16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਮਨਦੀਪ ਕੌਰ ਨਾਗਰਾ ਨੇ ਵਰਿੰਦਰ ਸਿੰਘ ਦਾ ਕੀਤਾ ਸਨਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 23-12-2025
ਫ਼ਤਹਿਗੜ੍ਹ ਸਾਹਿਬ, 22 ਦਸੰਬਰ (ਬਲਜਿੰਦਰ ਸਿੰਘ)-ਬਲਾਕ ਸੰਮਤੀ ਜੋਨ ਭਮਾਰਸੀ ਜ਼ੇਰ ਤੋਂ ਜੇਤੂ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਰਿੰਦਰ ਸਿੰਘ ਦਾ ਮਨਦੀਪ ਕੌਰ ਨਾਗਰਾ ਵਲੋਂ ਵਿਸ਼ੇਸ਼ ਸਨਮਾਨ ਕਰਕੇ ਵਧਾਈ ਦਿੱਤੀ ਗਈ | ਇਸ ਮੌਕੇ ਬੀਬੀ ਨਾਗਰਾ ਨੇ ਕਿਹਾ ਕਿ ਇਹ ਜਿੱਤ ਜੋਨ ਦੇ ਲੋਕਾਂ ਦੇ ਅਟੁੱਟ ਭਰੋਸੇ ਅਤੇ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦਾ ਸਾਫ਼ ਸਬੂਤ ਹੈ | ਉਨ੍ਹਾਂ ਕਿਹਾ ਕਿ ਵਰਿੰਦਰ ਸਿੰਘ ਇੱਕ ਮਿਹਨਤੀ, ਇਮਾਨਦਾਰ ਅਤੇ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜਿਆ ਹੋਇਆ ਆਗੂ ਹੈ, ਜਿਸ ਕਾਰਨ ਜੋਨ ਦੇ ਵੋਟਰਾਂ ਨੇ ਉਨ੍ਹਾਂ 'ਤੇ ਭਰੋਸਾ ਜਤਾਇਆ | ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ | ਇਸ ਮੌਕੇ ਬਲਾਕ ਸੰਮਤੀ ਮੈਂਬਰ ਚੁਣੇ ਗਏ ਵਰਿੰਦਰ ਸਿੰਘ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜਨਤਾ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ | ਇਸ ਮੌਕੇ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਵੀ ਵਰਿੰਦਰ ਸਿੰਘ ਨੂੰ ਫੁੱਲਾਂ ਦੇ ਹਾਰ ਪਾ ਕੇ ਵਧਾਈ ਦਿੱਤੀ | ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ, ਸਾਬਕਾ ਸਰਪੰਚ ਜਸਵਿੰਦਰ ਸਿੰਘ, ਮੋਹਣ ਸਿੰਘ, ਮਨਜੀਤ ਸਿੰਘ, ਕਰਨੈਲ ਸਿੰਘ, ਸੁਖਵਿੰਦਰ ਸਿੰਘ ਪ੍ਰਧਾਨ ਮੁੱਲਾਂਪੁਰ ਖੁਰਦ, ਸਾਬਕਾ ਸਰਪੰਚ ਕੁਲਦੀਪ ਸਿੰਘ ਲਾਡੀ, ਐਡਵੋਕੇਟ ਅਮਰਾਓ ਸਿੰਘ, ਸੋਮ ਨਾਥ ਅਲੀਪੁਰ ਸੌਂਢੀਆ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਨੇ ਔਰਤਾਂ ਨਾਲ ਜੋ ਵਾਅਦਾ ਖ਼ਿਲਾਫ਼ੀ ਕੀਤੀ ਹੈ, ਉਸ ਦਾ ਹਿਸਾਬ 2027 'ਚ ਲਿਆ ਜਾਵੇਗਾ- ਰਾਜੂ ਖੰਨਾ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ 'ਚ ਸੈਮੀਨਾਰ ਰਾਹੀਂ ਸਮਾਰੋਹਾਂ ਦੀ ਸ਼ੁਰੂਆਤ
Ad Position 24