13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਜ਼ਿਲ੍ਹਾ ਪ੍ਰੀਸ਼ਦ ਮੂਲੇਪੁਰ 'ਚੋਂ ਕੁਲਜਿੰਦਰ ਕੌਰ ਦੀ ਜਿੱਤ ਉਪਰੰਤ ਇਲਾਕਾ ਨਿਵਾਸੀਆਂ ਨੇ ਕੀਤਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 22-12-2025
ਫ਼ਤਹਿਗੜ੍ਹ ਸਾਹਿਬ, 21 ਦਸੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਮੂਲੇਪੁਰ ਤੋਂ ਰਿਕਾਰਡ ਤੋੜ ਵੋਟਾਂ ਨਾਲ ਜਿੱਤੇ 'ਆਪ' ਦੇ ਸੀਨੀਅਰ ਆਗੂ ਰਾਜਦਵਿੰਦਰ ਸਿੰਘ ਲਾਡੀ ਖਰ੍ਹੇ ਦੀ ਪਤਨੀ ਬੀਬੀ ਕੁਲਜਿੰਦਰ ਕੌਰ ਦਾ ਇਲਾਕਾ ਨਿਵਾਸੀਆਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ 'ਆਪ'­ ਆਗੂ ਖਰ੍ਹੇ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਫ਼ਤਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਤੋਂ ਇਲਾਕਾ ਨਿਵਾਸੀਆਂ 'ਚ ਖ਼ੁਸ਼ੀ ਦਾ ਮਾਹੌਲ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ 'ਆਪ' ਦੇ ਵਿਕਾਸ ਕਾਰਜਾਂ ਤੇ ਮੋਹਰ ਲਗਾਈ ਹੈ ਤੇ ਜਿਨ੍ਹਾਂ ਦੁਆਰਾ ਵਿਰੋਧੀ ਪਾਰਟੀਆਂ ਨੂੰ ਪੂਰੀ ਤਰ੍ਹਾਂ ਨਕਾਰਿਆ ਹੈ | ਇਸ ਮੌਕੇ ਵਿਧਾਇਕ ਰਾਏ ਵਲੋਂ ਵੀ ਬੀਬੀ ਕੁਲਜਿੰਦਰ ਕੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ ਤੇ ਹਲਕੇ ਦੇ ਵੋਟਰਾਂ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ 'ਆਪ' ਆਗੂ ਜਗਜੀਤ ਸਿੰਘ ਰਿਊਣਾ, ਸੁਰਜੀਤ ਸਿੰਘ ਸ਼ਾਹੀ, ਹਰਮੇਸ਼ ਸਿੰਘ ਛੰਨਾ ਆਦਿ ਸਮੇਤ ਵੱਡੀ ਗਿਣਤੀ 'ਚ 'ਆਪ' ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇਲਾਕਾ ਵਾਸੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਨੂੰ ਜਿਤਾ ਕੇ ਵਿਕਾਸ ਕਾਰਜਾਂ 'ਤੇ ਮੋਹਰ ਲਗਾਈ... ਅਗਲੀ ਖ਼ਬਰ ਸ਼ਹੀਦੀ ਸਭਾ ਦੇ ਮੱਦੇਨਜ਼ਰ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਸਫ਼ਾਈ ਅਭਿਆਨ ਸ਼ੁਰੂ <br/>
Ad Position 24