08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ ਵਲੋਂ ਮੈਗਾ ਪੀ.ਟੀ.ਐਮ. ਵਿਚ ਸ਼ਿਰਕਤ

Ad Position 21
No active advertisement
ਅਜੀਤ ਡੈਸਕ 21-12-2025
ਫ਼ਤਹਿਗੜ੍ਹ ਸਾਹਿਬ, 20 ਦਸੰਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਕੂਲਾਂ ਦੇ ਸਰਵਪੱਖੀ ਵਿਕਾਸ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਸਰਕਾਰੀ ਸਕੂਲਾਂ ਵਿਖੇ 'ਮੈਗਾ ਪੀ.ਟੀ.ਐਮ.' ਮਾਪੇ-ਅਧਿਆਪਕ ਮਿਲਣੀ ਕਰਵਾਈ | ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਅਤੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਫ਼ਤਹਿਗੜ੍ਹ ਸਾਹਿਬ ਵਿਚ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ | ਉਨ੍ਹਾਂ ਕਿਹਾ ਕਿ ਮੈਗਾ ਪੀ.ਟੀ.ਐਮ. ਦਾ ਮੁੱਖ ਮਕਸਦ ਸਿੱਖਿਆ ਪ੍ਰਣਾਲੀ ਵਿਚ ਪਾਰਦਰਸ਼ਤਾ ਲਿਆਉਣਾ ਅਤੇ ਮਾਪਿਆਂ ਨੂੰ ਸਕੂਲ ਦੀ ਹਰ ਗਤੀਵਿਧੀ ਦਾ ਹਿੱਸਾ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਨਿਰੰਤਰ ਤਾਲਮੇਲ ਨਾਲ ਮਾਪਿਆਂ ਨੂੰ ਇਹ ਸਮਝਣ ਵਿਚ ਮਦਦ ਮਿਲਦੀ ਹੈ ਕਿ ਉਨ੍ਹਾਂ ਦਾ ਬੱਚਾ ਸਕੂਲ ਵਿਚ ਕਿਵੇਂ ਪੜ੍ਹ ਰਿਹਾ ਹੈ ਅਤੇ ਅਧਿਆਪਕਾਂ ਨੂੰ ਬੱਚੇ ਦੇ ਘਰੇਲੂ ਮਾਹੌਲ ਬਾਰੇ ਜਾਣਕਾਰੀ ਮਿਲਦੀ ਹੈ | ਇਸ ਮੌਕੇ ਸ਼ੰਕਰ ਸ਼ਰਮਾ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸਕੂਲ ਅਤੇ ਘਰ ਦੇ ਵਿਚਕਾਰ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਸਕੂਲ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਨ | ਉਨ੍ਹਾਂ ਵਿਦਿਆਰਥੀਆਂ ਵਲੋਂ ਬਣਾਏ ਗਏ ਮਾਡਲਾਂ ਅਤੇ ਪ੍ਰਦਰਸ਼ਨੀਆਂ ਦਾ ਨਿਰੀਖਣ ਵੀ ਕੀਤਾ | ਉਨ੍ਹਾਂ ਬੱਚਿਆਂ ਨੂੰ ਆਧੁਨਿਕ ਸਿੱਖਿਆ ਤਕਨੀਕਾਂ ਨਾਲ ਜੁੜਨ ਅਤੇ ਜੀਵਨ ਵਿਚ ਵੱਡੇ ਟੀਚੇ ਮਿਥਣ ਲਈ ਪ੍ਰੇਰਿਤ ਕੀਤਾ | ਆਪਣੇ ਸੰਬੋਧਨ ਦੌਰਾਨ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 'ਸਕੂਲ ਆਫ਼ ਐਮੀਨੈਂਸ' ਵਿਚ ਬਦਲਿਆ ਜਾ ਰਿਹਾ ਹੈ, ਜਿੱਥੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਇਸ ਮਿਲਣੀ ਦੌਰਾਨ ਮਾਪਿਆਂ ਨੇ ਵੀ ਆਪਣੇ ਸੁਝਾਅ ਦਿੱਤੇ, ਜਿਸ 'ਤੇ ਸ਼ੰਕਰ ਸ਼ਰਮਾ ਨੇ ਭਰੋਸਾ ਦਿੱਤਾ ਕਿ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਅਤੇ ਸੁਧਾਰ ਯਕੀਨੀ ਬਣਾਏ ਜਾਣਗੇ | ਇਸ ਮੌਕੇ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਰਿਸੋਰਸ ਪਰਸਨ ਹਰਿੰਦਰਜੀਤ ਸਿੰਘ, ਸਕੂਲ ਦੇ ਪਿ੍ੰਸੀਪਲ, ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਬੱਚਿਆਂ ਦੇ ਮਾਪੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਬਾਂਕੇ ਬਿਹਾਰੀ ਤੇ ਭੋਲੇ ਨਾਥ ਮੰਦਰ ਦੇ ਹਾਲ ਦਾ ਲੈਂਟਰ ਪਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮਹੀਨਾਵਾਰ ਮੀਟਿੰਗ ਹੋਈ
Ad Position 24