ਅਮਲੋਹ, 20 ਦਸੰਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਖੇ ਪਿ੍ੰਸੀਪਲ ਰਾਜੇਸ਼ ਸ਼ਰਮਾ ਦੀ ਅਗਵਾਈ ਵਿਚ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲੈਕ. ਕੁਲਦੀਪ ਸਿੰਘ ਫ਼ਤਹਿਪੁਰ, ਕੁਲਬੀਰ ਸਿੰਘ ਮੀਆਂਪੁਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਵਿਖੇ ਮਾਪਿਆਂ ਨੂੰ ਬੁਲਾ ਕੇ ਬੱਚਿਆਂ ਦੀ ਕਾਰਗੁਜ਼ਾਰੀ ਅਤੇ ਸਕੂਲ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੱਤੀ ਗਈ | ਇਸ ਪ੍ਰੋਗਰਾਮ ਵਿਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਿਸ਼ੇਸ਼ ਤੌਰ ਤੇ ਪਹੁੰਚੇ | ਬੜਿੰਗ ਨੇ ਸਕੂਲ ਦੀਆਂ ਵੱਖ ਵੱਖ ਜਮਾਤਾਂ ਵਿਚ ਪਹੁੰਚ ਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਲਈ ਕੀਤੇ ਜਾ ਰਹੇ ਯਤਨਾਂ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਮਿਹਨਤੀ ਅਧਿਆਪਕਾਂ ਦੇ ਯਤਨਾਂ ਸਦਕਾ ਸਕੂਲਾਂ ਦੇ ਨਤੀਜੇ ਚੰਗੇ ਆ ਰਹੇ ਹਨ ਉੱਥੇ ਹੀ ਪੰਜਾਬ ਸਰਕਾਰ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ | ਗੈਰੀ ਬੜਿੰਗ ਨੇ ਅਧਿਆਪਕਾਂ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਹੋਰ ਮਿਹਨਤ ਕਰਨ ਦੀ ਅਪੀਲ ਵੀ ਕੀਤੀ | ਇਸ ਮੌਕੇ ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, ਨਗਰ ਕੌਂਸਲ ਅਮਲੋਹ ਦੇ ਕਾਰਜਕਾਰੀ ਪ੍ਰਧਾਨ ਵਿੱਕੀ ਮਿੱਤਲ, ਮੀਤ ਪ੍ਰਧਾਨ ਜਗਤਾਰ ਸਿੰਘ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਮਾ. ਮਨੋਹਰ ਲਾਲ ਵਰਮਾ, ਪ੍ਰਧਾਨ ਪਾਲੀ ਅਰੋੜਾ, ਚੇਅਰਮੈਨ ਕੁਲਦੀਪ ਕੁਮਾਰ ਦੀਪਾ, ਪ੍ਰੇਮ ਲਤਾ, ਕੁਲਦੀਪ ਸਿੰਘ, ਬਲਜੀਤ ਸਿੰਘ, ਸਪਿੰਦਰ ਸਿੰਘ, ਸੁਖਚੈਨ ਸਿੰਘ, ਪ੍ਰਦੀਪ ਕੁਮਾਰ, ਗੌਰਵ ਸ਼ਰਮਾ, ਸਤਵਿੰਦਰ ਕੌਰ, ਸੁਖਵਿੰਦਰ ਕੌਰ, ਮਨਦੀਪ ਕੌਰ, ਅਮਨਦੀਪ ਕੌਰ, ਰਾਜਵਿੰਦਰ ਕੌਰ, ਮੀਨੂੰ ਬਾਲਾ, ਨੀਤੂ, ਆਦਰਸ਼ ਬਾਲਾ ਅਧਿਆਪਕ ਹਾਜ਼ਰ ਸਨ |