ਮੰਡੀ ਗੋਬਿੰਦਗੜ੍ਹ, 21 ਦਸੰਬਰ (ਇਕਬਾਲਦੀਪ ਸੰਧੂ)-ਸੇਂਟ ਫਰੀਦ ਪਬਲਿਕ ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਹਰਗੁਣ ਕੌਰ ਨੇ ਵੂਸੋਸਟੇਟ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗ਼ਮਾ ਜਿੱਤ ਕੇ ਆਪਣਾ, ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਡਾ. ਅੰਮਿ੍ਤਾ ਸਿੰਘ ਨੇ ਕਿਹਾ ਕਿ ਹਰਗੁਣ ਦੀ ਇਸ ਪ੍ਰਾਪਤੀ 'ਤੇ ਸਕੂਲ ਨੂੰ ਵੱਡਾ ਮਾਣ ਹੈ | ਉਨ੍ਹਾਂ ਕਿਹਾ ਕਿ ਸੇਂਟ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਦਿਨ-ਬ-ਦਿਨ ਬੁਲੰਦੀਆਂ ਨੂੰ ਛੂਹ ਰਹੇ ਹਨ | ਉਨ੍ਹਾਂ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ |