ਜਖਵਾਲੀ, 20 ਦਸੰਬਰ (ਨਿਰਭੈ ਸਿੰਘ)-ਸਰਕਾਰੀ ਸਮਾਰਟ ਸਕੂਲ ਪਿੰਡ ਪੋਲਾ ਵਿਖੇ ਮੈਗਾ ਪੀ.ਟੀ.ਐਮ. ਵਿਚ ਪੰਚਾਇਤ ਸੰਮਤੀ ਮੈਂਬਰ ਮਨਦੀਪ ਸਿੰਘ ਪੋਲਾ ਨੇ ਸ਼ਮੂਲੀਅਤ ਕਰਕੇ ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕ ਸਾਹਿਬਾਨ ਨਾਲ ਮੁਲਾਕਾਤ ਕੀਤੀ | ਇਸ ਮੌਕੇ ਪੋਲਾ ਨੇ ਕਿਹਾ ਕਿ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਚੰਗੇ ਭਵਿੱਖ ਲਈ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀ ਉਚੇਰੀ ਵਿੱਦਿਆ ਲਈ ਵੱਧ ਤੋਂ ਵੱਧ ਆਪਣੇ ਬੱਚਿਆਂ ਦੇ ਦਾਖ਼ਲੇ ਕਰਵਾਉਣ ਲਈ ਪ੍ਰੇਰਤ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਕਮੇਟੀ ਚੇਅਰਮੈਨ ਕੁਲਵਿੰਦਰ ਸਿੰਘ, ਗੁਰਮਹਿੰਦਰਜੀਤ ਸਿੰਘ, ਹੈੱਡ ਟੀਚਰ ਯਸ਼ਪਾਲ ਸਿੰਘ, ਸਰਪੰਚ ਮਾਨ ਸਿੰਘ, ਅਧਿਆਪਕ ਹਰਜਿੰਦਰ ਸਿੰਘ, ਕਿਰਨਜੀਤ ਕੌਰ, ਲਖਵਿੰਦਰ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |