ਖਮਾਣੋਂ, 22 ਦਸੰਬਰ (ਮਨਮੋਹਣ ਸਿੰਘ ਕਲੇਰ)-ਬਲਾਕ ਸੰਮਤੀ ਖਮਾਣੋਂ ਦੇ ਜ਼ੋਨ ਹਵਾਰਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਮੈਂਬਰ ਬੀਬੀ ਮਨਪ੍ਰੀਤ ਕੌਰ ਸੁਪਤਨੀ ਕੁਲਵੰਤ ਸਿੰਘ ਵਾਸੀ ਪਿੰਡ ਗੱਗੜਵਾਲ ਵਲੋਂ ਆਪਣੀ ਜਿੱਤ 'ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕਰਦੇ ਹੋਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਸਮੁੱਚੀ ਬਲਾਕ ਖਮਾਣੋਂ ਦੀ ਜਥੇਬੰਦੀ ਨਾਲ ਇਸ ਮੌਕੇ ਹਾਜ਼ਰੀ ਲਗਵਾਈ | ਇਸ ਦੌਰਾਨ ਉਨ੍ਹਾਂ ਵਲੋਂ ਬੀਬੀ ਮਨਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵੋਟਰਾਂ ਦਾ ਖ਼ਾਸਕਰ ਪਿੰਡ ਹਵਾਰਾ, ਗੱਗੜਵਾਲ, ਸਿੱਧੂਪੁਰ ਖੁਰਦ ਅਤੇ ਕਾਲੇਮਾਜਰਾ ਦਾ ਵੋਟਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਪਾਰਟੀ ਉਮੀਦਵਾਰ ਦੀ ਪੂਰੀ ਮਦਦ ਕਰਕੇ ਉਸ ਨੂੰ ਜੇਤੂ ਬਣਾਇਆ | ਗੁਰੂ ਨੇ ਖ਼ਾਸਕਰ ਸਮੂਹ ਨਗਰ ਗੱਗੜਵਾਲ ਦਾ ਧੰਨਵਾਦ ਕੀਤਾ, ਜਿਨ੍ਹਾਂ ਆਪਣੇ ਉਮੀਦਵਾਰ ਨੂੰ ਵੱਡੀ ਗਿਣਤੀ 'ਚ ਵੋਟਾਂ ਪਾਈਆਂ | ਇਸ ਮੌਕੇ ਗੁਰੂ ਨੇ ਕਿਹਾ ਕਿ ਪੰਜਾਬ ਦੇ ਵੋਟਰ ਅਤੇ ਲੋਕ ਸਮਝ ਚੁੱਕੇ ਹਨ ਕਿ ਅਸਲ 'ਚ ਉਨ੍ਹਾਂ ਦੀ ਨੁਮਾਇੰਦਾ ਪਾਰਟੀ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੈ, ਜਿਸ ਨੂੰ ਕਿ ਉਹ ਸਾਲ 2027 ਦੀ ਵਿਧਾਨ ਸਭਾ ਚੋਣਾਂ 'ਚ ਵੱਡਾ ਹੰੁਗਾਰਾ ਦਿੰਦੇ ਹੋਏ ਆਪਣੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਗੁਰੂ ਨੇ ਅੱਗੇ ਕਿਹਾ ਕਿ ਹਲਕੇ ਦੇ ਵੋਟਰਾਂ ਦੀ ਸਮੱਸਿਆ ਜਾਂ ਮੁਸ਼ਕਿਲ ਹੋਵੇ ਉਹ ਮੈਨੂੰ ਸੰਪਰਕ ਕਰਨ, ਮੈਂ ਉਨ੍ਹਾਂ ਦੀ ਮੁਸ਼ਕਿਲਾਂ ਸਮੱਸਿਆਵਾਂ ਹੱਲ ਕਰਕੇ ਦੇਵਾਂਗਾ | ਇਸ ਮੌਕੇ ਡਾ. ਜਗਦੀਪ ਸਿੰਘ ਰਾਣਾ ਸਟੇਟ ਡੈਲੀਗੇਟ, ਕੁਲਵਿੰਦਰ ਸਿੰਘ ਬਿਲਾਸਪੁਰ, ਗੁਰਦਿਆਲ ਸਿੰਘ ਸਾਬਕਾ ਸਰਪੰਚ ਗੱਗੜਵਾਲ, ਕੁਲਵਿੰਦਰ ਸਿੰਘ ਬਿਲਾਸਪੁਰ ਆਦਿ ਹਾਜ਼ਰ ਸਨ |