20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਲੋਕ ਮੱੁਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ- ਬੜਿੰਗ

Ad Position 21
No active advertisement
ਅਜੀਤ ਡੈਸਕ 19-12-2025
ਅਮਲੋਹ, 18 ਦਸੰਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਲਈ ਹਲਕੇ ਦੇ ਵੋਟਰਾਂ, ਵਲੰਟੀਅਰਾਂ ਅਤੇ ਪਾਰਟੀ ਆਗੂਆਂ ਦਾ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਲੋਕਾਂ ਨੇ ਪਾਰਟੀ 'ਤੇ ਭਰੋਸਾ ਜਿਤਾਉਂਦੇ ਹੋਏ ਵੱਡਾ ਸਮਰਥਨ ਦਿੱਤਾ ਹੈ | ਵਿਧਾਇਕ ਬੜਿੰਗ ਨੇ ਦੱਸਿਆ ਕਿ ਬਲਾਕ ਸੰਮਤੀ ਦੀਆਂ 17 ਸੀਟਾਂ 'ਚੋਂ 13 ਸੀਟਾਂ 'ਆਪ' ਦੇ ਉਮੀਦਵਾਰਾਂ ਨੇ ਜਿੱਤੀਆਂ ਹਨ | ਇਸ ਦੇ ਨਾਲ ਹੀ ਦੋਵੇਂ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਵਿਚ ਵੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ | ਬੜਿੰਗ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ 'ਆਪ' ਨੂੰ ਮਿਲੀ ਇਹ ਜਿੱਤ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਪਾਰਦਰਸ਼ੀ ਸ਼ਾਸਨ ਅਤੇ ਹੁਣ ਤੱਕ ਕੀਤੇ ਗਏ ਵਿਕਾਸ ਕਾਰਜਾਂ 'ਤੇ ਲੋਕਾਂ ਦੀ ਮੋਹਰ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ 'ਆਪ' ਦੀ ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਚਟਾਨ ਵਾਂਗ 'ਆਪ' ਦੇ ਨਾਲ ਖੜ੍ਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਭਰੋਸੇ ਨਾਲ ਹਲਕਾ ਅਮਲੋਹ ਦੇ ਵੋਟਰਾਂ ਨੇ 'ਆਪ' ਉਮੀਦਵਾਰਾਂ ਨੂੰ ਵੱਡੀ ਜਿੱਤ ਦਿਵਾਈ ਹੈ, ਉਸ ਭਰੋਸੇ ਨੂੰ ਕਦੇ ਟੁੱਟਣ ਨਹੀਂ ਦਿੱਤਾ ਜਾਵੇਗਾ | ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਸਮੇਂ ਸਿਰ ਪੂਰੇ ਕੀਤੇ ਜਾਣਗੇ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਵੱਡੀ ਜਿੱਤ ਇਹ ਸੰਕੇਤ ਵੀ ਦਿੰਦੀ ਹੈ ਕਿ 2027 'ਚ ਵੀ ਪੰਜਾਬ ਅੰਦਰ 'ਆਪ' ਦੀ ਸਰਕਾਰ ਮੁੜ ਸੱਤਾ ਵਿਚ ਆਵੇਗੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਰਿਮਟ 'ਵਰਸਿਟੀ ਪੀ. ਐੱਚ. ਡੀ. ਵਿਦਵਾਨਾਂ ਨੂੰ ਖੋਜ ਯਾਤਰਾ ਸ਼ੁਰੂ ਕਰਨ ਬਾਰੇ ਮਾਰਗ ਦਰਸ਼ਨ ਕਰਦੇ ਹਨ- ਡਾ. ਭਾਟੀਆ
Ad Position 24