ਫ਼ਤਹਿਗੜ੍ਹ ਸਾਹਿਬ, 21 ਦਸੰਬਰ (ਬਲਜਿੰਦਰ ਸਿੰਘ)-ਬਾਬਾ ਫ਼ਤਹਿ ਸਿੰਘ ਫੁੱਟਬਾਲ ਅਕੈਡਮੀ ਵਲੋਂ ਖੇਡਾਂ, ਧਾਰਮਿਕ ਤੇ ਸਮਾਜਿਕ ਕਾਰਜਾਂ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਬਾਬਾ ਸ੍ਰੀ ਚੰਦ ਜੀ ਸੇਵਾ ਸੁਸਾਇਟੀ ਤੇ ਬਾਬਾ ਗਾਜ਼ੀ ਦਾਸ ਜੀ ਕਲੱਬ ਰੋਪੜ ਦੇ ਮੁੱਖ ਪ੍ਰਬੰਧਕ ਦਵਿੰਦਰ ਸਿੰਘ ਬਾਜਵਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਡੇਰਾ ਬਾਬਾ ਸ੍ਰੀ ਚੰਦ ਦੇ ਅਸਥਾਨ 'ਤੇ ਇਕ ਸਾਦੇ ਸਮਾਰੋਹ ਦੌਰਾਨ ਜਾਣਕਾਰੀ ਦਿੰਦਿਆਂ ਕੋਚ ਸਤਵੀਰ ਸਿੰਘ ਤੇ ਮਨਵੀਰ ਆਸਟ੍ਰੇਲੀਆ ਨੇ ਦੱਸਿਆ ਕਿ ਪਿਛਲੇ ਦਿਨੀਂ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਅੰਡਰ-17 ਸਾਲ ਲੜਕੇ ਆਲ ਇੰਡੀਆ ਬਾਬਾ ਫ਼ਤਹਿ ਸਿੰਘ 5ਵਾਂ ਫੁੱਟਬਾਲ ਕੱਪ ਕਰਵਾਇਆ ਗਿਆ ਸੀ ਜਿਸ ਵਿਚ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਤੇ ਖੇਡ ਪੇ੍ਰਮੀਆਂ ਵਲੋਂ ਭਰਵਾਂ ਸਹਿਯੋਗ ਦਿੱਤਾ ਗਿਆ | ਇਸ ਮੌਕੇ ਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਵਿਚ ਯਾਦ ਵਿਚ ਅਗਲੇ ਸਾਲ ਤੋਂ ਖੇਡ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਸਿੱਖੀ ਸਿਧਾਂਤਾਂ ਨਾਲ ਜੋੜਨ ਦੇ ਨਾਲ-ਨਾਲ ਖੇਡਾਂ ਪ੍ਰਤੀ ਵੀ ਉਤਸ਼ਾਹਿਤ ਕੀਤਾ ਜਾ ਸਕੇ | ਇਸ ਮੌਕੇ ਐਡਵੋਕੇਟ ਬਿਕਰਮ ਸਿੰਘ, ਮਨਵੀਰ ਸ਼ਰਮਾ ਆਸਟ੍ਰੇਲੀਆ, ਕੋਚ ਸਤਵੀਰ ਸਿੰਘ ਅਤੇ ਦੀਪਕ ਸ਼ਰਮਾ ਵੀ ਹਾਜ਼ਰ ਸਨ |