ਫ਼ਤਹਿਗੜ੍ਹ ਸਾਹਿਬ, 21 ਦਸੰਬਰ (ਮਨਪ੍ਰੀਤ ਸਿੰਘ)- ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਜਦਾ ਕਰਨ ਲਈ 25 ਤੋਂ 27 ਦਸੰਬਰ ਤੱਕ ਭਰਨ ਵਾਲੀ ਸਿੰਘ ਸਭਾ ਮੌਕੇ ਜਿੱਥੇ ਵੱਡੀ ਗਿਣਤੀ 'ਚ ਸ਼ਰਧਾਲੂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਉੱਥੇ ਹੀ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਵੱਡੀ ਗਿਣਤੀ 'ਚ ਨਗਰ ਕੀਰਤਨ ਵੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚ ਰਹੇ ਹਨ, ਜਿਨ੍ਹਾਂ ਦਾ ਸੰਗਤਾਂ ਵਲੋਂ ਸ਼ਰਧਾ ਸਤਿਕਾਰ ਨਾਲ ਸੁਆਗਤ ਕੀਤਾ ਜਾ ਰਿਹਾ ਹੈ | ਇਸੇ ਤਹਿਤ ਅੱਜ ਗੁਰਦੁਆਰਾ ਭਾਈ ਜੀਵਨ ਸਿੰਘ ਬਾੜਾ ਸਰਹਿੰਦ ਤੋਂ ਇਕ ਨਗਰ ਕੀਰਤਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਰਵਾਨਾ ਹੋਇਆ ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਸ਼ਮੂਲੀਅਤ ਕੀਤੀ ਗਈ | ਨਗਰ ਕੀਰਤਨ ਦਾ ਵੱਖ-ਵੱਖ ਥਾਈਾ ਸੁਆਗਤ ਕੀਤਾ ਗਿਆ |