20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੇ ਵਾਰਿਸ ਪੰਜਾਬ ਦੇ ਉਮੀਦਵਾਰ ਨੇ ਬਲਾਕ ਸੰਮਤੀ ਚੋਣ ਜਿੱਤ ਕੇ ਖੋਲਿ੍ਹਆ ਖਾਤਾ

Ad Position 21
No active advertisement
ਅਜੀਤ ਡੈਸਕ 19-12-2025
ਫ਼ਤਹਿਗੜ੍ਹ ਸਾਹਿਬ, 18 ਦਸੰਬਰ (ਬਲਜਿੰਦਰ ਸਿੰਘ)-ਬੀਤੀ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਪਈਆਂ ਵੋਟਾਂ ਦੀਆਂ ਸੰਦੂਕੜੀਆਂ ਖੁੱਲ੍ਹਣ ਤੋਂ ਬਾਅਦ ਐਲਾਨੇ ਗਏ ਚੋਣ ਨਤੀਜਿਆਂ ਦੌਰਾਨ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਬਲਾਕ ਸੰਮਤੀ ਜ਼ੋਨ ਦਾਦੂਮਾਜਰਾ ਤੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੇ ਵਾਰਿਸ ਪੰਜਾਬ ਦੇ ਸਾਂਝੇ ਉਮੀਦਵਾਰ ਹਰਜਿੰਦਰ ਸਿੰਘ ਨੇ ਚੋਣ ਜਿੱਤ ਕੇ ਆਪਣੀ ਪਾਰਟੀ ਦਾ ਖਾਤਾ ਖੋਲ੍ਹ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਰਕਿੰਗ ਕਮੇਟੀ ਮੈਂਬਰ ਰਣਬੀਰ ਸਿੰਘ ਪੂਨੀਆ ਨੇ ਜੋਨ ਦਾਦੂਮਾਜਰਾ ਤੋਂ ਚੋਣ ਜਿੱਤ ਕੇ ਬਲਾਕ ਸੰਮਤੀ ਮੈਂਬਰ ਚੁਣੇ ਗਏ ਹਰਜਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਵੇਂ ਉਮੀਦ ਅਨੁਸਾਰ ਚੋਣ ਨਤੀਜੇ ਨਹੀਂ ਆਏ ਪਰ ਇਨ੍ਹਾਂ ਚੋਣਾਂ ਵਿਚ ਪਾਰਟੀ ਨੂੰ ਵੋਟਰਾਂ ਪਾਸੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਦੇ ਭਵਿੱਖ ਵਿਚ ਚੰਗੇ ਨਤੀਜੇ ਸਾਹਮਣੇ ਆਉਣਗੇ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ-ਪਹਿਲਾਂ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਪਾਰਟੀ ਉਮੀਦਵਾਰਾਂ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾ ਕੇ ਵਿਧਾਨ ਸਭਾ ਵਿਚ ਭੇਜਿਆ ਜਾ ਸਕੇ | ਪੂਨੀਆ ਨੇ ਚੋਣਾਂ ਦੌਰਾਨ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਵਾਲੀ ਲੀਡਰਸ਼ਿਪ, ਵਰਕਰਾਂ ਅਤੇ ਸਮਰਥਕਾਂ ਦਾ ਵੀ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੇ 2027 'ਚ 'ਆਪ' ਦੀ ਸਰਕਾਰ ਬਣਨ ਲਈ ਰਾਹ ਪੱਧਰਾ ਕੀਤਾ- ਗੋਲਡੀ ਘੁੰਮਣ ਅਗਲੀ ਖ਼ਬਰ 'ਆਪ' ਦੇ ਨਰਿੰਦਰ ਔਜਲਾ ਨੇ ਸਭ ਤੋਂ ਵੱਧ ਲੀਡ ਲਈ
Ad Position 24