13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਮਾਡਰਨ ਵੈਲੀ ਪਰਿਵਾਰਾਂ ਵਲੋਂ ਸਾਕਾ ਸਰਹਿੰਦ ਦੇ ਸ਼ਹੀਦਾਂ ਦੀ ਯਾਦ 'ਚ 15ਵਾਂ ਖ਼ੂਨਦਾਨ ਕੈਂਪ <br/>

Ad Position 21
No active advertisement
ਅਜੀਤ ਡੈਸਕ 22-12-2025
ਫ਼ਤਹਿਗੜ੍ਹ ਸਾਹਿਬ, 21 ਦਸੰਬਰ (ਬਲਜਿੰਦਰ ਸਿੰਘ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਾਡਰਨ ਵੈਲੀ ਫ਼ਤਹਿਗੜ੍ਹ ਸਾਹਿਬ ਦੇ ਪਰਿਵਾਰਾਂ ਵਲੋਂ ਤੇਜਵੀਰ ਸਿੰਘ ਤੇਜੀ ਤੇ ਹਰਪ੍ਰੀਤ ਸਿੰਘ ਹੈਪੀ ਦੀ ਅਗਵਾਈ ਹੇਠ 15ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਤੋਂ ਇਲਾਵਾ ਜ਼ਿਲੇ੍ਹ ਦੀਆਂ ਵੱਖ-ਵੱਖ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਵੀ ਕੈਂਪ ਵਿਚ ਸ਼ਿਰਕਤ ਕੀਤੀ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਪ੍ਰਬੰਧਕਾਂ ਵਲੋਂ ਸ਼ਹੀਦਾਂ ਦੀ ਯਾਦ ਵਿਚ ਹਰ ਸਾਲ ਇਹ ਪਰਉਪਕਾਰੀ ਉਪਰਾਲਾ ਕਰਕੇ ਲੋੜਵੰਦ ਮਰੀਜ਼ਾਂ ਦੀ ਮਦਦ ਕੀਤੀ ਜਾਂਦੀ ਹੈ, ਕਿਉਂਕਿ ਖ਼ੂਨਦਾਨ ਕੈਂਪ ਦੌਰਾਨ ਦਾਨ ਕੀਤੀ ਖ਼ੂਨ ਦੀ ਇਕ ਬੂੰਦ ਵੀ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾਉਣ ਦੇ ਕੰਮ ਆ ਸਕਦੀ ਹੈ | ਇਸ ਮੌਕੇ ਸਰਬਜੀਤ ਸਿੰਘ ਝਿੰਜਰ ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਸਾਨੂੰ ਮਨੁੱਖਤਾ ਦੇ ਭਲੇ ਲਈ ਅਜਿਹੇ ਪਰਉਪਕਾਰੀ ਕਾਰਜਾਂ ਵਿਚ ਮੋਹਰੀ ਹੋ ਕੇ ਯੋਗਦਾਨ ਪਾਉਣਾ ਚਾਹੀਦਾ ਹੈ | ਕੈਂਪ ਦੇ ਪ੍ਰਬੰਧਕ ਤੇਜਵੀਰ ਸਿੰਘ ਤੇਜ਼ੀ ਤੇ ਗੁਰਵਿੰਦਰ ਸਿੰਘ ਨੇ ਦੱਸਿਆ ਮਾਡਰਨ ਵੈਲੀ ਦੇ ਪਰਿਵਾਰ ਵਲੋਂ ਹਰ ਸਾਲ ਸਾਕਾ ਸਰਹਿੰਦ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਖ਼ੂਨਦਾਨ ਕੈਂਪ ਲਗਾਇਆ ਜਾਂਦਾ ਹੈ | ਇਸ ਕੈਂਪ ਵਿਚ ਪੀ.