08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸ਼ਹੀਦੀ ਸਭਾ ਦੌਰਾਨ ਟਰੈਕਟਰਾਂ 'ਤੇ ਆਉਣ ਵਾਲੀ ਸੰਗਤ ਆਵਾਜ਼ ਪ੍ਰਦੂਸ਼ਣ ਫੈਲਾਉਣ ਤੋਂ ਪ੍ਰਹੇਜ਼ ਕਰੇ-ਸਾਧੂ ਰਾਮ, ਠੇਕੇਦਾਰ ਚਨਾਰਥਲ

Ad Position 21
No active advertisement
ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਤੇ ਠੇਕੇਦਾਰ ਅਵਤਾਰ ਸਿੰਘ ਚਨਾਰਥਲ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ: ਕਰਨ <br/> 21-12-2025
ਫ਼ਤਹਿਗੜ੍ਹ ਸਾਹਿਬ, 20 ਦਸੰਬਰ (ਮਨਪ੍ਰੀਤ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕਰਨ ਲਈ ਭਰਨ ਵਾਲੀ ਸਿੰਘ ਸਭਾ ਮੌਕੇ ਸ਼ਰਧਾਲੂ ਪੂਰੀ ਸ਼ਰਧਾ ਨਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ, ਤਾਂ ਜੋ ਸ਼ਹੀਦੀ ਸਭਾ ਮੌਕੇ ਆਉਣ ਵਾਲੀਆ ਸੰਗਤਾਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਤੇ ਠੇਕੇਦਾਰ ਅਵਤਾਰ ਸਿੰਘ ਚਨਾਰਥਲ ਨੇ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਆਗੂਆਂ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਬਜ਼ੁਰਗਾਂ, ਇਸਤਰੀਆਂ ਤੇ ਬੱਚਿਆਂ ਦੀ ਸਹੂਲਤ ਲਈ ਫ਼੍ਰੀ ਬੱਸਾਂ ਤੇ ਈ ਰਿਕਸ਼ਾ ਵੀ ਚਲਾਏ ਜਾ ਰਹੇ ਹਨ, ਪਰ ਲੰਗਰਾਂ ਲਈ ਆਉਣ ਵਾਲੇ ਟਰੈਕਟਰ ਟਰਾਲੀਆਂ 'ਤੇ ਲੱਗੇ ਵੱਡੇ ਲਾਊਡ ਸਪੀਕਰਾਂ 'ਤੇ ਪੂਰਨ ਪਾਬੰਦੀ ਲਗਾਈ ਜਾਵੇ ਤਾਂ ਜੋ ਲੋਕ ਇਸ ਸ਼ੋਕਮਈ ਸਭਾ ਦੌਰਾਨ ਆਵਾਜ਼ ਪ੍ਰਦੂਸ਼ਣ ਤੋਂ ਬਚ ਸਕਣ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਲੋਕਾਂ ਦੀ ਸਹੂਲਤ ਲਈ ਫ਼੍ਰੀ ਪਾਰਕਿੰਗਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ, ਪਰ ਲੋਕ ਜਾਣ ਬੁੱਝ ਕੇ ਆਪਣੀਆਂ ਕਾਰਾਂ ਜਾਂ ਵਾਹਨਾਂ ਨੂੰ ਸ਼ਹੀਦੀ ਸਭਾ 'ਚ ਲਿਜਾਉਣ ਦੀ ਜ਼ਿੱਦ ਕਰਦੇ ਹਨ, ਜਿਸ ਕਾਰਨ ਸਭਾ ਅੰਦਰ ਜਾਮ ਦੀ ਸਥਿਤੀ ਦਾ ਮਾਹੌਲ ਬਣ ਜਾਂਦਾ ਹੈ ਤੇ ਸ਼ਰਧਾਲੂਆਂ ਨੂੰ ਖੱਜਲ ਖੁਆਰੀਆਂ ਦਾ ਸਾਹਮਣਾ ਕਰਨਾ ਪੈਦਾ ਹੈ | ਉਨ੍ਹਾਂ ਲੋਕਾਂ ਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦੀ ਸਭਾ 'ਚ ਚਾਰ ਪਹੀਆ ਵਾਹਨ ਲਿਜਾਉਣ ਤੋਂ ਪ੍ਰਹੇਜ਼ ਕਰਨ ਤੇ ਪਾਰਕਿੰਗ 'ਚ ਆਪਣੇ ਵਾਹਨ ਲਗਾਉਣ ਤਾਂ ਜੋ ਸ਼ਹੀਦੀ ਸਭਾ 'ਚ ਜਾਣ ਵਾਲੇ ਸ਼ਰਧਾਲੂਆਂ ਨੂੰ ਵਧੀਆ ਸਹੂਲਤਾਂ ਮਿਲ ਸਕਣ |
Ad Position 22
No active advertisement
ਪਿਛਲੀ ਖ਼ਬਰ 328 ਸਰੂਪ ਦੀ ਵਾਪਸੀ ਲਈ ਚਮਕੌਰ ਸਾਹਿਬ ਤੇ ਫ਼ਤਹਿਗੜ੍ਹ ਸਾਹਿਬ ਵਿਖੇ ਕੱਢੇ ਜਾਣਗੇ ਰੋਸ ਮਾਰਚ- ਮਾਨ ਅਗਲੀ ਖ਼ਬਰ ਸਰਦੀ ਦੇ ਮੌਸਮ 'ਚ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ
Ad Position 24