16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

'ਆਪ' ਸਰਕਾਰ ਨੇ ਔਰਤਾਂ ਨਾਲ ਜੋ ਵਾਅਦਾ ਖ਼ਿਲਾਫ਼ੀ ਕੀਤੀ ਹੈ, ਉਸ ਦਾ ਹਿਸਾਬ 2027 'ਚ ਲਿਆ ਜਾਵੇਗਾ- ਰਾਜੂ ਖੰਨਾ

Ad Position 21
repet_subhas-goyals [Copy P29]
ਅਜੀਤ ਡੈਸਕ 23-12-2025
ਅਮਲੋਹ, 22 ਦਸੰਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-'ਆਪ' ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਜੋ ਵਾਅਦਾ ਖ਼ਿਲਾਫ਼ੀ ਕੀਤੀ ਹੈ, ਉਸ ਦਾ ਹਿਸਾਬ 2027 ਵਿਚ ਲਿਆ ਜਾਵੇਗਾ, ਕਿਉਂਕਿ ਹੁਣ ਵਾਅਦੇ ਮੁਤਾਬਿਕ ਔਰਤਾਂ ਨੂੰ 1 ਹਜ਼ਾਰ ਰੁਪਏ ਨਹੀਂ ਸਗੋਂ ਹੁਣ ਤੱਕ ਦਾ ਬਣਦਾ 50 ਹਜ਼ਾਰ ਰੁਪਏ ਤੁਰੰਤ ਦੇਣਾ ਚਾਹੀਦਾ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਬਲਾਕ ਸੰਮਤੀ ਜੋਨ ਭੱਦਲਥੂਹਾ ਤੇ ਸੌਂਟੀ ਦੇ ਵਰਕਰਾਂ ਤੇ ਆਗੂਆਂ ਦਾ ਧੰਨਵਾਦ ਕਰਨ ਸਮੇਂ ਵੱਡੀ ਗਿਣਤੀ 'ਚ ਜੁੜੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ | ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਨਿਕੰਮੀ ਸਰਕਾਰ ਨੂੰ ਚੱਲਦਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕਰਨ ਤਾਂ ਜੋ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਤੋਰਿਆ ਜਾ ਸਕੇ | ਇਸ ਮੌਕੇ ਸੀਨੀਅਰ ਆਗੂ ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਜਥੇਦਾਰ ਹਰਬੰਸ ਸਿੰਘ ਬਡਾਲੀ, ਕੈਪਟਨ ਜਸਵੰਤ ਸਿੰਘ ਬਾਜਵਾ, ਡਾ. ਅਰਜਨ ਸਿੰਘ ਅਮਲੋਹ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆਂ, ਬੀਬੀ ਵਰਿੰਦਰ ਕੌਰ ਸੌਂਟੀ, ਬੀਬੀ ਦਪਿੰਦਰ ਕੌਰ ਭੱਦਲਥੂਹਾ, ਤਰਸੇਮ ਸਿੰਘ ਸੌਂਟੀ ਨੇ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸਭਾ ਦੌਰਾਨ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜਣ ਵਾਲੀਆਂ ਸੰਗਤਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਾਡਾ ਫ... ਅਗਲੀ ਖ਼ਬਰ ਮਨਦੀਪ ਕੌਰ ਨਾਗਰਾ ਨੇ ਵਰਿੰਦਰ ਸਿੰਘ ਦਾ ਕੀਤਾ ਸਨਮਾਨ
Ad Position 24