20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਮਾਤਾ ਗੁਜਰੀ ਕਾਲਜ ਵਿਖੇ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 19-12-2025
ਫ਼ਤਹਿਗੜ੍ਹ ਸਾਹਿਬ, 18 ਦਸੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਨੇ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਸਹਿਯੋਗ ਨਾਲ ਬਜਾਜ ਫਿਨਸਰਵ ਪ੍ਰਾਈਵੇਟ ਲਿਮਟਿਡ ਦੁਆਰਾ ਚਲਾਏ ਗਏ ਸਰਟੀਫਿਕੇਟ ਪ੍ਰੋਗਰਾਮ ਇਨ ਬੈਂਕਿੰਗ, ਫਾਈਨਾਂਸ ਅਤੇ ਇੰਨਸ਼ੋਰੈਂਸ ਦੇ ਦੋ ਬੈਚ ਸਫਲਤਾਪੂਰਵਕ ਪੂਰੇ ਕੀਤੇ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬੈਂਕਿੰਗ, ਵਿੱਤ ਤੇ ਬੀਮਾ ਕੰਪਨੀਆਂ ਵਿਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਦਿ੍ਸ਼ਟੀਕੋਣ ਨਾਲ ਗ੍ਰੈਜੂਏਸ਼ਨ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ ਅਤੇ ਜ਼ਰੂਰੀ ਹੁਨਰ ਪ੍ਰਦਾਨ ਕਰਨਾ ਸੀ | ਵਰਨਣਯੋਗ ਹੈ ਕਿ ਇਸ 104 ਘੰਟਿਆਂ ਦੇ ਪ੍ਰੋਗਰਾਮ ਨੂੰ ਕੁੱਲ 88 ਵਿਦਿਆਰਥੀਆਂ ਨੇ ਸਫਲਤਾਪੂਰਵਕ ਪੂਰਾ ਕੀਤਾ |
ਇਹ ਪ੍ਰੋਗਰਾਮ ਕਲਾਸਰੂਮ ਸੈਸ਼ਨਾਂ, ਆਨਲਾਈਨ ਮੋਡੀਊਲਾਂ ਅਤੇ ਪ੍ਰਯੋਗਿਕ ਟ੍ਰੇਨਿੰਗ ਦੇ ਬਲੈਂਡਡ ਲਰਨਿੰਗ ਮਾਧਿਅਮ ਰਾਹੀਂ ਕਰਵਾਇਆ ਗਿਆ ਸੀ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਕਾਰਪੋਰੇਟ ਸੈਕਟਰਾਂ ਵਲੋਂ ਇਸ ਤਰ੍ਹਾਂ ਦੀ ਪ੍ਰੈਕਟੀਕਲ ਟ੍ਰੇਨਿੰਗ ਵਿਦਿਆਰਥੀਆਂ ਨੂੰ ਬੈਂਕਿੰਗ ਤੇ ਵਿੱਤ ਦੇ ਖੇਤਰ ਨਾਲ ਸਬੰਧਿਤ ਵਿਹਾਰਕ ਜਾਣਕਾਰੀ ਪ੍ਰਦਾਨ ਕਰਨ ਵਿਚ ਸਹਾਇਕ ਸਿੱਧ ਹੁੰਦੀ ਹੈ | ਕਾਲਜ ਦੇ ਡੀਨ ਪਲੇਸਮੈਂਟ ਅਤੇ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਰੁਜ਼ਗਾਰ ਸਬੰਧੀ ਮਹੱਤਵਪੂਰਨ ਵਿਹਾਰਕ ਪਹਿਲੂ ਸਮਝਾਉਣਾ ਅਤੇ ਉਨ੍ਹਾਂ ਦੇ ਕਾਰੋਬਾਰ ਪ੍ਰਬੰਧਨ ਹੁਨਰ ਨੂੰ ਹੋਰ ਵਧਾਉਣਾ ਸੀ | ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਬਜਾਜ ਫਿਨਸਰਵ ਦੀ ਟੀਮ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਟ੍ਰੇਨਿੰਗ ਪ੍ਰੋਗਰਾਮ ਵਿਦਿਆਰਥੀਆਂ ਨੂੰ ਪੇਸ਼ਾਵਰ ਚੁਨੌਤੀਆਂ ਦਾ ਸਾਹਮਣਾ ਕਰਨ ਅਤੇ ਕਾਰਪੋਰੇਟ ਜਗਤ ਵਿਚ ਕੈਰੀਅਰ ਦੇ ਮੌਕਿਆਂ ਦੀ ਪੜਚੋਲ ਕਰਨ ਵਿਚ ਸਹਾਇਕ ਸਿੱਧ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਲੋਕ ਮੱੁਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ- ਬੜਿੰਗ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਸ਼ਹੀਦੀ ਸਭਾ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਮੁਕੰਮਲ- ਰਿਆ
Ad Position 24