18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਮਾਤਾ ਗੁਜਰੀ ਕਾਲਜ ਵਿਖੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 24-12-2025
ਫ਼ਤਹਿਗੜ੍ਹ ਸਾਹਿਬ, 23 ਦਸੰਬਰ (ਬਲਜਿੰਦਰ ਸਿੰਘ)-ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਲੋਂ ਸ਼ਹੀਦੀ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਇਨ੍ਹਾਂ ਸਮਾਗਮਾਂ ਵਿਚ ਕਾਲਜ ਦੇ ਸਟਾਫ਼, ਐੱਨ.ਐੱਸ.ਐੱਸ., ਐੱਨ.ਸੀ.ਸੀ., ਮਾਤਾ ਗੁਜਰੀ ਸਟੱਡੀ ਸਰਕਲ, ਪੱਤਰਕਾਰੀ ਵਿਭਾਗ ਅਤੇ ਹੋਰ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਸ਼ਰਧਾ ਭਾਵਨਾ ਨਾਲ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਦੇ ਪਾਠ ਕੀਤੇ ਗਏ | ਇਸ ਮੌਕੇ 'ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ' ਅਤੇ 'ਜਉ ਤਉ ਪ੍ਰੇਮ ਖੇਲਣ ਕਾ ਚਾਉ' ਆਦਿ ਸ਼ਬਦ ਅਤੇ ਮੂਲਮੰਤਰ ਦਾ ਜਾਪ ਵੀ ਸੰਗਤੀ ਰੂਪ ਵਿਚ ਕੀਤਾ ਗਿਆ | ਇਸ ਮੌਕੇ ਕਾਲਜ ਦੇ ਬੀ.ਏ. ਭਾਗ ਦੂਸਰਾ ਦੀ ਵਿਦਿਆਰਥਣ ਗੁਲਮੋਹਰ ਕੌਰ ਨੇ ਧਾਰਮਿਕ ਕਵਿਤਾ ਪੇਸ਼ ਕੀਤੀ | ਗੁਰਮਤਿ ਸਮਾਗਮ ਦੀ ਸਮਾਪਤੀ ਤੋਂ ਬਾਅਦ ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਗੁਰਮਤਿ ਚੇਤਨਾ ਮਾਰਚ ਦੌਰਾਨ ਵਾਹਿਗੁਰੂ ਦਾ ਜਾਪ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਉਂਦਿਆਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਹਿੱਸਾ ਲਿਆ | ਇਸ ਦੌਰਾਨ ਸੰਗਤੀ ਰੂਪ ਵਿਚ ਵਿਦਿਆਰਥੀਆਂ ਅਤੇ ਸਟਾਫ਼ ਨੇ ਆਪਣੇ ਹੱਥਾਂ ਵਿਚ 'ਡੁੱਲ੍ਹੇ ਲਹੂ ਦੀ ਵੰਗਾਰ, ਸਾਡਾ ਵਿਰਸਾ ਸਾਡਾ ਪਰਿਵਾਰ' ਤੇ 'ਗੁਰਮਤਿ ਅਪਣਾਓ' ਦੁਰਮਤਿ ਭਜਾਓ ਆਦਿ ਪ੍ਰੇਰਨਾਦਾਇਕ ਸਲੋਗਨ ਲਿਖ ਕੇ ਫ਼ੱਟੀਆਂ ਫੜ੍ਹੀਆਂ ਹੋਈਆਂ ਸਨ, ਜਿਨ੍ਹਾਂ ਰਾਹੀਂ ਸੰਗਤਾਂ ਨੂੰ ਗੁਰਮਤਿ ਚੇਤਨਾ ਦਾ ਸੁਨੇਹਾ ਦਿੱਤਾ ਗਿਆ | ਇਸ ਮੌਕੇ ਕਾਲਜ ਦੀ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਇੰਜੀਨੀਅਰ ਸੁਖਮਿੰਦਰ ਸਿੰਘ ਨੇ ਨੌਜਵਾਨ ਪੀੜ੍ਹੀ ਨੂੰ ਮਹਾਨ ਸ਼ਹੀਦਾਂ ਵਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਦੁਨੀਆ ਦੇ ਇਤਿਹਾਸ ਵਿਚ ਅਜਿਹੀ ਅਦੁੱਤੀ ਕੁਰਬਾਨੀ ਕਿਤੇ ਵੀ ਦੇਖਣ-ਸੁਣਨ ਨੂੰ ਨਹੀਂ ਮਿਲਦੀ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਸ਼ਹੀਦਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸਾਨੂੰ ਸਾਕਾ ਚਮਕੌਰ ਅਤੇ ਸਾਕਾ ਸਰਹਿੰਦ ਤੋਂ ਵਿਰਾਸਤੀ ਪੇ੍ਰਰਨਾ ਮਿਲਦੀ ਹੈ, ਜਿਸ ਦਾ ਉੱਤਮ ਸ੍ਰੋਤ ਗੁਰਬਾਣੀ ਹੈ | ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਮਹਾਨ ਸ਼ਹੀਦਾਂ ਵਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਪੇ੍ਰਰਨਾ ਮਿਲਦੀ ਹੈ, ਕਿਉਂਕਿ ਦੁਨੀਆ ਦੇ ਇਤਿਹਾਸ ਵਿਚ ਅਜਿਹੀ ਅਦੁੱਤੀ ਕੁਰਬਾਨੀ ਕਿਤੇ ਵੀ ਦੇਖਣ-ਸੁਣਨ ਨੂੰ ਨਹੀਂ ਮਿਲਦੀ | ਇਸ ਮੌਕੇ ਐੱਨ.ਐੱਸ.ਐੱਸ. ਅਫ਼ਸਰ ਪ੍ਰੋ. ਬੀਰਇੰਦਰ ਸਿੰਘ ਸਰਾਓ, ਪ੍ਰੋ. ਰਵਿੰਦਰ ਕੌਰ, ਪ੍ਰੋ. ਹਰਭਿੰਦਰ ਸਿੰਘ, ਐੱਨ.ਸੀ.ਸੀ. ਅਫ਼ਸਰ ਲੈਫ਼ਟੀਨੈਂਟ ਡਾ. ਪੁਸ਼ਪਿੰਦਰ ਸਿੰਘ, ਡਾ. ਜੁਝਾਰ ਸਿੰਘ, ਪ੍ਰੋ. ਹਰਬੀਰ ਕੌਰ, ਡਾ. ਹਰਗੁਣਪ੍ਰੀਤ ਸਿੰਘ ਅਤੇ ਹੋਰ ਸਟਾਫ਼ ਮੈਂਬਰਾਂ ਨੇ ਗੁਰਮਤਿ ਸਮਾਗਮ ਨੂੰ ਸਫਲ ਬਣਾਉਣ ਵਿਚ ਅਹਿਮ ਯੋਗਦਾਨ ਪਾਇਆ | ਇਨ੍ਹਾਂ ਗੁਰਮਤਿ ਸਮਾਗਮਾਂ ਵਿਚ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਮੰਤਰੀ ਖੁੱਡੀਆਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਉੱਤਰੀ ਰੇਲਵੇ ਵਲੋਂ ਸ਼ਹੀਦੀ ਜੋੜ ਮੇਲੇ ਦੇ ਮੱਦੇਨਜ਼ਰ ਖਾਸ ਉਪਰਾਲਾ <br/>
Ad Position 24