16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਬਲਾਕ ਸੰਮਤੀ ਜ਼ੋਨ ਪੋਲਾਂ ਤੋਂ 'ਆਪ' ਉਮੀਦਵਾਰ ਮਨਦੀਪ ਸਿੰਘ ਪੋਲਾ ਵੱਡੀ ਲੀਡ ਨਾਲ ਜਿੱਤੇ

Ad Position 21
No active advertisement
ਅਜੀਤ ਡੈਸਕ 20-12-2025
ਜਖਵਾਲੀ, 19 ਦਸੰਬਰ (ਨਿਰਭੈ ਸਿੰਘ)-ਬਲਾਕ ਸੰਮਤੀ ਜ਼ੋਨ ਪੋਲਾ ਤੋਂ ਸੀਨੀਅਰ ਆਗੂ ਮਨਦੀਪ ਸਿੰਘ ਪੋਲਾ ਨੇ ਵੱਡੀ ਲੀਡ ਪ੍ਰਾਪਤ ਕੀਤੀ ਹੈ | ਪੋਲਾ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਕਿਸੇ ਇਕ ਵਿਅਕਤੀ ਦੀ ਨਹੀਂ, ਸਗੋਂ ਪੂਰੇ ਹਲਕੇ ਦੇ ਲੋਕਾਂ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਲੋਕ-ਹਿਤੈਸ਼ੀ ਕੰਮਾਂ ਅਤੇ ਵਿਧਾਇਕ ਲਖਬੀਰ ਸਿੰਘ ਰਾਏ ਦੀ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਹੋਏ ਵਿਕਾਸ ਕਾਰਜਾਂ 'ਤੇ ਲੋਕਾਂ ਨੇ ਭਰੋਸਾ ਜਿਤਾਇਆ ਹੈ ਅਤੇ ਇਸੇ ਭਰੋਸੇ ਦੀ ਤਸਦੀਕ ਇਹ ਵੱਡੀ ਜਿੱਤ ਹੈ | ਪੋਲਾ ਨੇ ਕਿਹਾ ਕਿ ਸਿੱਖਿਆ, ਸਿਹਤ, ਸੜਕਾਂ, ਪੀਣ ਵਾਲੇ ਪਾਣੀ, ਸਫ਼ਾਈ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਜੋ ਕੰਮ ਕੀਤੇ ਗਏ ਹਨ, ਉਹ ਅੱਗੇ ਵੀ ਲਗਾਤਾਰ ਜਾਰੀ ਰਹਿਣਗੇ | ਉਨ੍ਹਾਂ ਦਾਅਵਾ ਕੀਤਾ ਕਿ ਉਹ ਬਲਾਕ ਸੰਮਤੀ ਵਿਚ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕ-ਸੇਵਾ ਦੇ ਅਸੂਲਾਂ 'ਤੇ ਚੱਲਦਿਆਂ ਹਰ ਵਰਗ ਦੀ ਆਵਾਜ਼ ਬਣ ਕੇ ਕੰਮ ਕਰਨਗੇ | ਸੂਤਰਾਂ ਅਨੁਸਾਰ ਸਾਰੇ ਸੰਮਤੀ ਉਮੀਦਵਾਰਾਂ ਵਿਚੋਂ ਵੱਡੀ ਲੀਡ ਪ੍ਰਾਪਤ ਕਰਕੇ ਜਿੱਤਣ ਵਾਲੇ ਉਮੀਦਵਾਰ ਪੋਲਾ ਨੂੰ ਬਲਾਕ ਸੰਮਤੀ ਚੇਅਰਮੈਨ ਬਣਾਉਣ ਲਈ ਚਰਚਾ ਚੱਲ ਰਹੀ ਹੈ | ਇਸ ਮੌਕੇ ਸਰਪੰਚ ਹਰਜੀਤ ਸਿੰਘ ਛਲੇੜੀ ਖੁਰਦ, ਸਾਬਕਾ ਸਰਪੰਚ ਵੀਰ ਸਿੰਘ ਤੇ ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸਭਾ ਦੌਰਾਨ ਸਰਵੋਤਮ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਅਗਲੀ ਖ਼ਬਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Ad Position 24