ਅਮਲੋਹ, 20 ਦਸੰਬਰ (ਕੇਵਲ ਸਿੰਘ)-ਸਰਕਾਰੀ ਐਲੀਮੈਂਟਰੀ ਸੁਪਰ ਸਮਾਰਟ ਸਕੂਲ ਕਪੂਰਗੜ੍ਹ 'ਚ ਸੀ.ਐੱਚ.ਟੀ. ਅਨਿਲ ਬਾਂਸਲ ਦੀ ਅਗਵਾਈ ਹੇਠ ਮੇਗਾ ਪੀ.ਟੀ.ਐੱਮ. ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਮਿਲਣੀ ਵਿਚ ਵੱਡੀ ਗਿਣਤੀ ਵਿਚ ਮਾਪਿਆਂ ਨੇ ਭਾਗ ਲਿਆ | ਇਸ ਮੌਕੇ ਸੀ.ਐੱਚ.ਟੀ. ਅਨਿਲ ਬਾਂਸਲ ਨੇ ਮਾਪਿਆਂ ਨਾਲ ਗੱਲ ਕਰਦਿਆਂ ਕਿਹਾ ਕਿ ਬੱਚੇ ਦੀ ਸਿੱਖਿਆ ਘਰ ਅਤੇ ਸਕੂਲ ਦੋਵਾਂ ਨਾਲ ਜੁੜੀ ਹੁੰਦੀ ਹੈ, ਜੇ ਘਰ ਅਤੇ ਸਕੂਲ ਇਕੱਠੇ ਮਿਲ ਕੇ ਕੰਮ ਕਰਨ, ਤਾਂ ਬੱਚਾ ਚੰਗੀ ਤਰ੍ਹਾਂ ਅੱਗੇ ਵਧ ਸਕਦਾ ਹੈ | ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਵੱਲ ਧਿਆਨ ਦੇਣ ਅਤੇ ਨਿਯਮਤ ਸਕੂਲ ਭੇਜਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਇਸ ਪੀ.ਟੀ.ਐੱਮ. ਦਾ ਮੁੱਖ ਮਕਸਦ ਮਾਪਿਆਂ ਤੇ ਅਧਿਆਪਕਾਂ ਵਿਚਕਾਰ ਸਾਂਝ ਬਣਾਉਣਾ ਹੈ, ਤਾਂ ਜੋ ਬੱਚਿਆਂ ਦਾ ਸਮੁੱਚਾ ਵਿਕਾਸ ਹੋ ਸਕੇ | ਇਸ ਮੌਕੇ ਪਰਮਿੰਦਰ ਸਿੰਘ, ਗਗਨਦੀਪ ਸਿੰਘ, ਹਰਦੀਪ ਕੌਰ ਤੇ ਰਮਨਪ੍ਰੀਤ ਕੌਰ ਵੀ ਮੌਜੂਦ ਸਨ |