16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 20-12-2025
ਫ਼ਤਹਿਗੜ੍ਹ ਸਾਹਿਬ, 19 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਦੀ ਪ੍ਰਧਾਨਗੀ ਹੇਠ ਸਰਹਿੰਦ ਵਿਖੇ ਹੋਈ, ਜਿਸ ਦੌਰਾਨ ਲੰਘੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਪਾਰਟੀ ਦੀ ਕਾਰਗੁਜਾਰੀ ਦੀ ਸਮੀਖਿਆ ਕੀਤੀ ਗਈ | ਮੀਟਿੰਗ ਉਪਰੰਤ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ, ਵਰਕਿੰਗ ਕਮੇਟੀ ਮੈਂਬਰ ਰਣਬੀਰ ਸਿੰਘ ਪੂਨੀਆ, ਸੂਬਾ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਅਤੇ ਸਟੇਟ ਡੈਲੀਗੇਟ ਚਰਨਜੀਤ ਸਿੰਘ ਖਾਲਸਪੁਰ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਨੂੰ ਵੋਟਰਾਂ ਪਾਸੋਂ ਭਰਵਾਂ ਸਮਰਥਨ ਮਿਲਿਆ ਹੈ, ਜਿਸ ਸਦਕਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਹੱਕ ਵਿਚ ਚੰਗੇ ਨਤੀਜੇ ਆਉਣ ਦੀ ਉਮੀਦ ਵੱਧ ਗਈ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੇ ਇਕ ਬਲਾਕ ਸੰਮਤੀ ਉਮੀਦਵਾਰ ਨੇ ਚੋਣ ਜਿੱਤ ਕੇ ਹਲਕੇ ਵਿਚ ਪਾਰਟੀ ਦਾ ਖੋਲਿ੍ਹਆ ਹੈ, ਜੋ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ | ਆਗੂਆਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਬੂਥ ਪੱਧਰ 'ਤੇ ਕਮੇਟੀਆਂ ਬਣਾਈਆਂ ਜਾਣਗੀਆਂ, ਜਿਸ ਦੀਆਂ ਤਿਆਰੀਆਂ ਹੁਣ ਤੋਂ ਹੀ ਸ਼ੁਰੂ ਕੀਤੀਆਂ ਜਾਣਗੀਆਂ | ਇਸ ਮੀਟਿੰਗ ਵਿਚ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਮੇਲ ਸਿੰਘ ਮਾਧੋਪੁਰ, ਵਰਕਿੰਗ ਕਮੇਟੀ ਮੈਂਬਰ ਰਣਬੀਰ ਸਿੰਘ ਪੂਨੀਆ, ਮਨਦੀਪ ਸਿੰਘ ਤਰਖਾਣ ਮਾਜਰਾ ਜ਼ਿਲ੍ਹਾ ਪ੍ਰਧਾਨ, ਚਰਨਜੀਤ ਸਿੰਘ ਖਾਲਸਪੁਰ ਸਟੇਟ ਡੈਲੀਗੇਟ, ਜਗਦੀਸ਼ ਰਾਣਾ ਸਰਕਲ ਪ੍ਰਧਾਨ ਅਮਲੋਹ, ਇੰਸਪੈਕਟਰ ਜਸਬੀਰ ਸਿੰਘ ਸਰਕਲ ਪ੍ਰਧਾਨ ਬਸੀ ਪਠਾਣਾਂ, ਸੁਰਿੰਦਰ ਸਿੰਘ ਸੁਹਾਗਹੇੜੀ ਸਰਕਲ ਪ੍ਰਧਾਨ ਚਨਾਰਥਲ ਕਲਾਂ, ਸੁਰਜੀਤ ਸਿੰਘ ਚਨਾਰਥਲ ਸਰਕਲ ਪ੍ਰਧਾਨ ਮੂਲੇਪੁਰ, ਅਮਰਜੀਤ ਸਿੰਘ ਸਰਕਲ ਪ੍ਰਧਾਨ ਸਰਹਿੰਦ (ਪੱਛਮੀ), ਮਨਜੀਤ ਸਿੰਘ ਸਰਕਲ ਪ੍ਰਧਾਨ ਸਰਹਿੰਦ (ਪੂਰਬੀ), ਲਖਵੀਰ ਸਿੰਘ ਰੁਪਾਲਹੇੜੀ ਸਰਕਲ ਪ੍ਰਧਾਨ ਚੁੰਨੀ ਕਲਾਂ, ਭੁਪਿੰਦਰ ਸਿੰਘ ਮਾਨੂਪੁਰ ਸਰਕਲ ਪ੍ਰਧਾਨ ਫ਼ਤਹਿਗੜ੍ਹ ਸਾਹਿਬ, ਹਰਮੇਲ ਸਿੰਘ ਰੰਘੇੜਾ ਸਰਕਲ ਪ੍ਰਧਾਨ ਭੱਦਲਥੂਹਾ, ਬਲਦੇਵ ਸਿੰਘ ਸਰਕਲ ਪ੍ਰਧਾਨ ਗੋਬਿੰਦਗੜ੍ਹ, ਜੈ ਸਿੰਘ ਬਾੜਾ ਪ੍ਰਧਾਨ ਸ਼ਹਿਰੀ, ਗੁਰਦੇਵ ਸਿੰਘ ਬੀੜ ਭਮਾਰਸੀ ਪ੍ਰਧਾਨ ਸਰਕਲ ਸਰਹਿੰਦ, ਜਰਨੈਲ ਸਿੰਘ ਨਬੀਪੁਰ ਪ੍ਰਧਾਨ ਸਰਕਲ ਨਬੀਪੁਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ 'ਚ ਪੀਣ ਵਾਲੇ ਪਾਣੀ ਦਾ ਦੋ ਮਹੀਨਿਆਂ ਤੋਂ ਗੰਭੀਰ ਸੰਕਟ- ਨਾਗਰਾ ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ. ਨੇ ਵੱਖ-ਵੱਖ ਸਕੂਲਾਂ ਦਾ ਕੀਤਾ ਦੌਰਾ
Ad Position 24