08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਭੁੱਟਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਸੰਬੰਧੀ ਵੋਟਰਾਂ ਤੇ ਸਮਰਥਕਾਂ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 21-12-2025
ਫ਼ਤਹਿਗੜ੍ਹ ਸਾਹਿਬ, 20 ਦਸੰਬਰ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਹਿ 'ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਵਿਰੋਧੀ ਉਮੀਦਵਾਰਾਂ ਨਾਲ ਧੱਕੇਸ਼ਾਹੀਆਂ ਕੀਤੀਆਂ ਹਨ, ਇਸ ਦੇ ਬਾਵਜੂਦ ਵੀ ਇਨ੍ਹਾਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ ਅਤੇ ਪਾਰਟੀ ਦਾ ਅਧਾਰ ਬੂਥ ਪੱਧਰ 'ਤੇ ਮਜਬੂਤ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲੜਨ ਵਾਲੇ ਪਾਰਟੀ ਉਮੀਦਵਾਰਾਂ ਦੀ ਘਰ-ਘਰ ਜਾ ਕੇ ਹੌਸਲਾ ਅਫ਼ਜ਼ਾਈ ਤੇ ਧੰਨਵਾਦ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉੁਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ 105 ਸਾਲਾਂ ਦਾ ਗੌਰਵਮਈ ਇਤਿਹਾਸ ਹੈ, ਜਿਸ ਨੂੰ ਸਾਡੇ ਬਜ਼ੁਰਗਾਂ ਨੇ ਬਹੁਤ ਹੀ ਸੰਘਰਸ਼ ਅਤੇ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਲਿਆਂਦਾ ਸੀ | ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਦੀ ਸਭ ਤੋਂ ਵੱਧ ਵਿਕਾਸ ਹੋਇਆ ਅਤੇ ਲੋਕ ਭਲਾਈ ਸਕੀਮਾਂ ਸ਼ੁਰੂ ਕਰਕੇ ਲੋਕਾਂ ਦਾ ਜੀਵਨ ਪੱਧਰ ੳੱੁਚਾ ਚੁੱਕਿਆ ਗਿਆ | ਪਰ ਮੌਜੂਦਾ 'ਆਪ' ਸਰਕਾਰ ਅਕਾਲੀ ਸਰਕਾਰ ਦੇ ਕੀਤੇ ਕੰਮਾਂ ਨੂੰ ਵੀ ਨਹੀਂ ਸੰਭਾਲ ਸਕੀ | ਉਨ੍ਹਾਂ ਸਮੁੱਚੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਇਕਜੁੱਟ ਹੋ ਕੇ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕੀਤਾ ਜਾਵੇ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਅਗਵਾਈ ਹੇਠ ਸਰਕਾਰ ਬਣਾ ਕੇ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਵੱਲ ਤੋਰਿਆ ਜਾ ਸਕੇ | ਇਸ ਮੌਕੇ ਉਨ੍ਹਾਂ ਚੋਣਾਂ ਦੌਰਾਨ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਵਾਲੇ ਆਗੂਆਂ ਤੇ ਵਰਕਰਾਂ ਸਮੇਤ ਵੋਟਰਾਂ ਅਤੇ ਸਮਰਥਕਾਂ ਦਾ ਵੀ ਧੰਨਵਾਦ ਕੀਤਾ | ਇਸ ਮੌਕੇ 'ਤੇ ਸਤਵਿੰਦਰ ਸਿੰਘ ਤੇ ਬਲਵੀਰ ਸਿੰਘ ਬਡਾਲੀ ਮਾਈ ਕੀ, ਰਾਮ ਸਿੰਘ ਭਗੜਾਣਾ, ਨਾਹਰ ਸਿੰਘ ਹਰਨਾ, ਬਲਜਿੰਦਰ ਸਿੰਘ ਬਰਾਸ, ਪਾਲਾ ਸਿੰਘ ਰਜਿੰਦਰਗੜ੍ਹ, ਸਤਵਿੰਦਰ ਕੌਰ ਬੀਬੀਪੁਰ, ਤੇਜਿੰਦਰ ਸਿੰਘ ਬਲ੍ਹਾੜਾ, ਕਰਨੈਲ ਸਿੰਘ ਬਲ੍ਹਾੜੀ ਕਲਾਂ, ਬਲਵੀਰ ਕੌਰ ਬਡਾਲੀ ਆਲਾ ਸਿੰਘ, ਸੁਖਦੀਪ ਸਿੰਘ ਬਹਿਲੋਲਪੁਰ, ਦਵਿੰਦਰ ਸਿੰਘ ਪੰਜੋਲੀ ਕਲਾਂ, ਜਸਵੀਰ ਸਿੰਘ ਜਲਵੇੜੀ ਗਹਿਲਾਂ ਤੋਂ ਇਲਾਵਾ ਜਸਵੰਤ ਸਿੰਘ ਭਗੜਾਣਾ, ਮਨਪ੍ਰੀਤ ਸਿੰਘ ਸ਼ਾਹਪੁਰ, ਬਲਵਿੰਦਰ ਸਿੰਘ ਝਾਂਮਪੁਰ, ਜਸਵੀਰ ਸਿੰਘ ਸਾਬਕਾ ਸਰਪੰਚ ਰਜਿੰਦਰਗੜ੍ਹ, ਸੰਦੀਪ ਸਿੰਘ ਚੁੰਨੀ ਮਾਜਰਾ, ਸਤਪਾਲ ਸਿੰਘ ਸਲੇਮਪੁਰ, ਭਿੰਦਰ ਸਿੰਘ ਬਡਾਲੀ ਆਲਾ ਸਿੰਘ, ਗੁਰਤੇਜ ਸਿੰਘ ਬੀਬੀਪੁਰ, ਜਗਰੂਪ ਸਿੰਘ, ਐਡਵੋਕੇਟ ਅਮਨਦੀਪ ਸਿੰਘ ਬਰਾਸ, ਪੁਨੀਤ ਬਾਵਾ ਰਿਊਨਾ ਨੀਵਾਂ, ਗੁਰਪ੍ਰੀਤ ਸਿੰਘ ਪੰਜੋਲੀ, ਵਰਿੰਦਰ ਸਿੰਘ ਪੰਜੋਲੀ ਕਲਾਂ, ਹਰਦੀਪ ਸਿੰਘ ਨਾਗਰਾ, ਗੁਰਪ੍ਰੀਤ ਸਿੰਘ ਡੰਘੇਗੜੀਆਂ, ਦਵਿੰਦਰ ਸਿੰਘ ਬਹਿਲੋਲਪੁਰ ਸਾਬਕਾ ਚੇਅਰਮੈਨ, ਰਣਧੀਰ ਸਿੰਘ ਛਲੇੜੀ ਖੁਰਦ, ਲਖਵੀਰ ਸਿੰਘ ਛਲੇੜੀ ਕਲਾਂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਸੁਤੰਤਰ ਤੇ ਸੰਤ ਮਹਾਂਪੁਰਖਾਂ ਨੇ ਸ਼ਹੀਦੀ ਸਭਾ ਦੌਰਾਨ ਸ਼ਰਾਬ ਦੇ ਠੇਕੇ ਬੰਦ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼: ਰਣਧੀਰ ਸਿੰਘ ਖਟਰਾਓ (ਕਲਕੱਤੇ ਵਾਲੇ)
Ad Position 24