ਮੰਡੀ ਗੋਬਿੰਦਗੜ੍ਹ, 18 ਦਸੰਬਰ (ਇਕਬਾਲਦੀਪ ਸੰਧੂ)-ਪੰਜਾਬੀ ਲਿਖਾਰੀ ਸਭਾ ਦੀ ਮਾਸਿਕ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਮੰਡੀ ਗੋਬਿੰਦਗੜ੍ਹ ਵਿਖੇ ਹੋਈ | ਮੀਟਿੰਗ ਦੀ ਸ਼ੁਰੂਆਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਨਾਲ ਹੋਈ | ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਉਪਕਾਰ ਸਿੰਘ ਦਿਆਲਪੁਰੀ ਨੇ ਕੀਤੀ | ਮੀਟਿੰਗ ਦੌਰਾਨ ਇਕ ਸ਼ੋਕ ਮਤੇ ਰਾਹੀਂ ਸਭਾ ਦੇ ਕੋਆਰਡੀਨੇਟਰ ਸਨੇਹਇੰਦਰ ਸਿੰਘ ਮੀਲੂ ਦੇ ਸਾਲਾ ਸਤਵਿੰਦਰ ਸਿੰਘ ਤੇ ਕਹਾਣੀਕਾਰ ਚੰਦਨ ਨੇਗੀ ਸ਼ਾਇਰ ਦੇਵ ਦੇ ਹੋਏ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕੀਤਾ ਗਿਆ ਤੇ ਦੋ ਮਿੰਟ ਦਾ ਮੋਨ ਰੱਖਿਆ ਗਿਆ | ਰਚਨਾਵਾਂ ਦੇ ਦੌਰ ਵਿਚ ਅਮਰ ਸਿੰਘ ਸੈਂਪਲਾਂ ਨੇ ਕਹਾਣੀ, ਅਵਤਾਰ ਸਿੰਘ ਚਾਨੇ ਨੇ ਗ਼ਜ਼ਲ, ਬਘੇਲ ਸਿੰਘ ਚੰਦਨ ਨੇ ਗੀਤ, ਜਗਜੀਤ ਸਿੰਘ ਗੁਰਮ ਨੇ ਗੀਤ, ਰੁਵਿੰਦਰ ਰੁਪਾਲ ਕੌਲਗੜ੍ਹ ਨੇ ਕਹਾਣੀ, ਗੁਰਪ੍ਰੀਤ ਸਿੰਘ ਬੀੜ ਕਿਸ਼ਨ ਨੇ ਗੀਤ, ਲੋਕਨਾਥ ਸ਼ਰਮਾ ਨੇ ਲੇਖ, ਸੰਤ ਸਿੰਘ ਸੋਹਲ ਨੇ ਕਵਿਤਾ, ਉਪਕਾਰ ਸਿੰਘ ਦਿਆਲਪੁਰੀ ਨੇ ਸੁਣਾਇਆ | ਅੰਤ ਵਿਚ ਪੜ੍ਹੀਆਂ ਗਈਆਂ ਰਚਨਾਵਾਂ ਉੱਪਰ ਉਸਾਰੂ ਚਰਚਾ ਕੀਤੀ ਗਈ ਤੇ ਕੀਮਤੀ ਸੁਝਾਅ ਦਿੱਤੇ ਗਏ | ਮੀਟਿੰਗ 'ਚ ਮੀਡੀਆ ਸਲਾਹਕਾਰ ਸਮਾਜ ਸੇਵਕ ਨਰਿੰਦਰ ਭਾਟੀਆ, ਪਰਮਜੀਤ ਸਿੰਘ ਧੀਮਾਨ, ਤੇਜਪਾਲ ਸਿੰਘ ਮਰਜਾਰਾ ਤੇ ਸਨੇਹ ਇੰਦਰ ਸਿੰਘ ਮੀਲੂ ਨੇ ਆਪਣੇ ਵਿਚਾਰ ਪੇਸ਼ ਕੀਤੇ | ਮੀਟਿੰਗ ਦੀ ਕਾਰਵਾਈ ਜਰਨਲ ਸਕੱਤਰ ਜਗਜੀਤ ਸਿੰਘ ਗੁਰਮ ਤੇ ਗੁਰਪ੍ਰੀਤ ਸਿੰਘ ਬੀੜ ਕਿਸ਼ਨ ਨੇ ਬਾਖ਼ੂਬੀ ਨਿਭਾਈ |