08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 21-12-2025
ਪਟਿਆਲਾ, 20 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਅਤੇ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਦੇਖ-ਰੇਖ ਹੇਠਾਂ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਮੌਕੇ ਹੈੱਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਦੁਆਰਾ ਸੰਤ ਕੰਬਲੀ ਵਾਲਾ ਸਾਹਿਬ ਦੇ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਗੁਰੂ ਮਹਾਰਾਜ ਦੇ ਸਰੂਪ ਫੁੱਲਾਂ ਨਾਲ ਸਜੀ ਪਾਲਕੀ 'ਚ ਸੁਸ਼ੋਭਿਤ ਕੀਤੇ | ਇਸ ਮੌਕੇ ਨੂੰ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਦੁਨੀਆ ਦੇ ਇਤਿਹਾਸ ਅੰਦਰ ਲਾਸਾਨੀ ਸ਼ਹਾਦਤ ਰਹੀ ਹੈ, ਜਿਹੜੀ ਧਰਮ ਵਿਚ ਦਿ੍ੜ ਰਹਿਣ ਦਾ ਮਾਰਗ ਵਿਖਾਉਂਦੀ ਹੈ | ਇਸ ਦੌਰਾਨ ਨਗਰ ਕੀਰਤਨ ਨੂੰ ਰਵਾਨਾ ਕਰਨ ਮੌਕੇ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ, ਬਾਬਾ ਕਰਮਬੀਰ ਸਿੰਘ ਬੇਦੀ, ਸੰਤ ਮਹਾਂਪੁਰਸ਼ ਕੱਲਰਭੈਣੀ ਵਾਲੇ, ਸਵਾਮੀ ਦਿਆਨੰਦ ਜੀ ਦੇ ਵੰਸ਼ਜ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਹੈਡ ਗ੍ਰੰਥੀ ਭਾਈ ਅਵਤਾਰ ਸਿੰਘ, ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਆਦਿ ਨੇ ਵੀ ਸ਼ਿਰਕਤ ਕੀਤੀ | ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜਬਰ ਅਤੇ ਜ਼ੁਲਮ ਦੇ ਅੱਗੇ ਈਨ ਨਾ ਮੰਨਦਿਆਂ ਚਾਰ ਸਾਹਿਬਜ਼ਾਦਿਆਂ ਨੇ ਆਪਣੀ ਸ਼ਹਾਦਤ ਦਿੱਤੀੇ | ਉਨ੍ਹਾਂ ਦੀ ਸ਼ਹਾਦਤ ਮਨੁੱਖਤਾ ਨੂੰ ਹੱਕ, ਸੱਚ 'ਤੇ ਡੱਟਣ ਦਾ ਪਹਿਰਾ ਦੇਣ ਲਈ ਪ੍ਰੇਰਦੀ ਹੈ | ਨਗਰ ਕੀਰਤਨ ਦੌਰਾਨ ਗਤਕਾ ਪਾਰਟੀਆਂ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਖਾਲਸਾਨੀ ਪਹਿਰਵਿਆਂ 'ਚ ਸਾਰਿਆਂ ਦਾ ਧਿਆਨ ਖਿੱਚਿਆ | ਇਸ ਦੌਰਾਨ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਪੁੱਜੇ ਸੰਤ ਮਹਾਂਪੁਰਸ਼ਾਂ, ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਪੁੱਜੀ ਸੰਗਤ ਦਾ ਧੰਨਵਾਦ ਕੀਤਾ | ਭਾਈ ਗੁਰਦੀਪ ਸਿੰਘ ਨੇ ਕਿਹਾ ਕਿ ਬਾਬਾ ਗੁਰਬਚਨ ਸਿੰਘ ਕਾਲੀ ਕੰਬਲੀ ਵਾਲਿਆਂ ਦੀ 25ਵੀਂ ਸਾਲਾਨਾ ਬਰਸੀ ਮੌਕੇ ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਸੰਤ ਸਮਾਗਮ ਹੋਵੇਗਾ | ਇਸ ਦੌਰਾਨ ਨਗਰ ਕੀਰਤਨ ਨੂੰ ਰਵਾਨਾ ਕਰਨ ਮੌਕੇ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ, ਬਾਬਾ ਕਰਮਬੀਰ ਸਿੰਘ ਬੇਦੀ, ਸੰਤ ਮਹਾਂਪੁਰਸ਼ ਕੱਲਰਭੈਣੀ ਵਾਲੇ, ਸਵਾਮੀ ਦਿਆਨੰਦ ਜੀ ਦੇ ਵੰਸ਼ਜ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਹੈਡ ਗ੍ਰੰਥੀ ਭਾਈ ਅਵਤਾਰ ਸਿੰਘ, ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ, ਬਾਬਾ ਅਜਮੇਰ ਸਿੰਘ ਰੋਪੜ ਵਾਲੇ, ਸੰਤ ਅਮਰਜੀਤ ਸਿੰਘ ਸਲਾਹਪੁਰ ਵਾਲੇ, ਜਸਪ੍ਰੀਤ ਸਿੰਘ ਭਾਟੀਆ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਮੈਨੇਜਰ ਭਾਗ ਸਿੰਘ ਰਾਜਪੁਰਾ, ਅਮਰਜੀਤ ਸਿੰਘ ਸੰਧੂ ਯੂ.ਕੇ., ਬੀਬੀ ਤਨਵੀਰ ਕੌਰ ਯੂ.ਕੇ., ਗੁਰਮੀਤ ਸਿੰਘ ਬਿੱਟੂ ਟਾਂਡਾ ਸਲੇਮਪੁਰ, ਮਲਕੀਤ ਸਿੰਘ ਖੰਨੇ ਵਾਲੇ, ਸਾਬਕਾ ਕੌਂਸਲਰ ਸੁਖਵਿੰਦਰਪਾਲ ਸਿੰਘ ਮਿੰਟਾ, ਪੱਤਰਕਾਰ ਜਸਪਾਲ ਸਿੰਘ, ਬਲਬੀਰ ਸਿੰਘ ਬਡੂੰਗਰ, ਸੁਰਜੀਤ ਸਿੰਘ ਬਸਪਾ ਆਗੂ, ਪਰਮਜੀਤ ਸਿੰਘ ਇੰਸਪੈਕਟਰ ਪੀ.ਆਰ.ਟੀ.ਸੀ. ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼: ਰਣਧੀਰ ਸਿੰਘ ਖਟਰਾਓ (ਕਲਕੱਤੇ ਵਾਲੇ) ਅਗਲੀ ਖ਼ਬਰ ਸੰਘੋਲ-ਬਸੀ ਪਠਾਣਾਂ ਸੜਕ 'ਤੇ ਟੋਏ ਭਰਨ ਸੰਬੰਧੀ ਇਲਾਕਾ ਵਾਸੀਆਂ ਕੀਤੀ ਮੀਟਿੰਗ
Ad Position 24