ਜੀ.ਆਈ. ਚੰਡੀਗੜ੍ਹ ਅਤੇ ਸਰਕਾਰੀ ਹਸਪਤਾਲ ਤੇ ਕਾਲਜ ਸੈਕਟਰ 32, ਚੰਡੀਗੜ੍ਹ ਦੀਆਂ ਟੀਮਾਂ ਵਲੋਂ 850 ਦੇ ਕਰੀਬ ਯੂਨਿਟ ਇਕੱਤਰ ਕੀਤੇ ਗਏ ਹਨ | ਇਸ ਮੌਕੇ ਖ਼ੂਨਦਾਨੀਆਂ ਦਾ ਸਨਮਾਨ ਕਰਨ ਤੋਂ ਇਲਾਵਾ ਸਰਟੀਫਿਕੇਟ ਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ | ਇਸ ਮੌਕੇ ਕੰਵਰਵੀਰ ਸਿੰਘ ਰਾਏ, ਪ੍ਰਦੀਪ ਮਲਹੋਤਰਾ, ਸਤਵੀਰ ਸਿੰਘ ਜੱਲ੍ਹਾ, ਗੁਰਜਿੰਦਰ ਸਿੰਘ ਨਲੀਨਾ, ਹਰਪ੍ਰੀਤ ਸਿੰਘ ਰਿਚੀ, ਅੰਮਿ੍ਤਪਲ ਸਿੰਘ ਲੰਗ, ਚਰਨਜੀਵ ਸਿੰਘ ਛੰਨਾ, ਗੁਰਸ਼ਰਨ ਸਿੰਘ, ਅਵਤਾਰ ਸਿੰਘ, ਗੁਰਜਿੰਦਰ ਸਿੰਘ, ਹਤਿੰਦਰ ਸਿੰਘ ਖੱਟੜਾ, ਰਣਦੇਵ ਸਿੰਘ, ਗਗਨਦੀਪ ਸਿੰਘ ਚੀਮਾ, ਰਾਜਵੀਰ ਸਿੰਘ, ਹਰਸ਼ਵਿੰਦਰ ਸਿੰਘ, ਸੁਖਪਾਲ ਸਿੰਘ, ਦਵਿੰਦਰ ਸਿੰਘ, ਰਾਜੇਸ਼ ਉੱਪਲ ਤਰਸੇਮ ਉੱਪਲ, ਹਰਵਿੰਦਰਪਾਲ ਸ਼ਰਮਾ, ਮਨਜੀਤ ਸਿੰਘ, ਮਨਵੀਰ ਸਿੰਘ ਗਿੱਲ, ਸਰਬਜੀਤ ਸਿੰਘ, ਚਰਨਜੀਵ ਸਿੰਘ ਸਾਬਕਾ ਸਰਪੰਚ, ਗੁਰਕੀਰਤ ਸਿੰਘ, ਕੁਲਵਿੰਦਰ ਸਿੰਘ ਡੇਰਾ, ਅਮਰਿੰਦਰ ਸਿੰਘ ਮੰਡੋਫਲ, ਦਿਲਪ੍ਰੀਤ ਸਿੰਘ ਭੱਟੀ, ਰਣਜੀਤ ਸਿੰਘ ਰਵੀ ਚੀਮਾ, ਸੁਰੇਸ਼ ਸ਼ਰਮਾ, ਬਲਵੀਰ ਸਿੰਘ ਸੋਢੀ, ਰਮੇਸ਼ ਕੁਮਾਰ ਸੋਨੰੂ, ਸਨੀ ਚੋਪੜਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੱਸ.ਵੀ.ਐਮ. ਸਕੂਲ ਖਮਾਣੋਂ ਵਿਖੇ 'ਸਫ਼ਰ-ਏ-ਸ਼ਹਾਦਤ' ਬਾਰੇ ਜਾਣਕਾਰੀ ਦੇਣ ਲਈ ਲੜੀਵਾਰ ਗਾਥਾ ਜਾਰੀ <br/> ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋ: ਖਮਾਣੋਂ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ <br/>
Ad Position 24