20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਰਾਸ਼ਟਰੀ ਚਿੱਤਰਕਾਰੀ ਮੁਕਾਬਲੇ 'ਚ ਜੀ. ਪੀ. ਐੱਸ. ਵਿਦਿਆਰਥੀ ਅਨਹਦ ਨੇ ਦਿਖਾਈ ਕਲਾ

Ad Position 21
No active advertisement
ਅਜੀਤ ਡੈਸਕ 19-12-2025
ਮੰਡੀ ਗੋਬਿੰਦਗੜ੍ਹ, 18 ਦਸੰਬਰ (ਇਕਬਾਲਦੀਪ ਸੰਧੂ)-ਨੋਇਡਾ ਵਿਖੇ ਆਯੋਜਿਤ ਰਾਸ਼ਟਰੀ ਚਿੱਤਰਕਾਰੀ ਮੁਕਾਬਲੇ ਵਿਚ ਦੇਸ਼ ਭਰ ਤੋਂ ਵੱਖ-ਵੱਖ ਰਾਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸਦੇ ਗਰੁੱਪ-ਬੀ ਵਿਚ ਕੁੱਲ 117 ਵਿਦਿਆਰਥੀ ਸ਼ਾਮਿਲ ਸਨ | ਇਸ ਮੁਕਾਬਲੇ 'ਚ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀ ਅਨਹਦ ਨੇ ਸ਼ਮੂਲੀਅਤ ਕਰਕੇ ਆਪਣੀ ਕਲਾਤਮਿਕ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਮਾਣ ਵਧਾਇਆ | ਮੁਕਾਬਲੇ 'ਚ ਅਨਹਦ ਨੂੰ ਵਿਗਿਆਨ ਭਵਨ, ਦਿੱਲੀ ਵਿਖੇ ਆਯੋਜਿਤ ਸਨਮਾਨ ਸਮਾਰੋਹ ਦੌਰਾਨ ਦੋ ਹਜ਼ਾਰ ਰੁਪਏ ਨਕਦ ਰਾਸ਼ੀ, ਟਰਾਲੀ ਬੈਗ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਵੀ ਕੀਤਾ | ਇਸ ਤੋਂ ਇਲਾਵਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਦੈਵਿਕ ਨਾਇਕ ਅਤੇ ਪੰਕਜ ਅਗਰਵਾਲ ਵੀ ਹਾਜ਼ਰ ਸਨ | ਇਸ ਤੋਂ ਬਿਨਾਂ ਸਾਰੇ ਵਿਦਿਆਰਥੀਆਂ ਨੂੰ ਆਯੋਜਨ ਕਮੇਟੀ ਵਲੋਂ ਦਿੱਲੀ ਦੇ ਇਤਿਹਾਸਿਕ ਸਥਾਨਾਂ ਦੇ ਵੀ ਦਰਸ਼ਨ ਕਰਵਾਏ ਗਏ | ਇਸ ਪ੍ਰਾਪਤੀ 'ਤੇ ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਅਨਹਦ ਨੂੰ ਇਸ ਸ਼ਾਨਦਾਰ ਉਪਲੱਬਧੀ ਲਈ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਸਕੂਲ ਅਤੇ ਸਮਾਜ ਲਈ ਮਾਣ ਦੀ ਗੱਲ ਹਨ | ਉਨ੍ਹਾਂ ਨੇ ਅਨਹਦ ਦੀ ਕਲਾਤਮਿਕ ਪ੍ਰਤਿਭਾ ਦੀ ਪ੍ਰਸੰਸਾ ਕਰਦੇ ਹੋਏ ਉਸ ਨੂੰ ਭਵਿੱਖ ਵਿਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਹੋਰ ਉੱਚਾਈਆਂ ਹਾਸਲ ਕਰਨ ਲਈ ਹੌਸਲਾ ਅਫ਼ਜ਼ਾਈ ਕੀਤੀ | ਸਕੂਲ ਪ੍ਰਬੰਧਕ ਕਮੇਟੀ ਤੇ ਅਧਿਆਪਕਾਂ ਵਲੋਂ ਵੀ ਅਨਹਦ ਨੂੰ ਇਸ ਕਾਮਯਾਬ ਭਾਗੀਦਾਰੀ ਲਈ ਵਧਾਈਆਂ ਦਿੱਤੀਆਂ ਗਈਆਂ ਤੇ ਉਸ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸੀਆਂ ਨੇ ਲਗਾਏ ਗੜਬੜੀ ਦੇ ਗੰਭੀਰ ਦੋਸ਼ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਨਿਰੀਖਣ ਤੇ ਆਪ੍ਰੇਸ਼ਨ ਕੈਂਪ 21 ਨੂੰ
Ad Position 24