ਫ਼ਤਹਿਗੜ੍ਹ ਸਾਹਿਬ, 18 ਦਸੰਬਰ (ਬਲਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੌਗਾਵਾਂ ਦੇ ਵਿਦਿਆਰਥੀਆਂ ਲਈ ਮਾਤਾ ਗੁਜਰੀ ਕਾਲਜ ਵਿਖੇ ਵਿੱਦਿਅਕ ਦੌਰਾ ਕਰਵਾਇਆ ਗਿਆ | ਸਕੂਲ ਦੇ ਪਿ੍ੰਸੀਪਲ ਜਗਦੀਸ਼ ਸਿੰਘ ਬੈਂਸ ਨੇ ਕਾਲਜ ਦੇ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਅਤੇ ਸਟਾਫ਼ ਦਾ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਲਈ ਸਹੀ ਮਾਰਗਦਰਸ਼ਨ ਪ੍ਰਦਾਨ ਕਰਨ 'ਤੇ ਧੰਨਵਾਦ ਕੀਤਾ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ, ਜਿਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਅਧਿਆਪਕਾਂ ਨੇ ਉੱਚ ਵਿੱਦਿਆ ਦੇ ਵਿਕਲਪਾਂ ਅਤੇ ਰੁਜ਼ਗਾਰ ਦੇ ਮੌਕਿਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਵਿਖੇ ਉਚੇਰੀ ਵਿੱਦਿਆ ਲਈ ਉਪਲੱਬਧ ਵੱਖ-ਵੱਖ ਕੋਰਸਾਂ ਅਤੇ ਵਿੱਦਿਅਕ ਸਹੂਲਤਾਂ ਸਬੰਧੀ ਵਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ | ਅਰਥ ਸ਼ਾਸਤਰ ਵਿਭਾਗ ਦੇ ਡਾ. ਹਰਸਿਮਰਨ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਵਿਖੇ ਮੌਜੂਦ ਵੱਖ-ਵੱਖ ਵਿਭਾਗਾਂ ਦੀ ਕਾਰਜਸ਼ੈਲੀ, ਵਿੱਦਿਅਕ ਸਹੂਲਤਾਂ ਅਤੇ ਸੁਵਿਧਾਵਾਂ ਬਾਰੇ ਵਿਸਥਾਰਪੂਰਵਕ ਦੱਸਿਆ | ਖੇਤੀਬਾੜੀ ਵਿਭਾਗ ਦੇ ਡਾ. ਸੰਦੀਪ ਕੁਮਾਰ ਸਿੰਘ ਨੇ ਵਿਦਿਆਰਥੀਆਂ ਨੂੰ ਖੇਤੀਬਾੜੀ ਨਾਲ ਸਬੰਧਿਤ ਉਪਯੋਗੀ ਸੰਦਾਂ, ਡਿ੍ਪ ਸਿੰਚਾਈ, ਮੌਸਮ ਨਿਰੀਖਣਸ਼ਾਲਾ, ਵਰਮੀ ਕੰਪੋਸਟ, ਆਰਗੈਨਿਕ ਫਾਰਮਿੰਗ, ਸੌਇਲ ਸੈਂਪਲਿੰਗ, ਪੌਲੀ ਹਾਊਸ ਅਧੀਨ ਸਬਜ਼ੀਆਂ ਦੀ ਕਾਸ਼ਤ, ਵਿਗਿਆਨਕ ਤਰੀਕੇ ਨਾਲ ਫ਼ਲ, ਫੁੱਲਾਂ ਅਤੇ ਸਬਜ਼ੀਆਂ ਦੀ ਖੇਤੀ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਸੁਪਰਸੀਡਰ ਦੀ ਵਰਤੋਂ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਨੂੰ ਕਾਲਜ ਦੇ 50 ਏਕੜ ਦੇ ਖੇਤੀਬਾੜੀ ਫਾਰਮ ਦਾ ਦੌਰਾ ਵੀ ਕਰਵਾਇਆ ਗਿਆ | ਐੱਨ. ਸੀ. ਸੀ. ਅਫ਼ਸਰ ਲੈਫ. ਡਾ. ਪੁਸ਼ਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਐੱਨ. ਸੀ. ਸੀ. ਅਤੇ ਐੱਨ. ਐੱਸ. ਐੱਸ. ਦੀ ਮਹੱਤਤਾ, ਸ਼ਖ਼ਸੀਅਤ ਉਸਾਰੀ, ਸਵੈ ਅਨੁਸ਼ਾਸਨ ਅਤੇ ਕੈਰੀਅਰ ਨਿਰਮਾਣ ਆਦਿ ਵਿਸ਼ਿਆਂ ਸਬੰਧੀ ਵਿਸਥਾਰ ਨਾਲ ਦੱਸਿਆ | ਪੱਤਰਕਾਰੀ ਤੇ ਜਨ ਸੰਚਾਰ ਵਿਭਾਗ ਦੇ ਮੁਖੀ ਡਾ. ਹਰਗੁਣਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਮੀਡੀਆ ਅਤੇ ਸੂਚਨਾ ਪ੍ਰਸਾਰਨ ਦੇ ਖੇਤਰ ਵਿਚ ਉਪਲੱਬਧ ਵੱਖ-ਵੱਖ ਕੈਰੀਅਰ ਦੇ ਮੌਕਿਆਂ ਬਾਰੇ ਵਿਸਤਿ੍ਤ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਮਨੋਵਿਗਿਆਨ ਵਿਭਾਗ ਦੇ ਪ੍ਰੋ. ਟਵਿੰਕਲ ਅਤੇ ਪ੍ਰੋ. ਕਿਰਨਜੋਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਮਨੋਵਿਗਿਆਨ ਦੇ ਖੇਤਰ ਵਿਚ ਮੌਜੂਦ ਅਕਾਦਮਿਕ ਅਤੇ ਵਿਵਸਾਇਕ ਮੌਕਿਆਂ ਬਾਰੇ ਜਾਣੂ ਕਰਵਾਇਆ | ਖੇਡ ਇੰਚਾਰਜ ਕੋਚ ਬਹਾਦਰ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਵਿਖੇ ਉਪਲੱਬਧ ਖੇਡ ਸੁਵਿਧਾਵਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ | ਸਕੂਲ ਦੇ ਅਧਿਆਪਕਾਂ ਸਿਮਰਨਜੀਤ ਸਿੰਘ ਤੇ ਸੁਖਦੀਪ ਕੌਰ ਨੇ ਕਾਲਜ ਦੇ ਅਧਿਆਪਕਾਂ ਦਾ ਵਿਦਿਆਰਥੀਆਂ ਨੂੰ ਲਾਹੇਵੰਦ ਜਾਣਕਾਰੀ ਦੇਣ ਲਈ 'ਤੇ ਧੰਨਵਾਦ ਕੀਤਾ |