ਬਸੀ ਪਠਾਣਾਂ, 21 ਦਸੰਬਰ (ਐਚ.ਐਸ. ਗੌਤਮ)-ਸ਼੍ਰੋਮਣੀ ਅਕਾਲੀ ਦਲ ਵਾਰਡ ਨੰ-13 ਦੇ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਨੇ ਕਿਹਾ ਕਿ ਨਿਊਜ਼ੀਲੈਂਡ ਵਿਚ ਹੋਏ ਸਿੱਖਾਂ ਵਲੋਂ ਕੱਢੇ ਨਗਰ ਕੀਰਤਨ ਦਾ ਕੁਝ ਸਥਾਨਕ ਲੋਕਾਂ ਵਲੋਂ ਵਿਰੋਧ ਕਰਨਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ | ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਿੱਖ ਧਰਮ ਦੀ ਇਕ ਪਵਿੱਤਰ ਧਾਰਮਿਕ ਪਰੰਪਰਾ ਹੈ, ਜੋ ਸਮਾਜ ਵਿਚ ਆਪਸੀ ਸਾਂਝ, ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੰਦੀ ਹੈ | ਅਜਿਹੇ ਧਾਰਮਿਕ ਸਮਾਗਮਾਂ ਦਾ ਵਿਰੋਧ ਕਰਨਾ ਗੁਰੂ ਸਾਹਿਬਾਨ ਦੇ ਸਰਬ-ਸਾਂਝੇ ਸੰਦੇਸ਼ 'ਤੇ ਸਿੱਧੀ ਸੱਟ ਹੈ | ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਸਦਾ ਤੋਂ ਹੀ ਵਿਸ਼ਵ ਭਾਈਚਾਰੇ ਦੀ ਭਲਾਈ, ਸ਼ਾਂਤੀ, ਸਹਿਣਸ਼ੀਲਤਾ ਅਤੇ ਤਰੱਕੀ ਲਈ ਆਪਣਾ ਮਿਸਾਲੀ ਯੋਗਦਾਨ ਪਾਉਂਦਾ ਆ ਰਿਹਾ ਹੈ, ਪਰ ਇਸ ਦੇ ਬਾਵਜੂਦ ਸਿੱਖਾਂ ਦੀਆਂ ਧਾਰਮਿਕ ਰਵਾਇਤਾਂ ਨੂੰ ਨਫ਼ਰਤੀ ਨਜ਼ਰੀਏ ਨਾਲ ਦੇਖਿਆ ਜਾਣਾ ਅਤਿ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਸਮੇਂ ਸਿੱਖ ਭਾਈਚਾਰਾ ਹੀ ਵਿਸ਼ਵ ਪੱਧਰ 'ਤੇ ਲੋਕ ਭਲਾਈ ਦੇ ਕੰਮ ਕਰਦਾ ਆ ਰਿਹਾ ਹੈ ਅਤੇ ਕਰਦਾ ਰਹੇਗਾ | ਉਨ੍ਹਾਂ ਸਿੱਖ ਨਿਊਜ਼ੀਲੈਂਡ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਣ ਅਤੇ ਸਿੱਖ ਭਾਈਚਾਰੇ ਨੂੰ ਆਪਣੇ ਧਾਰਮਿਕ ਅਧਿਕਾਰਾਂ ਦੇ ਅਨੁਸਾਰ ਸਮਾਗਮ ਕਰਨ ਲਈ ਸੁਰੱਖਿਅਤ ਅਤੇ ਸਹਿਯੋਗੀ ਮਾਹੌਲ ਮੁਹੱਈਆ