ਫ਼ਤਹਿਗੜ੍ਹ ਸਾਹਿਬ, 19 ਦਸੰਬਰ (ਬਲਜਿੰਦਰ ਸਿੰਘ)-ਸਬ ਡਵੀਜ਼ਨ ਬਸੀ ਪਠਾਣਾਂ ਦੇ ਬਲਾਕ ਸੰਮਤੀ ਜ਼ੋਨ ਨੰ. 12 ਸੈਂਪਲੀ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਕਰਮਜੀਤ ਕੌਰ ਕਸੁਭੰੜੀ ਨੇ ਜਿੱਤ ਹਾਸਲ ਕੀਤੀ ਹੈ, ਜਿਸ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਐੱਸ. ਸੀ. ਸੈੱਲ ਦੇ ਚੇਅਰਮੈਨ ਬਲਵੀਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਬੀਬੀ ਕਰਮਜੀਤ ਕੌਰ ਕੁਸੰਭੜੀ ਨੂੰ ਸਨਮਾਨਿਤ ਕਰਕੇ ਜਿੱਤ ਦੀ ਵਧਾਈ ਦਿੱਤੀ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਕੁਲਵੰਤ ਸਿੰਘ ਢਿੱਲੋਂ ਨੇ ਕਿਹਾ ਕਿ ਬੇਸ਼ੱਕ ਇਨ੍ਹਾਂ ਚੋਣਾਂ ਵਿਚ ਪਾਰਟੀ ਦੀ ਉਮੀਦ ਮੁਤਾਬਿਕ ਚੋਣ ਨਤੀਜੇ ਨਹੀਂ ਆਏ ਕਿਉਂਕਿ ਕੁਝ ਥਾਵਾਂ 'ਤੇ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰਾਂ ਨੂੰ ਸੱਤਾ ਸ਼ਕਤੀ ਦੀ ਦੁਰਵਰਤੋਂ ਕਰਕੇ ਧੱਕੇਸ਼ਾਹੀ ਨਾਲ ਹਰਾਇਆ ਗਿਆ ਹੈ, ਫਿਰ ਵੀ ਕਾਂਗਰਸ ਪਾਰਟੀ ਦੇ ਵੋਟ ਬੈਂਕ ਵਿਚ ਵੱਡਾ ਵਾਧਾ ਹੋਇਆ ਹੈ, ਜਿਸ ਦੇ ਚੰਗੇ ਨਤੀਜੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਾਹਮਣੇ ਆਉਣਗੇ | ਉਨ੍ਹਾਂ ਬੀਬੀ ਕਰਮਜੀਤ ਕੌਰ ਕੁਸੰਭੜੀ ਨੂੰ ਬਲਾਕ ਸੰਮਤੀ ਮੈਂਬਰ ਚੁਣੇ ਜਾਣ 'ਤੇ ਵਧਾਈ ਵੀ ਦਿੱਤੀ | ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਤੇ ਸਮਰਥਕ ਵੀ ਹਾਜ਼ਰ ਸਨ |