08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਸਰਹਿੰਦ ਮੰਡੀ 'ਚ ਮੈਗਾ ਪੀ.ਟੀ.ਐਮ. ਕਰਵਾਈ

Ad Position 21
No active advertisement
ਅਜੀਤ ਡੈਸਕ 21-12-2025
ਫ਼ਤਹਿਗੜ੍ਹ ਸਾਹਿਬ, 20 ਦਸੰਬਰ (ਮਨਪ੍ਰੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਸਰਹਿੰਦ ਮੰਡੀ ਵਿਚ ਆਯੋਜਿਤ ਮੈਗਾ ਪੀ.ਟੀ.ਐਮ. ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਓ.ਐਸ.ਡੀ. ਗੁਲਸ਼ਨ ਛਾਬੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਬੋਲਦਿਆਂ ਰਵਿੰਦਰ ਕੌਰ ਨੇ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਸਿਰਫ਼ ਅੰਕਾਂ ਦੀ ਬਜਾਏ ਬੱਚੇ ਦੇ ਵਿਵਹਾਰ, ਅਨੁਸ਼ਾਸਨ ਅਤੇ ਰਚਨਾਤਮਿਕਤਾ 'ਤੇ ਚਰਚਾ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਬੱਚੇ ਦੀਆਂ ਕਮਜ਼ੋਰੀਆਂ ਅਤੇ ਮਜ਼ਬੂਤ ਪੱਖਾਂ ਨੂੰ ਪਛਾਣ ਕੇ ਭਵਿੱਖ ਦੀ ਰਣਨੀਤੀ ਬਣਾਈ ਜਾਂਦੀ ਹੈ, ਕਿ ਵਿਦਿਆਰਥੀ ਕਿਹੜੇ ਸੁਧਾਰਾਂ ਸਦਕਾ ਵੱਖ-ਵੱਖ ਖੇਤਰਾਂ ਵਿਚ ਵੱਡੀਆਂ ਮੱਲ੍ਹਾਂ ਮਾਰਨ ਦੇ ਸਮਰੱਥ ਬਣ ਸਕਦੇ ਹਨ | ਇਸ ਮੌਕੇ ਛਾਬੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਦਿਨ ਰਾਤ ਇਕ ਕਰਕੇ ਕੰਮ ਕਰ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਡੀਆਂ ਪੁਲਾਂਘਾਂ ਪੁੱਟ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਬੱਚਿਆਂ ਨੂੰ ਉਸਾਰੂ ਵਿੱਦਿਅਕ ਮਾਹੌਲ ਦੇਣ ਲਈ ਸਕੂਲਾਂ ਦੇ ਢਾਂਚੇ ਵਿਚ ਲਗਾਤਾਰ ਸੁਧਾਰ ਕੀਤਾ ਗਿਆ ਹੈ ਅਤੇ ਇਹ ਉਪਰਾਲੇ ਲਗਾਤਾਰ ਜਾਰੀ ਰਹਿਣਗੇ | ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਹੁਣ ਪਹਿਲਾਂ ਨਾਲੋਂ ਵਧੇਰੇ ਸਾਫ਼ ਸਫ਼ਾਈ ਤੇ ਹੋਰ ਸਹੂਲਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ, ਜਿਸ ਕਾਰਨ ਮਾਪਿਆਂ ਨੇ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ 'ਚੋਂ ਹਟਾ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਏ ਹਨ | ਛਾਬੜਾ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਨੂੰ ਸਿਖਲਾਈ ਦੇਣ ਲਈ ਸਿੰਘਾਪੁਰ ਅਤੇ ਹੋਰ ਦੇਸ਼ਾਂ ਵਿਚ ਭੇਜ ਰਹੀ ਹੈ ਤਾਂ ਜੋ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਤਕਨੀਕਾਂ ਨਾਲ ਜੋੜ ਕੇ ਸਮੇਂ ਦੇ ਹਾਣੀ ਬਣਾਇਆ ਜਾ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੀਤੇ ਸਰਵੇ ਵਿਚ ਪੰਜਾਬ, ਸਿੱਖਿਆ ਦੇ ਖੇਤਰ ਵਿਚ ਪਹਿਲੇ ਨੰਬਰ 'ਤੇ ਆਇਆ ਹੈ ਅਤੇ ਇਹ ਸਾਡੇ ਸਕੂਲਾਂ ਦੇ ਅਧਿਆਪਕਾਂ ਦੀ ਮਿਹਨਤ ਸਦਕਾ ਸੰਭਵ ਹੋਇਆ ਹੈ | ਮੈਗਾ ਪੀ.ਟੀ.ਐਮ. ਦੌਰਾਨ ਬੁਲਾਰਿਆਂ ਵਲੋਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਵੱਲ ਹੋਰ ਧਿਆਨ ਦੇਣ ਅਤੇ ਜਦੋਂ ਵੀ ਸਕੂਲਾਂ ਵਿਚ ਮਾਪਿਆਂ ਅਧਿਆਪਕ ਮਿਲਣੀ ਹੁੰਦੀ ਹੈ ਤਾਂ ਮਾਪੇ ਆਪਣੇ ਬੱਚਿਆਂ ਦਾ ਰਿਪੋਰਟ ਕਾਰਡ ਦੇਖਣ ਜ਼ਰੂਰ ਆਉਣ | ਇਸ ਮੌਕੇ ਬੁਲਾਰਿਆਂ ਨੇ ਮਾਪਿਆਂ ਤੇ ਅਧਿਆਪਕਾਂ ਨੂੰ ਆਪਸ ਵਿਚ ਤਾਲਮੇਲ ਵਧਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਅਕਾਲੀ ਦਲ ਸੁਤੰਤਰ ਤੇ ਸੰਤ ਮਹਾਂਪੁਰਖਾਂ ਨੇ ਸ਼ਹੀਦੀ ਸਭਾ ਦੌਰਾਨ ਸ਼ਰਾਬ ਦੇ ਠੇਕੇ ਬੰਦ ਕਰਨ ਦੀ ਕੀਤੀ ਮੰਗ
Ad Position 24