16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਚੋਣਾਂ ਦੇ ਆਏ ਨਤੀਜਿਆਂ ਸਦਕਾ 2027 'ਚ ਕਾਂਗਰਸ ਦੀ ਸਰਕਾਰ ਬਣਨਾ ਤੈਅ- ਮਨਜੀਤ ਸ਼ਰਮਾ

Ad Position 21
No active advertisement
ਅਜੀਤ ਡੈਸਕ 20-12-2025
ਫ਼ਤਹਿਗੜ੍ਹ ਸਾਹਿਬ, 19 ਦਸੰਬਰ (ਬਲਜਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਖੰਨਾ ਅਤੇ ਪਾਇਲ ਦੇ ਕੋਆਰਡੀਨੇਟਰ ਮਨਜੀਤ ਸ਼ਰਮਾ ਸਰਹਿੰਦ ਨੇ ਲੰਘੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਵੋਟਰਾਂ ਦੁਆਰਾ ਦਿੱਤੇ ਗਏ ਹੁੰਗਾਰੇ ਬਦਲੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਕਾਂਗਰਸ ਪਾਰਟੀ ਮਜ਼ਬੂਤੀ ਨਾਲ ਉੱਭਰ ਕੇ ਸਾਹਮਣੇ ਆਈ ਹੈ ਅਤੇ ਲੋਕਾਂ ਦੁਆਰਾ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਦਿੱਤੇ ਫ਼ੈਸਲੇ ਸਦਕਾ 2027 ਵਿਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤਹਿ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਸਰਪੰਚਾਂ, ਪੰਚਾਂ ਤੇ ਵਿਰੋਧੀ ਪਾਰਟੀਆਂ ਦੇ ਸਮਰਥਕਾਂ ਨੂੰ ਡਰਾਏ, ਧਮਕਾਏ ਜਾਣ ਕਾਰਨ ਵੋਟਰਾਂ ਨੇ ਚੋਣਾਂ ਵਿਚ ਬਹੁਤੀ ਦਿਲਚਸਪੀ ਨਹੀਂ ਵਿਖਾਈ ਫਿਰ ਵੀ ਲੋਕਾਂ ਨੇ ਸਰਕਾਰ ਪ੍ਰਤੀ ਆਪਣਾ ਗ਼ੁੱਸਾ ਜ਼ਰੂਰ ਵਿਖਾਇਆ ਹੈ | ਸ਼ਰਮਾ ਨੇ ਪਾਰਟੀ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਭਖਾਉਣ ਤੇ ਸਮਰਥਨ ਦੇਣ ਬਦਲੇ ਹਲਕੇ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਚੋਣਾਂ ਦੌਰਾਨ ਪਾਰਟੀ ਲੀਡਰਸ਼ਿਪ ਦੀ ਏਕਤਾ ਸਦਕਾ ਕਾਂਗਰਸ ਮੁੜ ਤੋਂ ਬੂਥ ਪੱਧਰ 'ਤੇ ਇਕ ਮਜ਼ਬੂਤ ਸਿਆਸੀ ਧਿਰ ਵਜੋਂ ਉੱਭਰੀ ਹੈ, ਜਿਸ ਦੇ ਨਤੀਜੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਾਹਮਣੇ ਆਉਣਗੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ. ਨੇ ਵੱਖ-ਵੱਖ ਸਕੂਲਾਂ ਦਾ ਕੀਤਾ ਦੌਰਾ ਅਗਲੀ ਖ਼ਬਰ ਡਾ. ਮਨੋਹਰ ਸਿੰਘ ਦੀ ਅਗਵਾਈ 'ਚ ਸ਼ਹੀਦਾਂ ਨੂੰ ਸਮਰਪਿਤ ਯਾਤਰਾ ਅੱਜ ਤੋਂ
Ad Position 24