ਫ਼ਤਹਿਗੜ੍ਹ ਸਾਹਿਬ, 21 ਦਸੰਬਰ (ਪੱਤਰ ਪ੍ਰੇਰਕ)-ਭਮਾਰਸੀ ਜ਼ੇਰ ਜ਼ੋਨ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਵਰਿੰਦਰ ਸਿੰਘ ਦੇ ਜਿੱਤਣ ਉਪਰੰਤ ਸਾਬਕਾ ਸਰਪੰਚ ਜਸਵਿੰਦਰ ਸਿੰਘ ਜੱਸੂ ਵਲੋਂ ਸਾਥੀਆਂ ਸਮੇਤ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵਰਿੰਦਰ ਸਿੰਘ ਨੇ ਕਿਹਾ ਕਿ ਲੋਕ ਅੱਜ ਵੀ ਕਾਂਗਰਸ ਪਾਰਟੀ ਦੀਆਂ ਨੀਤੀਆਂ ਨਾਲ ਜੁੜੇ ਹਨ, ਜਿਸ ਦਾ ਸਬੂਤ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀ, ਕਥਿਤ ਧੱਕੇਸ਼ਾਹੀ ਦੇ ਬਾਵਜੂਦ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ 'ਚ ਵੱਡੀ ਗਿਣਤੀ 'ਚ ਵੋਟਾਂ ਪੈਣਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਤੋਂ ਜਿੱਤੇ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਲੋਕ 2027 ਦੀਆਂ ਚੋਣਾਂ 'ਚ ਮੁੜ ਕਾਂਗਰਸ ਪਾਰਟੀ ਨੂੰ ਸੱਤਾ 'ਚ ਆਵੇਗੀ ਤੇ ਆਮ ਆਦਮੀ ਪਾਰਟੀ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ | ਇਸ ਮੌਕੇ ਉਨ੍ਹਾਂ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਮੋਹਨ ਸਿੰਘ, ਨੰਬਰਦਾਰ ਮਨਜੀਤ ਸਿੰਘ, ਹਰਦੇਵ ਸਿੰਘ , ਸੋਹਣ ਸਿੰਘ, ਮਨਜੀਤ ਸਿੰਘ, ਭਰਪੂਰ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ, ਬੁੱਧ ਸਿੰਘ, ਜਸਵਿੰਦਰ ਸਿੰਘ ਫੌਜੀ, ਸ਼ਿੰਗਾਰਾ ਸਿੰਘ ਤੇ ਅਵਤਾਰ ਸਿੰਘ ਆਦਿ ਵੀ ਹਾਜ਼ਰ ਸਨ |