ਬਸੀ ਪਠਾਣਾਂ, 23 ਦਸੰਬਰ (ਐਚ.ਐਸ.ਗੌਤਮ)-ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੇ ਆਗੂਆਂ ਨੇ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਦੀ ਅਗਵਾਈ ਹੇਠ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਮੌਕੇ ਸੂਬਾ ਪ੍ਰੈੱਸ ਸਕੱਤਰ ਸਿੰਗਲਾ ਤੇ ਬਸੀ ਮੰਡੀ ਪ੍ਰਧਾਨ ਹਰਜੀਤ ਸਿੰਘ ਚੀਮਾ ਨੇ ਮੰਤਰੀ ਖੁੱਡੀਆਂ ਨੂੰ ਆੜ੍ਹਤੀਆਂ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ | ਇਸ ਮੌਕੇ ਬਸੀ ਮੰਡੀ ਦੇ ਆੜ੍ਹਤੀਆਂ ਦੀ ਮੁੱਖ ਮੰਗ ਨੂੰ ਲੈ ਕੇ ਅਲਾਟ ਮੇਂਟ ਹੋਏ ਪਲਾਟਾਂ ਦੀ ਰਜਿਸਟ੍ਰੀਆਂ ਬਾਰੇ ਗੱਲਬਾਤ ਕੀਤੀ ਅਤੇ ਕਿਹਾ ਆੜ੍ਹਤੀਆਂ 'ਤੇ ਲੱਗੇ ਵਾਧੂ ਖ਼ਰਚੇ ਮਾਫ਼ ਕਰਵਾਏ ਜਾਣ ਅਤੇ ਪਲਾਟਾਂ ਦੀਆਂ ਰਜਿਸਟ੍ਰੀਆਂ ਕਰਾਉਣ ਦੀ ਵੀ ਮੰਗ ਕੀਤੀ | ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਆੜ੍ਹਤੀਆਂ ਦੇ ਸਾਰੇ ਮਸਲੇ ਜਲਦੀ ਤੇ ਪਹਿਲ ਦੇ ਆਧਾਰ 'ਤੇ ਹੱਲ ਕਰਵਾਏ ਜਾਣਗੇ | ਇਸ ਮੌਕੇ ਸੂਬਾ ਪ੍ਰੈਸ ਸਕੱਤਰ ਰਾਜੇਸ਼ ਕੁਮਾਰ, ਹਰਜੀਤ ਸਿੰਘ ਚੀਮਾ ਬਸੀ ਮੰਡੀ ਪ੍ਰਧਾਨ, ਕਰਨਵੀਰ ਸਿੰਘ, ਵਿਸ਼ਾਲ ਗੁਪਤਾ, ਹਰਵਿੰਦਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |