13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਇਲਾਕਾ ਵਾਸੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਨੂੰ ਜਿਤਾ ਕੇ ਵਿਕਾਸ ਕਾਰਜਾਂ 'ਤੇ ਮੋਹਰ ਲਗਾਈ- ਕੁਲਵਿੰਦਰ ਸਿੰਘ ਡੇਰਾ

Ad Position 21
No active advertisement
ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਨਰਿੰਦਰ ਕੌਰ ਤੇ 'ਆਪ' ਆਗੂ ਕੁਲਵਿੰਦਰ ਸਿੰਘ ਡੇਰਾ ਦਾ ਸਨਮਾਨ ਕਰਦੇ ਹੋਏ ਇਲਾਕਾ ਨਿਵਾਸੀ | ਤਸਵੀਰ: ਕਰਨ <br/> 22-12-2025
ਫ਼ਤਹਿਗੜ੍ਹ ਸਾਹਿਬ, 21 ਦਸੰਬਰ (ਮਨਪ੍ਰੀਤ ਸਿੰਘ)-ਉੱਘੇ ਸਮਾਜ ਸੇਵੀ ਤੇ ਪਿੰਡ ਡੇਰਾ ਦੇ ਸਰਪੰਚ ਕੁਲਵਿੰਦਰ ਸਿੰਘ ਡੇਰਾ ਦੀ ਸੁਪਤਨੀ ਬੀਬੀ ਨਰਿੰਦਰ ਕੌਰ ਦੁਆਰਾ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਪਿੰਡ ਦੀਆਂ ਔਰਤਾਂ ਤੇ ਇਲਾਕਾ ਨਿਵਾਸੀਆਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਡੇਰਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਜਿੱਤਣ ਵਾਲੇ ਉਮੀਦਵਾਰਾਂ ਦੀ ਜਿੱਤ ਦਾ ਸਿਹਰਾ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੂੰ ਜਾਂਦਾ ਹੈ, ਜਿਨ੍ਹਾਂ ਦੁਆਰਾ ਇਲਾਕੇ 'ਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ ਤੇ ਲੋਕਾਂ ਦੁਆਰਾ ਉਕਤ ਵਿਕਾਸ ਕਾਰਜਾਂ 'ਤੇ ਮੋਹਰ ਲਗਾਈ ਗਈ ਹੈ | ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਲੋਕ ਹਿਤੈਸ਼ੀ ਸਰਕਾਰ ਹੈ, ਜਿਸ ਸਦਕਾ ਲੋਕਾਂ ਦੁਆਰਾ ਵਿਰੋਧੀ ਪਾਰਟੀਆਂ ਨੂੰ ਪੂਰੀ ਤਰ੍ਹਾਂ ਨਕਾਰਿਆ ਗਿਆ ਹੈ ਤੇ ਲੋਕਾਂ ਦੁਆਰਾ ਸਰਕਾਰ ਵਲੋਂ ਕੀਤੇ ਕੰਮਾਂ 'ਤੇ ਮੋਹਰ ਲਗਾਈ ਗਈ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੁਆਰਾ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਵਾਅਦਿਆਂ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਸਿਹਤ ਤੇ ਸਿੱਖਿਆ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਗਿਆ ਹੈ ਤੇ ਲੋਕਾਂ ਨੂੰ ਬਣਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਸਦਕਾ 'ਆਪ' ਨੂੰ ਸੂਬੇ ਦੇ ਲੋਕਾਂ ਨੇ ਚੋਣਾਂ 'ਚ ਵੱਡਾ ਫ਼ਤਵਾ ਦਿੱਤਾ ਹੈ | ਇਸ ਮੌਕੇ 'ਆਪ' ਆਗੂ ਕੁਲਵਿੰਦਰ ਸਿੰਘ ਡੇਰਾ ਵਲੋਂ ਹਲਕੇ
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾ ਯੂਨੀਅਨ ਬਲਾਕ ਖਮਾਣੋਂ ਦੀ ਮਹੀਨਾਵਾਰ ਮੀਟਿੰਗ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੂਲੇਪੁਰ 'ਚੋਂ ਕੁਲਜਿੰਦਰ ਕੌਰ ਦੀ ਜਿੱਤ ਉਪਰੰਤ ਇਲਾਕਾ ਨਿਵਾਸੀਆਂ ਨੇ ਕੀਤਾ ਸਨਮਾਨ <br/>
Ad Position 24