08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮਹੀਨਾਵਾਰ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 21-12-2025
ਖਮਾਣੋਂ, 20 ਦਸੰਬਰ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਦੀ ਜ਼ਿਲ੍ਹਾ ਪੱਧਰੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਗਡਹੇੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਰਟੀ ਦੇ ਸੂਬਾ ਵਿੱਤ ਸਕੱਤਰ ਸਰਬਜੀਤ ਸਿੰਘ ਅਮਰਾਲਾ ਵਿਸ਼ੇਸ਼ ਤੌਰ ਤੇ ਪਹੁੰਚੇ | ਅੱਜ ਦੀ ਮੀਟਿੰਗ ਬਿਜਲੀ ਸੋਧ ਬਿਲ-2025 ਅਤੇ ਸੀਡ ਬਿੱਲ ਦੇ ਵਿਰੋਧ ਵਿਚ ਕੀਤੀ ਗਈ ਜਿਸ ਵਿਚ ਉਪਰੋਕਤ ਬਿੱਲਾਂ ਦਾ ਸਖ਼ਤ ਵਿਰੋਧ ਕੀਤਾ ਗਿਆ ਅਤੇ ਇਸ ਸਬੰਧੀ ਪਿਛਲੇ ਦਿਨੀਂ ਐਸ.ਡੀ.ਓ ਦਫ਼ਤਰਾਂ ਵਿਚ ਉਕਤ ਬਿੱਲਾਂ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ ਸਨ | ਮੀਟਿੰਗ ਵਿਚ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਕਿਸਾਨ ਵਿਰੋਧੀ ਬਿੱਲਾਂ ਨੂੰ ਤੁਰੰਤ ਵਾਪਸ ਲਿਆ ਜਾਵੇ | ਇਸ ਤੋਂ ਇਲਾਵਾ ਪੂਰੇ ਪੰਜਾਬ ਵਿਚ ਯੂਰੀਆ ਖਾਦ ਦੀ ਆ ਰਹੀ ਘਾਟ ਨੂੰ ਪੂਰਾ ਕਰਵਾਉਣ ਲਈ ਜ਼ਿਲ੍ਹਾ ਪੱਧਰ ਤੇ ਡੀ.ਸੀ. ਸਾਹਿਬਾਨਾਂ ਨਾਲ ਗੱਲ ਕਰਕੇ ਯੂਰੀਆ ਦੀ ਘਾਟ ਨੂੰ ਪੂਰਾ ਕਰਵਾਏ ਜਾਣ ਸਬੰਧੀ ਵਿਚਾਰਾਂ ਕੀਤੀਆਂ |
ਮੀਟਿੰਗ ਵਿਚ ਕਿਸਾਨਾਂ ਨੂੰ ਦਰਪੇਸ਼ ਹੋਰ ਮੁਸ਼ਕਿਲਾਂ ਅਤੇ ਹੋਰਨਾਂ ਵੱਖ-ਵੱਖ ਕਿਸਾਨੀ ਮੁੱਦਿਆਂ 'ਤੇ ਵੀ ਵਿਚਾਰਾਂ ਕੀਤੀਆਂ ਗਈਆਂ,ਜਿਸ ਵਿਚ ਵੱਖ-ਵੱਖ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਰੱਖੇ | ਇਸ ਮੌਕੇ ਸੰਦੀਪ ਸਿੰਘ ਰਿਆ, ਹਰਵਿੰਦਰ ਸਿੰਘ ਬਡਲਾ, ਜਗਤਾਰ ਸਿੰਘ ਮਹੇਸ਼ਪੁਰਾ, ਭੁਪਿੰਦਰ ਸਿੰਘ ਮਾਨੂੰਪੁਰ, ਗੁਰਜੀਤ ਸਿੰਘ ਬਾਠ, ਜਗਜੋਤ ਸਿੰਘ, ਧਰਮਜੀਤ ਸਿੰਘ ਅਮਰਾਲਾ, ਹਰਚੰਦ ਸਿੰਘ ਅਮਰਾਲਾ, ਦਲਵਾਰਾ ਸਿੰਘ, ਸੇਵਾ ਸਿੰਘ ਖੰਟ, ਕਰਮਜੀਤ ਸਿੰਘ, ਚਰਨਜੀਤ ਸਿੰਘ, ਗੁਰਵੀਰ ਸਿੰਘ ਮੋਹਣ ਮਾਜਰਾ, ਅਜੀਤ ਪਾਲ ਸਿੰਘ, ਗੁਰਮੀਤ ਸਿੰਘ ਮੋਹਣ ਮਾਜਰਾ ਅਤੇ ਬਬਲਾ ਸੰਘੋਲ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ ਵਲੋਂ ਮੈਗਾ ਪੀ.ਟੀ.ਐਮ. ਵਿਚ ਸ਼ਿਰਕਤ ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸੁਪਰ ਸਮਾਰਟ ਸਕੂਲ ਕਪੂਰਗੜ੍ਹ ਵਿਖੇ ਮੇਗਾ ਪੀ.ਟੀ.ਐੱਮ. ਕਰਵਾਈ
Ad Position 24