨੇ ਆਪਣੀ ਵਿਰੋਧੀ ਕਾਂਗਰਸ ਪਾਰਟੀ ਦੀ ਉਮੀਦਵਾਰ ਹਰਦੀਪ ਕੌਰ ਨੂੰ 1976 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ | ਇਸੇ ਤਰ੍ਹਾਂ ਬੁੱਗਾ ਜ਼ੋਨ ਤੋਂ 'ਆਪ' ਦੇ ਟ੍ਰਾਂਸਪੋਰਟ ਵਿੰਗ ਦੇ ਸੂਬਾ ਉਪ ਪ੍ਰਧਾਨ ਸ਼ਿੰਗਾਰਾ ਸਿੰਘ ਸਲਾਣਾ ਨੇ ਕਾਂਗਰਸੀ ਉਮੀਦਵਾਰ ਰਾਜਵਿੰਦਰ ਸਿੰਘ ਨੂੰ 3419 ਵੋਟਾਂ ਦੇ ਵੱਡੇ ਅੰਤਰ ਨਾਲ ਕਰਾਰੀ ਮਾਤ ਦਿੱਤੀ ਹੈ | ਜ਼ਿਕਰਯੋਗ ਹੈ ਕਿ ਸਲਾਣਾ ਵਲੋਂ ਪ੍ਰਾਪਤ ਕੀਤੀ ਗਈ ਇਹ ਜਿੱਤ ਪੂਰੇ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ਨਾਲੋਂ ਵੱਧ ਮਾਰਜਨ ਵਾਲੀ ਜਿੱਤ ਰਹੀ ਹੈ, ਜਿਸ ਨੇ ਰਾਜਸੀ ਹਲਕਿਆਂ 'ਚ ਚਰਚਾ ਛੇੜ ਦਿੱਤੀ ਹੈ | ਜਿਕਰਯੋਗ ਇਲਾਕੇ ਵਿਚ ਮਜ਼ਬੂਤ ਅਸਰ-ਰਸੂਖ ਰੱਖਣ ਵਾਲੇ ਸਲਾਣਾ ਦੀ ਇਸ ਵੱਡੀ ਜਿੱਤ ਨੇ ਜਿੱਥੇ ਪਾਰਟੀ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਹੈ, ਉੱਥੇ ਹੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ |