ਫ਼ਤਹਿਗੜ੍ਹ ਸਾਹਿਬ, 22 ਦਸੰਬਰ (ਬਲਜਿੰਦਰ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਭਰਨ ਵਾਲੀ ਸ਼ਹੀਦੀ ਸਭਾ ਤੋਂ ਪਹਿਲਾਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਸੰਸਦ ਮੈਂਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਸ. ਬਾਦਲ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਅਕੀਦਤ ਭੇਟ ਕਰਦਿਆਂ ਸਿੱਖ ਕੌਮ ਦੀ ਚੜ੍ਹਦੀ ਕਲਾ, ਪੰਜਾਬ ਵਿਚ ਅਮਨ-ਸ਼ਾਂਤੀ, ਭਾਈਚਾਰੇ ਦੀ ਮਜ਼ਬੂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਸ. ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਪਾਸਾ ਵੱਟਦਿਆਂ ਕਿਹਾ ਕਿ ਉਹ ਸਿਰਫ਼ ਸ਼ਹੀਦੀ ਸਭਾ ਦੌਰਾਨ ਕੌਮ ਦੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਸਿੱਜਦਾ ਕਰਨ ਲਈ ਆਏ ਹਨ | ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਿੱਖ ਇਤਿਹਾਸ ਦੀ ਅਨਮੋਲ ਵਿਰਾਸਤ ਹੈ, ਜੋ ਸਦਾ ਲਈ ਸੱਚ, ਧਰਮ ਅਤੇ ਇਨਸਾਫ਼ ਦੇ ਮਾਰਗ 'ਤੇ ਚੱਲਣ ਦੀ ਪੇ੍ਰਰਨਾ ਦਿੰਦੀ ਰਹੇਗੀ | ਇਸ ਮੌਕੇ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਮਾਤਾ ਗੁਜਰੀ ਲੰਗਰ ਵਿਚ ਰਸਦ ਦੀ ਸੇਵਾ ਵੀ ਕੀਤੀ ਗਈ | ਇਸ ਮੌਕੇ 'ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਇੰਚਾਰਜ ਹਲਕਾ ਬਸੀ ਪਠਾਣਾਂ ਦਰਬਾਰਾ ਸਿੰਘ ਗੁਰੂ, ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ, ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਹਰਬੰਸ ਸਿੰਘ ਬਡਾਲੀ, ਕੁਲਦੀਪ ਸਿੰਘ ਮਛਰਾਈ, ਕਰਮਜੀਤ ਸਿੰਘ ਭਗੜਾਣਾ, ਕੁਲਦੀਪ ਸਿੰਘ ਪੋਲਾ, ਡਾ. ਅਰਜੁਨ ਸਿੰਘ, ਜਤਿੰਦਰ ਸਿੰਘ ਧਾਲੀਵਾਲ, ਸ਼ਰਧਾ ਸਿੰਘ ਛੰਨਾ, ਭਿੰਦਰ ਸਿੰਘ, ਜਰਨੈਲ ਸਿੰਘ ਮਾਜਰੀ, ਕੁਲਵਿੰਦਰ ਸਿੰਘ ਭੰਗੂ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਰਾਜੂ ਖਾਂ ਸਲਾਣਾ, ਹਰਚੰਦ ਸਿੰਘ ਤੇ ਬਿੱਟੂ ਕਪੂਰਗੜ੍ਹ, ਯਾਦਵਿੰਦਰ ਸਿੰਘ ਸਲਾਣਾ, ਹਰਮੀਤ ਸਿੰਘ ਖਾਲਸਾ, ਅਮਰਦੀਪ ਸਿੰਘ ਪਿ੍ੰਸ ਛੱਤਵਾਲ, ਅਵਤਾਰ ਸਿੰਘ ਸੰਧਰੌਲੀ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਨਰਿੰਦਰ ਸਿੰਘ ਪਨਾਗ, ਅਮਨਦੀਪ ਕੁਮਾਰ ਕਪੂਰਗੜ੍ਹ, ਗੁਰਮੀਤ ਸਿੰਘ ਭੱਟੋ, ਗੁਰਕੀਰਤ ਸਿੰਘ ਪਨਾਗ, ਅੰਗਰੇਜ਼ ਸਿੰਘ ਲਾਡਪੁਰ ਤੇ ਅਮਰਜੀਤ ਸਿੰਘ ਵੀ ਮੌਜੂਦ ਸਨ |