16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਰਗੀ ਮਿਸਾਲ ਦੁਨੀਆ 'ਤੇ ਕਿੱਧਰੇ ਨਹੀਂ ਮਿਲਦੀ- ਪ੍ਰੋ. ਚੰਦੂਮਾਜਰਾ

Ad Position 21
repet_subhas-goyals [Copy P29]
ਅਜੀਤ ਡੈਸਕ 23-12-2025
ਫ਼ਤਹਿਗੜ੍ਹ ਸਾਹਿਬ, 22 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਜਿਸ ਦੌਰਾਨ ਉਨ੍ਹਾਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਪੰਥ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਕੌਮ ਲਈ ਆਪਣਾ ਸਰਬੰਸ ਵਾਰ ਦਿੱਤਾ ਸੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਰਗੀ ਮਿਸਾਲ ਦੁਨੀਆ 'ਤੇ ਕਿੱਧਰੇ ਨਹੀਂ ਮਿਲਦੀ, ਜਿਸ ਤੋਂ ਸਾਨੂੰ ਹੱਕ ਲਈ ਸੱਚ ਤੇ ਧਰਮ ਲਈ ਲੜਨ ਦੀ ਪੇ੍ਰਰਨਾ ਮਿਲਦੀ ਹੈ | ਪੱਤਰਕਾਰਾਂ ਵਲੋਂ ਪੁੱਛੇ ਸਵਾਲ ਦੇ ਜਵਾਬ 'ਚ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਦੀਆਂ ਚਰਚਾਵਾਂ ਹਵਾ ਵਿਚ ਹਨ ਇਹ ਮੀਡੀਆ ਦੁਆਰਾ ਇਕ ਸਾਜ਼ਿਸ਼ ਤਹਿਤ ਝੂਠ ਪਰੋਸਿਆ ਜਾ ਰਿਹਾ ਹੈ, ਜਿਸ ਵਿਚ ਕੋਈ ਸਚਾਈ ਨਹੀਂ ਹੈ | ਉਨ੍ਹਾਂ ਸੰਗਤਾਂ ਨੂੰ ਵੀ ਅਜਿਹੀਆਂ ਭੁਲੇਖਾ ਪਾਉਣ ਵਾਲੀਆਂ ਝੂਠੀ ਖ਼ਬਰਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ | ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਬਣਾਏ ਅਜੰਡੇ ਬਾਰੇ ਉਨ੍ਹਾਂ ਕਿਹਾ ਕਿ ਯਤਨ ਕੀਤਾ ਰਿਹਾ ਹੈ ਕਿ ਪੰਜਾਬ ਹਿਤੈਸ਼ੀ, ਪੰਥ ਹਿਤੈਸ਼ੀ ਧਿਰਾਂ ਨੂੰ ਇਕਜੁਟ ਕੀਤਾ ਜਾਵੇ ਕਿਉਂਕਿ ਅੱਜ ਪੰਜਾਬ ਜਿਵੇਂ ਬਰਬਾਦ ਹੋ ਰਿਹਾ ਹੈ ਜਾਂ ਇਹ ਕਹਿ ਲਈਏ ਕਿ ਪੰਜਾਬ ਦੇ ਹੱਕ ਖੋਹੇ ਜਾ ਰਹੇ ਅਤੇ ਆਰਥਿਕ ਪੱਖੋਂ ਛੋਟਾ ਬਣਾਇਆ ਜਾ ਰਿਹਾ ਹੈ | ਉਸ ਦੇ ਲਈ ਅੱਜ ਸਾਨੂੰ ਇਕ ਸ਼ਕਤੀਸ਼ਾਲੀ ਪੰਜਾਬੀਆਂ ਦੀ ਆਵਾਜ਼ ਬਣਨ ਦੀ ਲੋੜ ਹੈ | ਜਦਕਿ ਅੱਜ ਦੇ ਹੁਕਮਰਾਨਾਂ ਨੂੰ ਪੰਜਾਬ ਦੀ ਪੀੜਾ ਦਾ ਕੋਈ ਅਹਿਸਾਸ ਨਹੀਂ ਉਹ ਦਿੱਲੀ ਦੇ ਇਸ਼ਾਰੇ ਤੇ ਪੰਜਾਬ ਨੂੰ ਲੁੱਟਣ 'ਤੇ ਲੱਗੇ ਹੋਏ ਹਨ | ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ, ਜਥੇਦਾਰ ਕਰਨੈਲ ਸਿੰਘ ਪੰਜੋਲੀ ਮੈਂਬਰ ਸ਼੍ਰੋਮਣੀ ਕਮੇਟੀ, ਰਣਬੀਰ ਸਿੰਘ ਪੂਨੀਆ ਮੈਂਬਰ ਵਰਕਿੰਗ ਕਮੇਟੀ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ, ਦਰਬਾਰਾ ਸਿੰਘ ਰੰਧਾਵਾ, ਸੁਰਿੰਦਰ ਸਿੰਘ ਸੁਹਾਗਹੇੜੀ, ਗੁਰਦੇਵ ਸਿੰਘ ਵਿਰਕ, ਹਰਮੇਸ਼ ਸਿੰਘ ਰੰਘੇੜਾ, ਕਮਲਜੀਤ ਸਿੰਘ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਅੰਮਿ੍ਤਪਾਲ ਸਿੰਘ ਖੱਟੜਾ, ਕਸ਼ਮੀਰਾ ਸਿੰਘ ਬਿਲਾਸਪੁਰ, ਰੁਪਿੰਦਰ ਸਿੰਘ ਰੂਪੀ ਬਹਿਲੋਲਪੁਰ, ਗੁਰਪ੍ਰਤਾਪ ਸਿੰਘ ਬੜੀ, ਗੁਰਦੀਪ ਸਿੰਘ ਘਮਾਣ ਤੇ ਕਸ਼ਮੀਰਾ ਸਿੰਘ ਬਿਲਾਸਪੁਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੇ ਸੰਮਤੀਆਂ ਦੇ ਉਮੀਦਵਾਰਾਂ ਨੂੰ ਚੁਣ ਕੇ ਵਿਕਾਸ ਕਾਰਜਾਂ 'ਤੇ ਮੋਹਰ ਲਗਾਈ ਅਗਲੀ ਖ਼ਬਰ ਕੁੱਕ ਕਮ ਹੈਲਪਰਾਂ ਦੇ ਸੈਂਟਰ ਪੱਧਰੀ ਕੁਕਿੰਗ ਮੁਕਾਬਲੇ ਕਰਵਾਏ
Ad Position 24