16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਫਤਹਿਗੜ੍ਹ ਸਾਹਿਬ ਦੀ 'ਪੰਥਕ ਕਾਨਫਰੰਸ' 26 ਨੂੰ , ਸੰਗਤਾਂ ਹੁੰਮ-ਹੁਮਾ ਕੇ ਪੁੱਜਣ- ਜਥੇਦਾਰ ਸ਼ਾਹਕੋਟ

Ad Position 21
No active advertisement
ਅਜੀਤ ਡੈਸਕ 20-12-2025
ਲੋਹੀਆਂ ਖਾਸ, 19 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਵਲੋਂ ਲਏ ਅਹਿਮ ਫੈਸਲੇ ਮੁਤਾਬਕ 26 ਦਸੰਬਰ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਮÏਕੇ ਹਰ ਸਾਲ ਦੀ ਤਰ੍ਹਾਂ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ 'ਚ ਸੰਗਤਾਂ ਵਿਸ਼ੇਸ਼ ਕਰਕੇ ਨੌਜਵਾਨ ਵੀਰ ਵੱਧ ਚੜ੍ਹ ਕੇ ਪਹੁੰਚਣ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਹਲਕਾ ਸ਼ਾਹਕੋਟ ਦੇ ਇੰਚਾਰਜ ਜਥੇਦਾਰ ਸੁਲੱਖਣ ਸਿੰਘ ਸ਼ਾਹਕੋਟ ਅਤੇ ਲੋਹੀਆਂ ਖਾਸ (ਸ਼ਹਿਰੀ) ਦੇ ਪ੍ਰਧਾਨ ਜਥੇਦਾਰ ਗੁਰਦਿਆਲ ਸਿੰਘ 'ਥਿੰਦ ਇੰਟਰਲੌਕ ਟਾਇਲ, ਲੋਹੀਆਂ ਵਾਲਿਆਂ' ਵਲੋਂ 'ਅਜੀਤ' ਨਾਲ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਕਾਨਫਰੰਸ 'ਚ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਜਿੱਥੇ ਨੌਜਵਾਨਾਂ ਲਈ ਵਿਸ਼ੇਸ਼ ਨੀਤੀਆਂ ਬਾਰੇ ਪ੍ਰੋਗਰਾਮ ਦੱਸੇ ਜਾਣਗੇ, ਉਥੇ ਪਾਰਟੀ ਦੀ ਨਵੀਂ ਭਰਤੀ ਲਈ ਮੈਂਬਰਸ਼ਿਪ ਬਾਰੇ ਵੀ ਵਿਸ਼ੇਸ਼ ਜਾਣਕਾਰੀ ਦਿੱਤੀ ਜਾਵੇਗੀ | ਇਸ ਸੰਬੰਧੀ ਅਮਰੀਕਾ 'ਚ ਵਸਦੇ ਨੌਜਵਾਨਾਂ ਸੁਖਰਾਜ ਸਿੰਘ ਸਾਬੂਵਾਲ ਅਤੇ ਨੇਵੰਸ਼ ਗੌੜ ਫਰੀਦਕੋਟ ਵਲੋਂ ਵੀ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ 'ਚ ਪੁੱਜਣ ਦੀ ਅਪੀਲ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਸੈਂਪਲੀ ਤੋਂ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਕਸੁਭੰੜੀ ਰਹੇ ਜੇਤੂ ਅਗਲੀ ਖ਼ਬਰ ਧਰਮਸੋਤ ਨੇ ਕਾਂਗਰਸ ਦੇ ਜੇਤੂ ਉਮੀਦਵਾਰਾਂ ਨੂੰ ਦਿੱਤੀਆਂ ਵਧਾਈਆਂ
Ad Position 24