ਫ਼ਤਹਿਗੜ੍ਹ ਸਾਹਿਬ, 21 ਦਸੰਬਰ (ਮਨਪ੍ਰੀਤ ਸਿੰਘ)- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਆਪਣੇ ਪਰਿਵਾਰ ਸਮੇਤ ਇਤਿਹਾਸਕ ਤੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਇਸ ਦੌਰਾਨ ਉਨ੍ਹਾਂ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ | ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਇਹ ਉਹ ਪਵਿੱਤਰ ਧਰਤੀ ਹੈ, ਜਿੱਥੇ ਧਰਮ ਅਤੇ ਹੱਕ-ਸੱਚ ਦੀ ਰਾਖੀ ਲਈ ਮਾਸੂਮ ਜਿੰਦਾਂ ਨੇ ਨੀਂਹਾਂ ਵਿਚ ਚਿਣੇ ਜਾਣਾ ਪ੍ਰਵਾਨ ਕੀਤਾ | ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਨੇ ਜ਼ੁਲਮ ਵਿਰੁੱਧ ਲੜਦਿਆਂ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ, ਜਿਸ ਦੀ ਮਿਸਾਲ ਪੂਰੀ ਦੁਨੀਆ ਦੇ ਇਤਿਹਾਸ ਵਿਚ ਹੋਰ ਕਿਧਰੇ ਵੀ ਨਹੀਂ ਮਿਲਦੀ | ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸਾਹਿਬਜ਼ਾਦਿਆਂ ਦੇ ਜੀਵਨ, ਉਨ੍ਹਾਂ ਦੀ ਦਿ੍ੜ੍ਹਤਾ ਤੇ ਉੱਚੇ-ਸੁੱਚੇ ਕਿਰਦਾਰ ਤੋਂ ਸੇਧ ਲੈ ਕੇ ਆਪਣੇ ਜੀਵਨ ਨੂੰ ਸਾਰਥਿਕ ਬਣਾਉਣ | ਪੱਤਰਕਾਰਾਂ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ 'ਪਵਿੱਤਰ ਸ਼ਹਿਰ' ਦਾ ਦਰਜਾ ਦੇਣ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਮੰਤਰੀ ਖੁੱਡੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਮੰਗ ਨੂੰ ਮੁੱਖ ਰੱਖਦਿਆਂ, ਉਹ ਇਸ ਨੂੰ 'ਪਵਿੱਤਰ ਸ਼ਹਿਰ' ਦਾ ਦਰਜਾ ਦਿਵਾਉਣ ਲਈ ਪੰਜਾਬ ਸਰਕਾਰ ਤੇ ਪਾਰਟੀ ਹਾਈ ਕਮਾਨ ਕੋਲ ਜ਼ੋਰਦਾਰ ਪੈਰਵੀ ਕਰਨਗੇ | ਸ. ਖੁੱਡੀਆਂ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ | ਉਨ੍ਹਾਂ ਨੇ ਇਸ ਪਵਿੱਤਰ ਧਰਤੀ ਦੇ ਸਤਿਕਾਰ ਤੇ ਸੰਗਤਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਵਲੋਂ ਚੰਗੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਵੇ | ਇਸ ਮੌਕੇ ਮੰਤਰੀ ਖੁੱਡੀਆਂ ਨੇ