13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸ਼ਹੀਦਾਂ ਨੂੰ ਅਕੀਦਤ ਭੇਟ ਕਰਨ ਲਈ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਉਮੜਿਆ ਸ਼ਰਧਾ ਦਾ ਸੈਲਾਬ <br/>

Ad Position 21
No active advertisement
ਅਜੀਤ ਡੈਸਕ 22-12-2025
ਫ਼ਤਹਿਗੜ੍ਹ ਸਾਹਿਬ, 21 ਦਸੰਬਰ (ਬਲਜਿੰਦਰ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਲੱਗਣ ਵਾਲੀ ਸ਼ਹੀਦੀ ਸਭਾ ਦੀ ਆਰੰਭਤਾ ਬੇਸ਼ੱਕ ਧਾਰਮਿਕ ਰਵਾਇਤਾਂ ਅਨੁਸਾਰ 25 ਦਸੰਬਰ ਨੂੰ ਆਰੰਭਤਾ ਹੋਵੇਗੀ ਪਰ ਕੌਮ ਦੇ ਮਹਾਨ ਸ਼ਹੀਦਾਂ ਨੂੰ ਅਕੀਦਤ ਭੇਟ ਕਰਨ ਲਈ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਸ਼ਰਧਾ ਦਾ ਸੈਲਾਬ ਉਮੜ ਪਿਆ ਹੈ | ਕਿਉਂਕਿ ਸ਼ਹੀਦੀ ਸਭਾ ਤੋਂ ਕਰੀਬ ਇਕ ਹਫ਼ਤਾ ਪਹਿਲਾਂ ਹੀ ਦੇਸ਼-ਵਿਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿਚ ਸੰਗਤਾਂ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਇੱਥੇ ਪਹੁੰਚ ਰਹੀਆਂ ਹਨ | ਸ਼ਰਧਾਲੂਆਂ ਦੀ ਲਗਾਤਾਰ ਵੱਧ ਰਹੀ ਆਮਦ ਕਾਰਨ ਫ਼ਤਹਿਗੜ੍ਹ ਸਾਹਿਬ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਅਲੌਕਿਕ ਧਾਰਮਿਕ ਮਾਹੌਲ ਬਣ ਗਿਆ ਹੈ | ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਮੁੱਖ ਅਤੇ ਲਿੰਕ ਮਾਰਗਾਂ 'ਤੇ ਛੋਟੇ-ਵੱਡੇ ਵਾਹਨਾਂ ਦੀਆਂ ਕਈ ਕਿੱਲੋਮੀਟਰ ਤੱਕ ਲੰਬੀਆਂ ਕਤਾਰਾਂ ਲੱਗ ਰਹੀਆਂ ਹਨ | ਸਵੇਰ ਤੋਂ ਦੇਰ ਰਾਤ ਤੱਕ ਸੰਗਤਾਂ ਸਬਰ, ਸਿਮਰਨ ਅਤੇ ਸ਼ਰਧਾ ਨਾਲ ਗੁਰੂਘਰ ਵੱਲ ਪੈਦਲ ਹੀ ਯਾਤਰਾ ਕਰ ਰਹੀਆਂ ਹਨ | ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚ ਰਹੇ ਹਨ | ਉਧਰ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਲੰਗਰ ਵੀ ਸ਼ੁਰੂ ਹੋ ਗਏ ਹਨ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਕਮੇਟੀ ਵਲੋਂ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ | ਜਿਸ ਦੌਰਾਨ ਅੱਜ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਠੰਢਾ ਬੁਰਜ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਗੁਰਦੁਆਰਾ ਸਾਹਿਬਾਨਾਂ 'ਚ ਅੱਜ ਅੰਮਿ੍ਤ ਵੇਲੇ ਤੋਂ ਹੀ ਸੰਗਤਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ ਅਤੇ ਠੰਢ ਦੇ ਬਾਵਜੂਦ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਸ਼ਰਧਾ ਦਾ ਸੈਲਾਬ ਉਮੜਿਆ ਰਿਹਾ | ਗੁਰਦੁਆਰਿਆਂ ਵਿਚ ਸਾਰਾ ਦਿਨ ਕੀਰਤਨ ਚੱਲਦਾ ਰਿਹਾ ਅਤੇ ਸੰਗਤਾਂ ਨੇ ਸਰੋਵਰ ਵਿਚ ਇਸ਼ਨਾਨ ਵੀ ਕੀਤਾ | ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਾਜਨੀਤਕ ਅਤੇ ਧਾਰਮਿਕ ਹਸਤੀਆਂ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਈਆਂ | ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਸ਼ਹੀਦੀ ਸਭਾ ਦੀ ਆਰੰਭਤਾ ਧਾਰਮਿਕ ਰਿਵਾਇਤ ਅਨੁਸਾਰ 25 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ ਅਤੇ ਤਿੰਨੋਂ ਦਿਨ ਦੀਵਾਨ ਟੋਡਰ ਮੱਲ ਹਾਲ ਵਿਚ 24 ਘੰਟੇ ਨਿਰੰਤਰ ਕੀਰਤਨ ਦਾ ਪ੍ਰਵਾਹ ਚੱਲਦਾ ਰਹੇਗਾ | ਉਨ੍ਹਾਂ ਦੱਸਿਆ ਕਿ 27 ਦਸੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਸਮੁੱਚੀ ਅਗਵਾਈ ਹੇਠ ਸ਼ਹੀਦੀ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਦੁਪਹਿਰ ਕਰੀਬ 1 ਵਜੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ ਜਿੱਥੇ ਪੰਥ ਦੇ ਵਿਦਵਾਨ ਕੀਰਤਨੀ ਜਥੇ ਸੰਗਤਾਂ ਨੂੰ ਸ਼ਬਦ ਕੀਰਤਨ ਸਰਵਣ ਕਰਵਾਉਣਗੇ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਕੌਮ ਦੇ ਨਾਂਅ ਸੰਦੇਸ਼ ਦਿੱਤਾ ਜਾਵੇਗਾ ਅਤੇ ਅਰਦਾਸ ਉਪਰੰਤ ਸ਼ਹੀਦੀ ਸਭਾ ਦੀ ਸੰਪੂਰਨਤਾ ਹੋਵੇਗੀ | ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਮੌਕੇ ਫ਼ਤਹਿਗੜ੍ਹ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿਚ ਪੁੱਜ ਰਹੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵਲੋਂ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਸ ਤੋਂ ਇਲਾਵਾ 400 ਤੋਂ ਵੱਧ ਸੰਸਥਾਵਾਂ ਵਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਜਾ ਰਹੇ ਹਨ ਅਤੇ ਵੱਡੀ ਗਿਣਤੀ ਵਿਚ ਲੰਗਰ ਸ਼ੁਰੂ ਵੀ ਹੋ ਚੁੱਕੇ ਹਨ | ਇੱਥੇ ਦੱਸ ਦਈਏ ਕਿ ਵੱਡੀ ਗਿਣਤੀ ਵਿਚ ਵੱਖ-ਵੱਖ ਵਾਹਨਾਂ ਰਾਹੀਂ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਪੁੱਜੀਆਂ ਸੰਗਤਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਰਸਤਿਆਂ 'ਤੇ ਨਾਕਾਬੰਦੀ ਕਰਕੇ ਰੂਟਾਂ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ | ਹਾਲਾਂਕਿ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਪਾਰਕਿੰਗ ਦੇ ਪ੍ਰਬੰਧ ਕੀਤੇ ਗਏ ਸਨ ਫਿਰ ਵੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ | ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸਭਾ ਨੂੰ ਸਮਰਪਿਤ ਡੇਰਾ ਬਾਬਾ ਸ੍ਰੀ ਚੰਦ ਦੇ ਅਸਥਾਨ 'ਤੇ 9 ਰੋਜ਼ਾ ਸ਼ਹੀਦੀ ਸਮਾਗਮ ਹੋਏ ਸ਼ੁਰੂ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ <br/>
Ad Position 24