08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸ਼ਹੀਦੀ ਸਭਾ ਤੋਂ ਪਹਿਲਾਂ ਹਜ਼ਾਰਾਂ ਸ਼ਰਧਾਲੂ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਵਿਖੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 21-12-2025
ਫ਼ਤਹਿਗੜ੍ਹ ਸਾਹਿਬ, 20 ਦਸੰਬਰ (ਮਨਪ੍ਰੀਤ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਤੋਂ ਪਹਿਲਾਂ ਹੀ ਸੰਗਤਾਂ ਦੀ ਆਮਦ ਭਾਰੀ ਗਿਣਤੀ ਵਿਚ ਸ਼ੁਰੂ ਹੋ ਗਈ ਹੈ | ਇਸੇ ਤਹਿਤ ਠੰਢੇ ਬੁਰਜ 'ਚ ਕੈਦ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਜੀ ਨੂੰ ਗਰਮ ਦੁੱਧ ਦੀ ਸੇਵਾ ਕਰਨ ਬਦਲੇ ਪਰਿਵਾਰ ਸਮੇਤ ਮੁਗ਼ਲ ਹਕੂਮਤ ਵਲੋਂ ਕੋਹਲੂ ਵਿਚ ਪਿੜਵਾ ਕੇ ਸ਼ਹੀਦ ਕੀਤੇ ਗਏ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਯਾਦਗਾਰ ਗੁਰਦੁਆਰਾ ਸਾਹਮਣੇ ਰੋਜ਼ਾ ਸ਼ਰੀਫ਼ ਫ਼ਤਹਿਗੜ੍ਹ ਸਾਹਿਬ ਵਿਖੇ ਹਜ਼ਾਰਾਂ ਸਿੱਖ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ | ਸ਼ਹੀਦੀ ਸਭਾ ਦੇ ਸਬੰਧ ਵਿਚ ਯਾਦਗਾਰ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਟਰੱਸਟ ਦੇ ਪ੍ਰਬੰਧਕਾਂ ਚੇਅਰਮੈਨ ਨਿਰਮਲ ਸਿੰਘ ਐੱਸ. ਐੱਸ., ਜੈ ਕਿ੍ਸ਼ਨ ਕਸ਼ਿਅਪ ਮੀਤ ਚੇਅਰਮੈਨ, ਜਸਪਾਲ ਸਿੰਘ ਕਲੌਂਦੀ ਵਿੱਤ ਸਕੱਤਰ, ਮੈਨੇਜਰ ਨਵਜੋਤ ਸਿੰਘ, ਕੁਲਦੀਪ ਸਿੰਘ ਜੇ. ਈ., ਜੋਗਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਸੰਗਤਾਂ ਦੀਆਂ ਸਹੂਲਤਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਰਿਹਾਇਸ਼, ਲੰਗਰ, ਜੋੜਿਆਂ ਦੀ ਸੇਵਾ, ਬਿਸਤਰਿਆਂ ਦੀ ਸੇਵਾ ਲਈ ਕਮੇਟੀਆਂ ਬਣਾਈਆਂ ਗਈਆਂ ਹਨ | ਜਿਹੜੀਆਂ ਸੰਗਤਾਂ ਦੀ ਸੇਵਾ ਵਿਚ 24 ਘੰਟੇ ਹਾਜ਼ਰ ਰਹਿਣਗੀਆਂ | ਪ੍ਰਬੰਧਕਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬ ਸੁਸ਼ੋਭਿਤ ਪਵਿੱਤਰ ਗਲਾਸਾਂ ਦੇ ਦਰਸ਼ਨ ਜ਼ਰੂਰ ਕਰਨ, ਜਿਨ੍ਹਾਂ ਵਿਚ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਬਾਬਾ ਮੋਤੀ ਰਾਮ ਮਹਿਰਾ ਜੀ ਨੇ ਗਰਮ ਦੁੱਧ ਛਕਾਇਆ ਸੀ |
Ad Position 22
No active advertisement
ਪਿਛਲੀ ਖ਼ਬਰ ਸਰਦੀ ਦੇ ਮੌਸਮ 'ਚ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਮਜ਼ਬੂਤ ਹੋ ਕੇ ਨਿਕਲਿਆ- ਰਾਜੂ ਖੰਨਾ
Ad Position 24