16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਐੱਸ. ਡੀ. ਐੱਮ. ਵਲੋਂ ਅਧਿਕਾਰੀਆਂ ਸਮੇਤ ਵੱਖ-ਵੱਖ ਪ੍ਰਬੰਧਾਂ ਦਾ ਨਿਰੀਖਣ

Ad Position 21
repet_subhas-goyals [Copy P29]
ਅਜੀਤ ਡੈਸਕ 23-12-2025
ਫ਼ਤਹਿਗੜ੍ਹ ਸਾਹਿਬ, 22 ਦਸੰਬਰ (ਬਲਜਿੰਦਰ ਸਿੰਘ)-ਸ਼ਹੀਦੀ ਸਭਾ ਮੌਕੇ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਐੱਸ. ਡੀ. ਐੱਮ. ਸੂਬਾ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਸ਼ਹਿਰ ਵਿਚ ਵੱਖ-ਵੱਖ ਪ੍ਰਬੰਧਾਂ ਦਾ ਖ਼ੁਦ ਨਿਰੀਖਣ ਕੀਤਾ ਗਿਆ | ਨਿਰੀਖਣ ਦੌਰਾਨ ਐੱਸ.ਡੀ.ਐੱਮ. ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਾਰਜ ਸਾਧਕ ਅਫ਼ਸਰ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਗਤਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣੀ ਚਾਹੀਦੀ | ਉਨ੍ਹਾਂ ਵਲੋਂ ਕਾਰਜ ਸਾਧਕ ਅਫ਼ਸਰ ਨੂੰ ਨਿਰਦੇਸ਼ ਦਿੱਤੇ ਗਏ ਕਿ ਪੂਰੇ ਖੇਤਰ ਵਿਚ ਸਫ਼ਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਅਤੇ ਪਖਾਨਿਆਂ ਦੀ ਨਿਯਮਤ ਸਾਫ਼-ਸਫ਼ਾਈ ਤੇ ਕੂੜੇ ਦੇ ਯੋਗ ਨਿਪਟਾਰੇ ਲਈ ਟੀਮਾਂ ਨੂੰ 24 ਘੰਟੇ ਮੁਸਤੈਦ ਰੱਖਿਆ ਜਾਵੇ | ਉਨ੍ਹਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਸਟ੍ਰੀਟ ਲਾਈਟਾਂ ਦੇ ਪ੍ਰਬੰਧ ਮੁਕੰਮਲ ਕਰਨ ਅਤੇ ਪੀ.ਡਬਲਯੂ.ਡੀ ਦੇ ਇਲੈਕਟ੍ਰੀਕਲ ਵਿੰਗ ਨੂੰ ਪਾਰਕਿੰਗ ਸਥਾਨਾਂ 'ਤੇ ਰੌਸ਼ਨੀ ਲਈ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਗਏ | ਇਸ ਮੌਕੇ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ |
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਵਲੋਂ ਸ਼ਹੀਦੀ ਸਭਾ ਦੌਰਾਨ ਸੰਗਤਾਂ ਲਈ ਕੀਤੇ ਜਾ ਰਹੇ ਵਿਆਪਕ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਕਿ੍ਸ਼ਨਾ ਗੌਸ਼ਾਲਾ ਵਿਖੇ ਕੜ੍ਹੀ-ਚਾਵਲ ਦਾ ਲੰਗਰ ਲਗਾਇਆ
Ad Position 24