16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਜ਼ਿਲ੍ਹਾ ਪੁਲਿਸ ਮੁਖੀ ਨੇ ਵਾਹਨਾਂ ਦੇ ਪਿੱਛੇ ਰਿਫ਼ਲੈਕਟਰ ਲਗਾਉਣ ਦੀ ਮੁਹਿੰਮ ਦਾ ਕੀਤਾ ਆਗਾਜ਼

Ad Position 21
No active advertisement
ਅਜੀਤ ਡੈਸਕ 20-12-2025
ਫ਼ਤਹਿਗੜ੍ਹ ਸਾਹਿਬ, 19 ਦਸੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੁਆਰਾ ਧੁੰਦ ਦੇ ਚੱਲਦਿਆਂ ਅੱਜ ਟ੍ਰੈਫ਼ਿਕ ਪੁਲਿਸ ਨੇ ਨਾਲ ਸਮਸ਼ੇਰ ਨਗਰ ਸਰਹਿੰਦ ਤੋਂ ਵਾਹਨਾਂ ਪਿੱਛੇ ਰਿਫ਼ਲੈਕਟਰ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਧੁੰਦ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਵਾਹਨਾਂ ਪਿੱਛੇ ਰਿਫ਼ਲੈਕਟਰ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਧੁੰਦ ਦੌਰਾਨ ਆਪਣੇ ਵਾਹਨਾਂ ਨੂੰ ਹੌਲੀ ਚਲਾਉਣ ਤਾਂ ਜੋ ਧੁੰਦ ਕਾਰਨ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ | ਇਸ ਮੌਕੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਸ਼ਹਿਰ ਨੂੰ 6 ਸੈਕਟਰਾਂ ਵਿਚ ਵੰਡਿਆ ਗਿਆ ਹੈ, 3500 ਦੇ ਕਰੀਬ ਪੁਲਿਸ ਕਰਮੀ ਲੋਕਾਂ ਦੀ ਸਹਾਇਤਾ ਲਈ ਤਾਇਨਾਤ ਕੀਤੇ ਗਏ ਹਨ ਤੇ ਸ਼ਹੀਦੀ ਸਭਾ ਦੀ ਦੇਖ-ਰੇਖ ਲਈ 300 ਸੀ.ਸੀ.ਟੀ.ਵੀ. ਕੈਮਰੇ ਵੀ ਲਗਾਏ ਗਏ ਹਨ ਅਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜੋ ਕਿ ਹਰ ਸਮੇਂ ਭੈੜੇ ਅਨਸਰਾਂ 'ਤੇ ਨਿਗਾਹ ਰੱਖੇਗਾ | ਉਨ੍ਹਾਂ ਦੱਸਿਆ ਕਿ ਪੁਲਿਸ ਦੁਆਰਾ ਇਸ ਦੌਰਾਨ ਡਰੋਨ ਰਾਹੀਂ ਵੀ ਲੋਕਾਂ 'ਤੇ ਨਿਗਾਹ ਰੱਖੀ ਜਾਵੇਗੀ | ਲੋਕਾਂ ਦੀ ਸਹੂਲਤ ਲਈ ਪੁਲਿਸ ਵਲੋਂ ਫ਼੍ਰੀ ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਲੋਕ ਆਪਣੇ ਵਾਹਨਾਂ ਨੂੰ ਪਾਰਕਿੰਗਾਂ 'ਚ ਹੀ ਪਾਰਕ ਕਰਨ ਤਾਂ ਜੋ ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਅੱੈਸ.ਪੀ.(ਐੱਚ) ਹਰਬੰਤ ਕੌਰ, ਡੀ.ਐੱਸ.ਪੀ. ਇੰਦਰਪ੍ਰੀਤ ਸਿੰਘ ਤੇ ਟੈ੍ਰਫ਼ਿਕ ਪੁਲਿਸ ਨਾਲ ਟਰਾਲਿਆਂ, ਜੀਪਾਂ, ਟਰੱਕਾਂ, ਟਰਾਲੀਆਂ ਦੇ ਪਿੱਛੇ ਰਿਫ਼ਲੈਕਟਰ ਲਗਾ ਕੇ ਲੋਕਾਂ ਨੂੰ ਹਾਦਸਿਆਂ ਤੋਂ ਬਚਣ ਲਈ ਜਾਗਰੂਕ ਵੀ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਕੂਲੀ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ ਅਗਲੀ ਖ਼ਬਰ ਸ਼ਹੀਦੀ ਸਭਾ ਦੌਰਾਨ ਸਰਵੋਤਮ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ
Ad Position 24