08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਨੈਸ਼ਨਲ ਚੈਂਪੀਅਨਸ਼ਿਪ 'ਚ ਕਾਂਸੀ ਤਗਮਾ ਜਿੱਤਣ 'ਤੇ ਰਾਜੂ ਪਹਿਲਵਾਨ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 21-12-2025
ਅਮਲੋਹ, 20 ਦਸੰਬਰ (ਗਿੱਲ)-ਸ਼ਹੀਦ ਬਾਬਾ ਦੀਪ ਸਿੰਘ ਕੁਸ਼ਤੀ ਅਕੈਡਮੀ ਰਾਈਏਵਾਲ ਦੇ ਪਹਿਲਵਾਨ ਰਾਜੂ ਰਾਈਏਵਾਲ ਨੇ ਗੁਜਰਾਤ ਦੇ ਅਹਿਮਦਾਬਾਦ ਵਿਚ ਹੋਈ ਆਲ ਇੰਡੀਆ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ 125 ਕਿੱਲੋ ਵਰਗ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਅਕੈਡਮੀ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਇਸ ਉਪਲਬਧੀ 'ਤੇ ਰਾਜੂ ਦੇ ਸਵਾਗਤ ਲਈ ਅਮਲੋਹ ਦੀ ਦਾਣਾ ਮੰਡੀ ਤੋਂ ਹਰਵਿੰਦਰ ਸਿੰਘ ਹੈਰੀ ਅਤੇ ਉਸਤਾਦ ਜਰਨੈਲ ਸਿੰਘ ਪਹਿਲਵਾਨ ਦੀ ਅਗਵਾਈ ਹੇਠ ਭਰਵਾਂ ਸਵਾਗਤ ਮਾਰਚ ਕੱਢਿਆ ਗਿਆ, ਜੋ ਵੱਖ-ਵੱਖ ਪਿੰਡਾਂ ਵਿਚੋਂ ਲੰਘਦਾ ਹੋਇਆ ਰਾਈਏਵਾਲ ਵਿਚ ਸਮਾਪਤ ਹੋਇਆ | ਇਸ ਮੌਕੇ ਰਾਹ ਵਿਚ ਪੰਚਾਇਤਾਂ ਅਤੇ ਨੌਜਵਾਨਾਂ ਵਲੋਂ ਫੁੱਲਾਂ ਦੇ ਹਾਰ ਪਾ ਕੇ ਪਹਿਲਵਾਨ ਦਾ ਸਨਮਾਨ ਕੀਤਾ ਗਿਆ | ਹਰਵਿੰਦਰ ਸਿੰਘ ਹੈਰੀ ਅਤੇ ਮਾਸਟਰ ਧਰਮ ਸਿੰਘ ਨੇ ਦੱਸਿਆ ਕਿ 20 ਸਾਲਾ ਰਾਜੂ ਨੇ ਮੱਧ ਪ੍ਰਦੇਸ਼ ਦੇ ਪਹਿਲਵਾਨ ਨੂੰ ਹਰਾ ਕੇ ਕਾਂਸੀ ਦੇ ਤਗਮੇ 'ਤੇ ਕਬਜ਼ਾ ਕੀਤਾ | ਉਨ੍ਹਾਂ ਕਿਹਾ ਕਿ ਰਾਜੂ ਪਹਿਲਾਂ ਵੀ ਕਈ ਰਾਸ਼ਟਰੀ ਮੁਕਾਬਲਿਆਂ ਵਿਚ ਇਨਾਮ ਅਤੇ ਮਾਨ-ਸਨਮਾਨ ਹਾਸਲ ਕਰ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਸ਼ਹੀਦ ਬਾਬਾ ਦੀਪ ਸਿੰਘ ਕੁਸ਼ਤੀ ਅਕੈਡਮੀ ਵਿਚ 40 ਤੋਂ 50 ਪਹਿਲਵਾਨ ਮੈਟ ਅਤੇ ਮਿੱਟੀ ਦੋਵੇਂ ਤਰ੍ਹਾਂ ਦੀ ਕੁਸ਼ਤੀ ਦੀ ਤਿਆਰੀ ਕਰ ਰਹੇ ਹਨ ਅਤੇ ਅਕੈਡਮੀ ਇਲਾਕੇ ਦੇ ਨੌਜਵਾਨਾਂ ਲਈ ਪ੍ਰੇਰਣਾ ਬਣ ਰਹੀ ਹੈ | ਇਸ ਸਵਾਗਤ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਇਲਾਕੇ ਦੇ ਮੁਹਤਬਰ ਅਤੇ ਖੇਡ ਪ੍ਰੇਮੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਊ ਸੇਵਾ ਸਮਿਤੀ ਨੇ ਗਊਸ਼ਾਲਾ ਅਮਲੋਹ 'ਚ ਮਨਾਇਆ ਮੱਸਿਆ ਦਾ ਦਿਹਾੜਾ ਅਗਲੀ ਖ਼ਬਰ ਸ਼ਹੀਦੀ ਜੋੜ ਮੇਲ ਦੀਆਂ ਤਿਆਰੀਆਂ ਦਾ ਮੂੰਹ ਚਿੜਾਉਂਦੀ ਹੈ ਸਰਹਿੰਦ ਜੀ.ਟੀ ਰੋਡ ਹੇਠ ਫੈਲੀ ਗੰਦਗੀ
Ad Position 24