13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਨੰਬਰਦਾਰਾ ਯੂਨੀਅਨ ਬਲਾਕ ਖਮਾਣੋਂ ਦੀ ਮਹੀਨਾਵਾਰ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 22-12-2025
ਖਮਾਣੋਂ, 21 ਦਸੰਬਰ (ਜੋਗਿੰਦਰ ਪਾਲ)-ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਖਮਾਣੋਂ ਵਿਚ ਹੋਈ ਜਿੱਥੇ ਸਮੂਹ ਨੰਬਰਦਾਰਾਂ ਨੇ ਸਭ ਤੋਂ ਪਹਿਲਾਂ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਵਿਖੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਨੂੰ ਮੁੱਖ ਰੱਖਦਿਆਂ ਸ਼ਰਧਾ ਦੇ ਫ਼ੁੱਲ ਭੇਟ ਕੀਤੇ | ਇਸ ਮੌਕੇ ਗੁਰਦੇਵ ਸਿੰਘ ਮਨੈਲਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸ਼ਹੀਦੀ ਅਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਤੁਰੰਤ ਰਿਪੇਅਰ ਕਰਵਾਈ ਜਾਵੇ, ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੜਕਾਂ ਦੇ ਆਲ਼ੇ ਦੁਆਲੇ ਗੰਦਗੀ ਵੀ ਸਾਫ਼ ਕਾਰਵਾਈ ਜਾਵੇ ਤਾਂ ਜੋ ਪੈਦਲ ਜਾ ਰਹੇ ਰਾਹਗੀਰਾਂ ਜਾਂ ਸੰਗਤਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਇਸ ਤੋਂ ਇਲਾਵਾ ਨੰਬਰਦਾਰਾਂ ਨੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸ਼ਹੀਦੀ ਸਮਾਗਮਾਂ ਮੌਕੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ | ਮੀਟਿੰਗ 'ਚ ਨੰਬਰਦਾਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਜੱਦੀ ਪੁਸ਼ਤੀ ਮਾਣ ਭੱਤੇ 'ਚ ਵਾਧਾ ਬੱਸ ਸਫ਼ਰ, ਰੇਲ ਸਫ਼ਰ, ਨੰਬਰਦਾਰਾਂ ਦੇ ਬੈਠਣ ਲਈ ਢੁਕਵੀਂ ਥਾਂ ਜਿਹੀਆਂ ਮੰਗਾਂ ਨੂੰ ਸਰਕਾਰ ਤੁਰੰਤ ਸਵੀਕਾਰ ਕਰੇ | ਇਸ ਮੌਕੇ ਪ੍ਰੀਤਮ ਸਿੰਘ ਰਾਣਵਾਂ, ਨਿਰਮਲਜੀਤ ਸਿੰਘ ਬਰਵਾਲੀ ਕਲਾਂ, ਜਗਤਾਰ ਸਿੰਘ ਭੱਟੀਆਂ, ਬਹਾਦਰ ਸਿੰਘ ਚੜ੍ਹੀ, ਜ਼ੈਲਦਾਰ ਇੰਦਰਜੀਤ ਸਿੰਘ ਖੰਟ, ਤਰਲੋਚਨ ਸਿੰਘ ਰਾਣਵਾਂ, ਰਾਕੇਸ਼ ਸਿੰਘ ਸੰਘੋਲ, ਸ਼ਸ਼ੀ ਰਾਜ ਸੰਘੋਲ, ਅਜੀਤ ਪਾਲ ਸਿੰਘ, ਲਖਣਪੁਰ, ਮਹਿੰਦਰ ਸਿੰਘ ਜਟਾਣਾ ਨੀਵਾਂ, ਬਲਦੇਵ ਸਿੰਘ ਬਦੇਸ਼ਾਂ ਤੋਂ ਇਲਾਵਾ ਹੋਰ ਨੰਬਰਦਾਰ ਸਾਹਿਬਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਕੌਰ ਨੇ ਪੀ.ਸੀ.ਐਸ. ਦੀ ਪ੍ਰੀਖਿਆ ਪਾਸ ਕਰ ਇਲਾਕੇ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਇਲਾਕਾ ਵਾਸੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਨੂੰ ਜਿਤਾ ਕੇ ਵਿਕਾਸ ਕਾਰਜਾਂ 'ਤੇ ਮੋਹਰ ਲਗਾਈ...
Ad Position 24