ਅਮਲੋਹ, 23 ਦਸੰਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਪੰਜਾਬ ਵਿਚ ਹੋਈਆਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀਆਂ ਚੋਣਾਂ ਸਬੰਧੀ ਹਲਕਾ ਅਮਲੋਹ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਧਾਂਦਲੀ ਨਹੀਂ ਹੋਈ ਹੈ ਜੋ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਆਪਣੀ ਮਿਹਨਤ ਸਦਕਾ ਜਿੱਤਾਂ ਹਾਸਲ ਕੀਤੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅਮਲੋਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਵਿਧਾਇਕ ਬੜਿੰਗ ਅੱਜ ਐੱਸ.ਡੀ.ਐੱਮ. ਦਫ਼ਤਰ ਅਮਲੋਹ ਵਿਖੇ ਐੱਸ.ਡੀ.ਐੱਮ. ਚੇਤਨ ਬੰਗੜ ਤੋਂ 'ਆਪ' ਦੇ ਜੇਤੂ ਬਲਾਕ ਸੰਮਤੀ ਮੈਂਬਰਾਂ ਨਾਲ ਸਰਟੀਫਿਕੇਟ ਪ੍ਰਾਪਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ | ਵਿਧਾਇਕ ਬੜਿੰਗ ਨੇ ਕਿਹਾ ਕਿ ਉਹ ਹਲਕਾ ਅਮਲੋਹ ਦੇ ਲੋਕਾਂ ਦਾ ਬਹੁਤ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਦੇ ਹਲਕੇ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ 'ਆਪ' ਦੇ 17 ਦੇ ਵਿਚੋਂ 13 ਬਲਾਕ ਸੰਮਤੀ ਮੈਂਬਰਾਂ ਨੂੰ ਜਿਤਾਇਆ ਹੈ | ਉੱਥੇ ਹੀ ਉਨ੍ਹਾਂ ਦੱਸਿਆ ਕਿ ਹਲਕਾ ਅਮਲੋਹ ਦੀਆਂ ਦੋਨੋਂ ਜ਼ਿਲ੍ਹਾ ਪ੍ਰੀਸ਼ਦ ਸੀਟਾਂ ਉੱਪਰ ਸ਼ਿੰਗਾਰਾ ਸਿੰਘ ਸਲਾਣਾ ਤੇ ਬੀਬੀ ਅਮਨਦੀਪ ਕੌਰ ਨੇ ਵੱਡੀਆਂ ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ | ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਦੇ ਵਿਚ ਵੀ ਹਲਕਾ ਅਮਲੋਹ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਵਿਕਾਸ ਕੰਮਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ | ਇਸ ਮੌਕੇ ਜ਼ੋਨ ਫ਼ਤਹਿਗੜ੍ਹ ਨਿਊਆਂ ਤੋਂ ਬੀਰਦਵਿੰਦਰ ਸਿੰਘ, ਦਨਘੇੜੀ ਤੋਂ ਰਤਨ ਲਾਲ, ਕੁੰਭ ਤੋਂ ਰਣਜੀਤ ਸਿੰਘ ਪਨਾਗ, ਬਦੀਨਪੁਰ ਤੋਂ ਸੇਵਾ ਸਿੰਘ, ਸਲਾਣੀ ਤੋਂ ਗੁਰਬਚਨ ਸਿੰਘ ਬੱਲ, ਸੌਂਟੀ ਤੋਂ ਬਲਬੀਰ ਕੌਰ, ਝੰਬਾਲਾ ਤੋਂ ਹਰਜਿੰਦਰ ਸਿੰਘ, ਭੱਟੋਂ ਤੋਂ ਮਨਿੰਦਰ ਸਿੰਘ, ਖਨਿਆਣ ਤੋਂ ਕਰਮਜੀਤ ਕੌਰ, ਸਲਾਣਾ ਜੀਵਨ ਸਿੰਘ ਵਾਲਾ ਤੋਂ ਰਾਜਵੀਰ ਕੌਰ, ਸਮਸ਼ਪੁਰ ਤੋਂ ਅਮਨਦੀਪ ਸਿੰਘ, ਪਹੇੜੀ ਤੋਂ ਹਰਜੀਤ ਕੌਰ ਅਤੇ ਬੈਣੀ ਜ਼ੋੋਨ ਤੋਂ ਸਿਮਰਨਪ੍ਰੀਤ ਨੇ ਜਿੱਤ ਦੇ ਸਰਟੀਫਿਕੇਟ ਪ੍ਰਾਪਤ ਕੀਤੇ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ, ਸਰਪੰਚ ਯੂਨੀਅਨ ਦੇ ਪ੍ਰਧਾਨ ਮਨਿੰਦਰ ਹੁੰਦਲ ਹੈਬਤਪੁਰ, ਭਲਵਾਨ ਯਾਦਵਿੰਦਰ ਸਿੰਘ ਲੱਕੀ ਸਲਾਣਾ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਸਰਪੰਚ ਜਗਦੀਪ ਸਿੰਘ ਜਿੰਮੀ, ਸਰਪੰਚ ਹਰਦੀਪ ਸਿੰਘ ਮਛਰਾਏ, ਸਰਪੰਚ ਹਰਪ੍ਰੀਤ ਸਿੰਘ ਕੋਟਲੀ, ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਰਾਜਵੀਰ ਸਿੰਘ ਸੌਂਟੀ, ਸਰਪੰਚ ਗੁਰਵਿੰਦਰ ਸਿੰਘ ਮੀਆਂਪੁਰ, ਸਰਪੰਚ ਲਖਵੀਰ ਸਿੰਘ ਲੱਖਾ ਦੀਵਾ, ਕੁਲਜੀਤ ਸਿੰਘ ਨਰਾਇਣਗੜ੍ਹ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ |