13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸ਼ਹੀਦੀ ਸਭਾ ਦੇ ਮੱਦੇਨਜ਼ਰ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਸਫ਼ਾਈ ਅਭਿਆਨ ਸ਼ੁਰੂ <br/>

Ad Position 21
No active advertisement
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਅਰਦਾਸ ਉਪਰੰਤ ਸਫ਼ਾਈ ਅਭਿਆਨ ਦੀ ਸ਼ੁਰੂਆਤ ਕਰਵਾਉਂਦੇ ਹੋਏ ਅਤੇ ਵੱਖ-ਵੱਖ ਸਿਆਸੀ ਆਗੂ, ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕ ਤੇ ਸੰਗਤਾਂ ਸਫ਼ਾਈ ਕਰਦੀਆਂ ਹੋਈਆਂ | ਤਸਵੀਰਾਂ: ਕਰਨ <br/> 22-12-2025
ਫ਼ਤਹਿਗੜ੍ਹ ਸਾਹਿਬ, 21 ਦਸੰਬਰ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਲੱਗਣ ਵਾਲੀ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਫ਼ਾਈ ਅਭਿਆਨ ਸ਼ੁਰੂ ਕੀਤਾ ਗਿਆ | ਜਿਸ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੁਆਰਾ ਅਰਦਾਸ ਕਰਨ ਉਪਰੰਤ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਜਥੇਦਾਰ ਬਾਬਾ ਕਸ਼ਮੀਰ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਸੰਗਤਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਨੂੰ ਜੋੜਨ ਵਾਲੀਆਂ ਸੜਕਾਂ 'ਤੇ ਸਫ਼ਾਈ ਮੁਹਿੰਮ ਚਲਾਈ ਗਈ | ਸਫ਼ਾਈ ਟੀਮ ਦੇ ਇੰਚਾਰਜ ਭਾਈ ਅਮਰਜੀਤ ਸਿੰਘ ਤੇ ਹਰਦੀਪ ਸਿੰਘ ਨੇ ਦੱਸਿਆ ਕਿ ਲੱਖਾਂ ਦੀ ਗਿਣਤੀ ਵਿਚ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਅਤੇ ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਸ਼ਹੀਦੀ ਸਭਾ ਦੌਰਾਨ ਇਹ ਸੇਵਾ ਨਿਰੰਤਰ ਜਾਰੀ ਰਹੇਗੀ | ਇਸ ਮੌਕੇ ਗਿਆਨੀ ਹਰਪਾਲ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਦੀ ਸੇਵਾ ਕਰਨਾ ਬਹੁਤ ਵੱਡੇ ਭਾਗਾਂ ਵਾਲੀ ਗੱਲ ਹੈ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼ਹੀਦੀ ਸਭਾ ਦੌਰਾਨ ਵੀ ਸਾਫ਼-ਸਫ਼ਾਈ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ ਤਾਂ ਜੋ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕੀਤੀ ਜਾ ਸਕੇ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਗੁਰਦੁਆਰਾ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰਦੁਆਰਾ ਪ੍ਰਬੰਧ ਵਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਵਿਸ਼ਵਾਸ ਦਿਵਾਇਆ ਗਿਆ | ਉਨ੍ਹਾਂ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਕਿ ਲੰਗਰਾਂ ਵਿਚ ਪਲਾਸਟਿਕ ਤੋਂ ਬਣੇ ਬਰਤਨ, ਗਲਾਸ ਜਾਂ ਥਾਲੀਆਂ ਦੀ ਵਰਤੋਂ ਨਾ ਕੀਤੀ ਜਾਵੇ | ਇਸ ਮੌਕੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ ਨੇ ਜਥੇ ਦੇ ਜਜ਼ਬੇ ਦੀ ਸ਼ਲਾਘਾ ਕੀਤੀ | ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਲੱਖਾਂ ਦੀ ਗਿਣਤੀ ਵਿਚ ਸੰਗਤ ਪਹੁੰਚਦੀ ਹੈ, ਇਸ ਲਈ ਸਫ਼ਾਈ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਹਰ ਸ਼ਰਧਾਲੂ ਦਾ ਸਹਿਯੋਗ ਅਤਿ ਜ਼ਰੂਰੀ ਹੈ | ਉਨ੍ਹਾਂ ਸਫ਼ਾਈ ਪ੍ਰਬੰਧਾਂ ਵਿਚ ਪ੍ਰਸ਼ਾਸਨ ਵਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ ਗਿਆ | ਤਹਿਸੀਲਦਾਰ ਪਰਮਪ੍ਰੀਤ ਸਿੰਘ ਗੁਰਾਇਆ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਰਸਤਿਆਂ ਦੀ ਸਫ਼ਾਈ ਅਤੇ ਕੂੜੇ ਦੇ ਨਿਪਟਾਰੇ ਲਈ ਵਿਸ਼ੇਸ਼ ਟੀਮਾਂ ਤਾਇਨਾਤ ਰਹਿਣਗੀਆਂ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਿੰਦਰ ਸਿੰਘ ਮੰਡੋਫਲ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਗੁਰਦੁਆਰਾ ਸਾਹਿਬ ਦੇ ਅਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮੀਤ ਮੈਨੇਜਰ ਜਗਮੀਤ ਸਿੰਘ ਜੱਗਾ, ਡਾ. ਪਿ੍ਤਪਾਲ ਸਿੰਘ, ਸੁਖਦੇਵ ਸਿੰਘ ਕੋਟਾਂ, ਹਰਮਨਜੀਤ ਸਿੰਘ , ਗੁਰਇਕਬਾਲ ਸਿੰਘ ਮਾਨ, ਇੰਦਰਪ੍ਰੀਤ ਸਿੰਘ ਬੇਦੀ, ਪਿ੍ਤਪਾਲ ਸਿੰਘ ਜੱਸੀ, ਸਰਪੰਚ ਕੁਲਵਿੰਦਰ ਸਿੰਘ ਡੇਰਾ, ਰਾਮੇਸ਼ ਕੁਮਾਰ ਸੋਨੂੰ, ਅਸ਼ੀਸ਼ ਅੱਤਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੇਵਾਦਾਰ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੂਲੇਪੁਰ 'ਚੋਂ ਕੁਲਜਿੰਦਰ ਕੌਰ ਦੀ ਜਿੱਤ ਉਪਰੰਤ ਇਲਾਕਾ ਨਿਵਾਸੀਆਂ ਨੇ ਕੀਤਾ ਸਨਮਾਨ <br/> ਅਗਲੀ ਖ਼ਬਰ ਨਿਊਜ਼ੀਲੈਂਡ 'ਚੋਂ ਕੱਢੇ ਗਏ ਨਗਰ ਕੀਰਤਨ ਦਾ ਵਿਰੋਧ ਕਰਨਾ ਨਿੰਦਣਯੋਗ-ਹੈਪੀ <br/>
Ad Position 24