16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਭਾਜਪਾ ਪਿੰਡਾਂ 'ਚ ਮਜ਼ਬੂਤੀ ਨਾਲ ਉੱਭਰੀ- ਟੌਹੜਾ

Ad Position 21
No active advertisement
ਅਜੀਤ ਡੈਸਕ 20-12-2025
ਮੰਡੀ ਗੋਬਿੰਦਗੜ੍ਹ, 19 ਦਸੰਬਰ (ਪੱਤਰ ਪ੍ਰੇਰਕ)-ਭਾਜਪਾ ਦੇ ਸੂਬਾ ਸਕੱਤਰ ਤੇ ਹਲਕਾ ਅਮਲੋਹ ਦੇ ਇੰਚਾਰਜ ਕੰਵਰਵੀਰ ਸਿੰਘ ਟੌਹੜਾ ਨੇ ਹਾਲ ਹੀ ਵਿਚ ਸੰਪੰਨ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਆਏ ਨਤੀਜਿਆਂ 'ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਭਾਜਪਾ ਪਿੰਡਾਂ ਵਿਚ ਇਕ ਮਜ਼ਬੂਤ ਸਿਆਸੀ ਧਿਰ ਵਜੋਂ ਉੱਭਰ ਕੇ ਸਾਹਮਣੇ ਆਈ ਹੈ | ਜਿਸ ਦੇ ਚੰਗੇ ਨਤੀਜੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਦੇਖਣ ਨੂੰ ਮਿਲਣਗੇ | ਇਸ ਮੌਕੇ ਉਨ੍ਹਾਂ ਬੁੱਗਾ ਜ਼ੋਨ ਤੋਂ ਭਾਜਪਾ ਦੇ ਉਮੀਦਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ•ਾਂ ਦਾ ਹੌਸਲਾ ਵਧਾਇਆ | ਇਸ ਮੌਕੇ ਇੰਜੀ. ਟੌਹੜਾ ਨੇ ਕਿਹਾ ਕਿ ਭਾਜਪਾ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਹ ਪਿੰਡਾਂ ਵਿਚ ਆਪਣੇ ਕੇਡਰ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਪਾਰਟੀ ਹਾਈਕਮਾਨ ਦੇ ਨਿਰਦੇਸ਼ਾਂ ਅਨੁਸਾਰ ਪਿੰਡਾਂ ਵਿਚ ਬੂਥ ਪੱਧਰੀ ਕਮੇਟੀਆਂ ਬਣਾਈਆਂ ਜਾਣਗੀਆਂ | ਇੰਜੀ. ਟੌਹੜਾ ਨੇ ਕਿਹਾ ਕਿ ਜ਼ਿਲ•ਾ ਪ੍ਰੀਸ਼ਦ ਬੁੱਗਾ ਜ਼ੋਨ ਦੇ ਉਮੀਦਵਾਰ ਅੰਮਿ੍ਤ ਔਜਲਾ ਅਤੇ ਬਲਾਕ ਸੰਮਤੀ ਉਮੀਦਵਾਰਾਂ ਕੁਲਦੀਪ ਸਿੰਘ, ਰੁਪਿੰਦਰ ਕੌਰ, ਡਾ. ਅਮਰੀਕ ਸਿੰਘ, ਭਿੰਦਰ ਸਿੰਘ ਅਤੇ ਕੁਲਦੀਪ ਕੌਰ ਨੇ ਪਾਰਟੀ ਲਈ ਸਖ਼ਤ ਮਿਹਨਤ ਕੀਤੀ ਹੈ, ਜਿਸ ਲਈ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਸਤਿਕਾਰ ਦਿੱਤਾ ਜਾਵੇਗਾ | ਟੌਹੜਾ ਨੇ ਉਮੀਦਵਾਰਾਂ ਨੂੰ ਭਵਿੱਖ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ 'ਤੇ ਅਮਲੋਹ ਮੰਡਲ ਦੇ ਪ੍ਰਧਾਨ ਡਾ. ਹਰਪ੍ਰੀਤ ਸਿੰਘ, ਸਮਸ਼ਪੁਰ ਮੰਡਲ ਦੇ ਪ੍ਰਧਾਨ ਮਨਦੀਪ ਸਿੰਘ, ਲੱਕੀ, ਬਿੰਦਰ ਕਪੂਰਗੜ੍ਹ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ ਵਿਕਾਸ 'ਚ ਪਾਉਣਗੇ ਅਹਿਮ ਯੋਗਦਾਨ- ਰਾਏ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਸੈਂਪਲੀ ਤੋਂ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਕਸੁਭੰੜੀ ਰਹੇ ਜੇਤੂ
Ad Position 24