16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸਕੂਲੀ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ

Ad Position 21
No active advertisement
ਅਜੀਤ ਡੈਸਕ 20-12-2025
ਖਮਾਣੋਂ, 19 ਦਸੰਬਰ (ਜੋਗਿੰਦਰ ਪਾਲ)-ਐੱਨ. ਆਰ. ਆਈ. ਸੁਰਮੁੱਖ ਸਿੰਘ ਇਟਲੀ ਦੇ ਯਤਨਾਂ ਸਦਕਾ ਉਨ੍ਹਾਂ ਦੀ ਭੈਣ ਅਜੈਬ ਕੌਰ ਵਲੋਂ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਰਾਣਵਾਂ ਦੇ 98 ਵਿਦਿਆਰਥੀਆਂ ਨੂੰ ਸਰਦੀਆਂ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਗਰਮ ਕੋਟੀਆਂ ਵੰਡੀਆਂ ਗਈਆਂ | ਇਸ ਤੋਂ ਇਲਾਵਾ ਸਕੂਲ ਵਿਚ ਖਾਣਾ ਤਿਆਰ ਕਰਨ ਵਾਲੀਆਂ ਛੇ ਬੀਬੀਆਂ ਨੂੰ ਵੀ ਕੋਟੀਆਂ ਦਿੱਤੀਆਂ ਗਈਆਂ | ਸਕੂਲ ਦੇ ਸਟਾਫ਼ ਵਲੋਂ ਦਾਨੀ ਪਰਿਵਾਰ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਲੋਕ ਭਲਾਈ ਕੰਮਾਂ ਵਿਚ ਅੱਗੇ ਹੋ ਕੇ ਯੋਗਦਾਨ ਪਾਇਆ ਜਾਵੇ | ਸਮਾਗਮ ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ | ਇਸ ਮੌਕੇ ਬਹਾਦਰ ਸਿੰਘ ਬਾਠ, ਮਲਕੀਤ ਸਿੰਘ ਰਾਣਵਾਂ, ਅਧਿਆਪਕ ਸੁਮਨ ਬਾਲਾ, ਪਰਮਿੰਦਰ ਸਿੰਘ, ਸੁਖਵਿੰਦਰ ਕੌਰ, ਦਿਸ਼ਾ, ਜਸਪ੍ਰੀਤ ਕੌਰ, ਰਜਿੰਦਰ ਕੌਰ, ਪਰਮਿੰਦਰ ਕੌਰ, ਸੰਦੀਪ ਕੌਰ ਤੇ ਸਰਬਜੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟਰਾਂਸਪੋਰਟ ਮੰਤਰੀ ਭੁੱਲਰ ਨੇ ਹਿੱਟ ਐਂਡ ਰਨ ਮੁਆਵਜ਼ਾ ਮਾਮਲਿਆਂ ਦੇ ਸਮਾਂਬੱਧ ਨਿਪਟਾਰੇ 'ਤੇ ਦਿੱਤਾ ਜ਼ੋਰ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਨੇ ਵਾਹਨਾਂ ਦੇ ਪਿੱਛੇ ਰਿਫ਼ਲੈਕਟਰ ਲਗਾਉਣ ਦੀ ਮੁਹਿੰਮ ਦਾ ਕੀਤਾ ਆਗਾਜ਼
Ad Position 24