ਅਮਲੋਹ, 20 ਦਸੰਬਰ (ਕੇਵਲ ਸਿੰਘ)-ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ, ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ, ਅਮਲੋਹ ਵਲੋਂ ਬੜੀ ਸ਼ਰਧਾ ਅਤੇ ਭਾਵਨਾ ਨਾਲ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਪੋਹ ਦੇ ਇਸ ਸ਼ਹੀਦੀ ਹਫ਼ਤੇ ਦੌਰਾਨ ਕਰਵਾਏ ਗਏ ਇਸ ਸਮਾਗਮ ਵਿਚ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਭਾਵਨਾ ਨਾਲ਼ ਸੇਵਾ ਕੀਤੀ | ਪਾਠ ਦੇ ਭੋਗ ਉਪਰੰਤ ਸਕੂਲ ਦੇ ਬੱਚਿਆਂ ਵਲੋਂ ਵੈਰਾਗਮਈ ਕੀਰਤਨ ਅਤੇ ਕਵਿਤਾਵਾਂ ਰਾਹੀਂ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ | ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਬੀਬੀ ਸਿਮਰਨਜੀਤ ਕੌਰ ਸਾਨੀਪੁਰ ਵਾਲ਼ਿਆਂ ਦੇ ਜਥੇ ਵਲੋਂ ਗੁਰਬਾਣੀ ਦੇ ਅੰਮਿ੍ਤਮਈ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਅਮੀਰ ਵਿਰਸੇ ਅਤੇ ਇਤਿਹਾਸ ਤੋਂ ਸੇਧ ਲੈਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਕਿਵੇਂ ਨਿੱਕੀਆਂ ਜਿੰਦਾ ਨੇ ਜ਼ੁਲਮ ਅੱਗੇ ਈਨ ਨਹੀਂ ਮੰਨੀ ਅਤੇ ਧਰਮ ਦੀ ਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨਾ ਅਤੇ ਉਨ੍ਹਾਂ ਵਿਚ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨਾ ਹੈ | ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਪ੍ਰਸ਼ਾਦ ਵਰਤਾਇਆ ਗਿਆ | ਇਸ ਸਮਾਗਮ ਨਗਰ ਅਮਲੋਹ ਦੇ ਮੀਤ ਪ੍ਰਧਾਨ ਜਗਤਾਰ ਸਿੰਘ ਹਰਵਿੰਦਰ ਵਾਲੀਆ, ਬਾਰੇ ਖ਼ਾਨ, ਮੈਨੇਜਮੈਂਟ ਮੈਂਬਰ ਗੁਲਵੰਤ ਸਿੰਘ ਅਤੇ ਵਿਦਿਆਰਥੀ ਮੌਜੂਦ ਸਨ |