08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਰਕਾਰ ਸ਼ਹੀਦੀ ਸਭਾ ਤੋਂ ਪਹਿਲਾਂ ਸੜਕਾਂ ਦੀ ਮੁਰੰਮਤ ਕਰਵਾਉਣ 'ਚ ਨਾਕਾਮ ਰਹੀ- ਭਾਗਨਪੁਰ

Ad Position 21
No active advertisement
ਅਜੀਤ ਡੈਸਕ 21-12-2025
ਫ਼ਤਹਿਗੜ੍ਹ ਸਾਹਿਬ, 20 ਦਸੰਬਰ (ਬਲਜਿੰਦਰ ਸਿੰਘ)-ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੇ ਮੀਡੀਆ ਸਲਾਹਕਾਰ ਗੁਰਦੀਪ ਸਿੰਘ ਭਾਗਨਪੁਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ 25 ਤੋਂ ਸ਼ੁਰੂ ਹੋਣ ਵਾਲੀ ਸ਼ਹੀਦੀ ਸਭਾ ਤੋਂ ਪਹਿਲਾਂ-ਪਹਿਲਾਂ ਇਹ ਸਰਕਾਰ ਪ੍ਰਮੁੱਖ ਤੇ ਲਿੰਕ ਸੜਕਾਂ ਦੀ ਮੁਰੰਮਤ ਕਰਵਾਉਣ ਵਿਚ ਨਾਕਾਮ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਗਡਹੇੜਾ ਤੋਂ ਦੁਫੇੜਾ ਸਾਹਿਬ ਅਤੇ ਭਾਗਨਪੁਰ ਦੀ ਸੜਕ ਮੁੱਖ ਰਾਸ਼ਟਰੀ ਮਾਰਗ ਨੂੰ ਜੁੜਦੀ ਹੋਈ ਫ਼ਤਹਿਗੜ੍ਹ ਸਾਹਿਬ ਅਤੇ ਚੰਡੀਗੜ੍ਹ ਮਾਰਗ ਤੇ ਪਹੁੰਚਦੀ ਹੈ ਪਰ ਲਿੰਕ ਸੜਕਾਂ 'ਚੋਂ ਜ਼ਿਆਦਾਤਰ ਸੜਕਾਂ ਦੀ ਪਿਛਲੇ ਕਈ ਸਾਲਾਂ ਤੋਂ ਮੁਰੰਮਤ ਨਹੀਂ ਹੋਈ, ਜਿਸ ਕਰਕੇ ਰਾਹਗੀਰਾਂ ਅਤੇ ਸ਼ਹੀਦੀ ਸਭਾ ਦੌਰਾਨ ਸੰਗਤਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਭਾਗਨਪੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦੀ ਜੋੜ ਮੇਲ ਦੀ ਮਹੱਤਤਾ ਨੂੰ ਧਿਆਨ ਵਿਚ ਰੱਖਦੇ ਹੋਏ ਤੁਰੰਤ ਫ਼ਤਹਿਗੜ੍ਹ ਸਾਹਿਬ ਨਾਲ ਜੋੜਨ ਵਾਲੀਆਂ ਪ੍ਰਮੁੱਖ ਤੇ ਲਿੰਕ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ ਤਾਂ ਜੋ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਕੌਮ ਦੇ ਮਹਾਨ ਸ਼ਹੀਦਾਂ ਨੂੰ ਅਕੀਦਤ ਭੇਟ ਕਰਨ ਲਈ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਜੋੜ ਮੇਲ ਦੀਆਂ ਤਿਆਰੀਆਂ ਦਾ ਮੂੰਹ ਚਿੜਾਉਂਦੀ ਹੈ ਸਰਹਿੰਦ ਜੀ.ਟੀ ਰੋਡ ਹੇਠ ਫੈਲੀ ਗੰਦਗੀ ਅਗਲੀ ਖ਼ਬਰ ਬਲਾਕ ਸੰਮਤੀ ਮੈਂਬਰ ਪੋਲਾ ਨੇ ਮੈਗਾ ਪੀ.ਟੀ.ਐਮ. 'ਚ ਮਾਪਿਆਂ ਨਾਲ ਮੀਟਿੰਗ ਕੀਤੀ
Ad Position 24